ਪੰਜਾਬ ਦੇ ਨਵੇਂ AG ਗੁਰਮਿੰਦਰ ਨੇ ਸੰਭਾਲਿਆ ਅਹੁਦਾ, ਦਿੱਤਾ ਪਹਿਲਾਂ ਬਿਆਨ
ਚੰਡੀਗੜ੍ਹ : ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਹੋਵੇਗੀ। ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਉਹ 1989 […]

By : Editor (BS)
ਚੰਡੀਗੜ੍ਹ : ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਹੋਵੇਗੀ।
ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਉਹ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ ਸਨ।
ਉਨ੍ਹਾਂ ਨੂੰ 2014 ਵਿੱਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। ਉਹ ਹਰਿਆਣਾ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰੱਕੀ ਦੇ ਕੇਸ ਵਿੱਚ ਵਕੀਲ ਹਨ। ਉਹ ਇਸ ਮਾਮਲੇ ਵਿੱਚ ਜੱਜਾਂ ਦੀ ਤਰਫੋਂ ਵੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਐਮ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ ਨੂੰ ਨਵਾਂ ਐਡਵੋਕੇਟ ਜਨਰਲ ਬਣਾਉਣ ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਮਨਜ਼ੂਰੀ ਦਿੱਤੀ ਗਈ।


