ਪੀਰਾਂ ਦੇ ਮੇਲੇ 'ਤੇ ਨਿੱਕੀ ਜਿਹੀ ਗੱਲ ਪਿੱਛੇ ਪਰਿਵਾਰ ਸਾਹਮਣੇ ਮਾਰਤਾ ਨੌਜਵਾਨ
ਜਲੰਧਰ ਦੇ ਪਿੰਡ ਨੰਦਰਪੁਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਪ੍ਰੋਗਰਾਮ ਦੇ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਇਕ ਗੋਪੀ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ।

By : Makhan shah
ਜਲੰਧਰ (ਵਿਵੇਕ ਕੁਮਾਰ): ਜਲੰਧਰ ਦੇ ਪਿੰਡ ਨੰਦਰਪੁਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਪ੍ਰੋਗਰਾਮ ਦੇ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਇਕ ਗੋਪੀ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ।
ਮਿਲ ਰਹੀ ਜਾਣਕਾਰੀ ਅਨੁਸਾਰ ਘਰ 'ਚ ਹੋ ਰਹੇ ਧਾਰਮਿਕ ਸਮਾਗਮ 'ਚ ਕੁੱਝ ਅਣਪਛਾਤੇ ਨੌਜਵਾਨ ਹਥਿਆਰ ਲੈਕੇ ਆਏ।ਗੋਪੀ ਨੇ ਉਹਨਾਂ ਨੌਜਵਾਨਾਂ ਨੂੰ ਹਥਿਆਰਾਂ ਨਾਲ ਘਰ 'ਚ ਆਉਣ ਤੋਂ ਮਨ੍ਹਾ ਕੀਤਾ ਸੀ, ਜਿਸ ਕਾਰਨ ਉਹ ਗੁੱਸੇ ਵਿੱਚ ਆ ਗਏ।ਇਸ ਤੋਂ ਬਾਅਦ ਦੋ ਗੱਡੀਆਂ ਵਿੱਚ ਸਵਾਰ ਮੁਲਜ਼ਮਾਂ ਨੇ ਪ੍ਰੋਗਰਾਮ ਵਾਲੇ ਘਰ ਆਏ ਅਤੇ ਗੋਪੀ 'ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੋਪੀ ਦੇ ਸਿਰ 'ਤੇ ਹਮਲਾ ਕੀਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਦੋ ਔਰਤਾਂ ਅਤੇ ਇੱਕ ਆਦਮੀ ਵੀ ਜ਼ਖਮੀ ਹੋ ਗਏ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੋਪੀ ਦੇ ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਹਮਲੇ ਵਿੱਚ ਗੋਪੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਗੋਲੀਆਂ ਦੇ ਛਰ੍ਹੇ ਲੱਗਣ ਕਾਰਨ ਕੁਝ ਹੋਰ ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-1 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਉਧਰ ਦੂਸਰੇ ਪਾਸੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ, ਸਿਟੀ-1 ਅਕਾਰਸ਼ੀ ਜੈਨ ਨੇ ਕਿਹਾ ਹੈ ਕਿ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨ ਦੇ ਨਾਲ-ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ, ਜਿਸ ਕਾਰਨ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਪ੍ਰੋਗਰਾਮ ਦੌਰਾਨ ਹੋਈ ਪੁਰਾਣੀ ਰੰਜਿਸ਼ ਅਤੇ ਝਗੜੇ ਦਾ ਨਤੀਜਾ ਹੈ। ਅਸੀਂ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਹਮਦਰਦ ਟੀਵੀ ਦੇਖੋ : https://www.youtube.com/@Hamdardmediagroup/videos


