ਜੈਜ਼ੀ ਬੀ ਦੇ ਨਵੇਂ ਗਾਣੇ ’ਤੇ ਪਿਆ ਪੰਗਾ
ਬਰਨਾਲਾ, 22 ਮਾਰਚ, ਨਿਰਮਲ : ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗਾਣੇ ਨੂੰ ਲੈ ਕੇ ਰੌਲਾ ਪੈ ਗਿਆ ਹੈ। ਬਰਨਾਲਾ ਵਿਚ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਜੈਜ਼ੀ ਬੀ ਦੇ 10 ਮਾਰਚ ਨੂੰ ਰਿਲੀਜ਼ ਹੋਏ ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੇ ਭੇਡੇ ਨੂੰ ਲੈ […]
By : Editor Editor
ਬਰਨਾਲਾ, 22 ਮਾਰਚ, ਨਿਰਮਲ : ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗਾਣੇ ਨੂੰ ਲੈ ਕੇ ਰੌਲਾ ਪੈ ਗਿਆ ਹੈ। ਬਰਨਾਲਾ ਵਿਚ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਜੈਜ਼ੀ ਬੀ ਦੇ 10 ਮਾਰਚ ਨੂੰ ਰਿਲੀਜ਼ ਹੋਏ ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੇ ਭੇਡੇ ਨੂੰ ਲੈ ਕੇ ਕਿਸਾਨ ਸੰਗਠਨ ਨੇ ਵਿਰੋਧ ਜਤਾਇਆ ਹੈ।
ਔਰਤਾਂ ਦੇ ਲਈ ਭੇਡ ਸ਼ਬਦ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਉਂਦੇ ਹੋਏ ਇਸ ਨੂੰ ਔਰਤਾਂ ਅਤੇ ਪੰਜਾਬੀ ਸੱਭਿਆਚਾਰ ਦੀ ਬਦਨਾਮੀ ਦੱਸਿਆ। ਪ੍ਰਦਰਸ਼ਨਕਾਰੀਆਂ ਨੇ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਚਿਤਾਵਨੀ ਦਿੰਦੇ ਹੋਏ ਮਹਿਲਾ ਕਮਿਸ਼ਨ ਵਿਚ ਸ਼ਿਕਾਇਤ ਦਰਜ ਕਰਾਉਣ ਦਾ ਵੀ ਦਾਅਵਾ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 8 ਮਾਰਚ ਨੂੰ ਪੂਰੀ ਦੁਨੀਆ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। 10 ਮਾਰਚ ਨੂੰ ਪੰਜਾਬੀ ਸਿੰਗਰ ਜੈਜ਼ੀ ਨੇ ਗੀਤ ਰਿਲੀਜ਼ ਕੀਤਾ ਸੀ ਜਿਸ ਵਿਚ ਉਨ੍ਹਾਂ ਨੇ ਔਰਤਾਂ ਖ਼ਿਲਾਫ਼ ਬੇਹੱਦ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ ਜੋ ਬੇਹੱਦ ਨਿੰਦਣਯੋਗ ਹੈ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।