ਲੁਧਿਆਣਾ ਪੁੱਜੇ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ
ਲੁਧਿਆਣਾ, 29 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ। ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਇਸ ਲਈ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ।ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਚਾਰ ਲਈ ਰਾਹੁਲ ਗਾਂਧੀ ਅੱਜ ਦਾਖਾ ਦੀ ਦਾਣਾ […]
By : Editor Editor
ਲੁਧਿਆਣਾ, 29 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ। ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਇਸ ਲਈ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ।ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਚਾਰ ਲਈ ਰਾਹੁਲ ਗਾਂਧੀ ਅੱਜ ਦਾਖਾ ਦੀ ਦਾਣਾ ਮੰਡੀ ਪੁੱਜੇ। ਸਭ ਤੋਂ ਪਹਿਲਾਂ ਸਟੇਜ ’ਤੇ ਰਾਹੁਲ ਗਾਂਧੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿਤਾ ਵੀ ਮੌਜੂਦ ਸਨ। ਰੈਲੀ ’ਚ ਸਟੇਜ ’ਤੇ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਲਗਾਈ ਗਈ।
ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੋਦੀ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਅਤੇ 70 ਸਾਲਾਂ ਵਿੱਚ ਪਹਿਲੀ ਵਾਰ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਹੈ। ਮੋਦੀ ਨੇ ਭਰਾ ਨੂੰ ਭਰਾ, ਇੱਕ ਜਾਤ ਨੂੰ ਦੂਜੀ, ਧਰਮ ਨੂੰ ਧਰਮ ਦੇ ਖਿਲਾਫ, ਇੱਕ ਭਾਸ਼ਾ ਨੂੰ ਦੂਜੀ ਨਾਲ ਲੜਾਇਆ। ਇਸ ਤੋਂ ਇਲਾਵਾ ਸਿਰਫ 22 ਅਰਬਪਤੀਆਂ ਨੂੰ ਹੀ ਫਾਇਦਾ ਹੋਇਆ। ਪਰ 4 ਜੂਨ ਤੋਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ ਵਿੱਚ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦਾ ਧਿਆਨ ਰੱਖਿਆ ਜਾਵੇਗਾ। ਕਾਂਗਰਸ ਦਾ ਚੋਣ ਮੈਨੀਫੈਸਟੋ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬਾਂ ਦਾ ਹੈ। ਕਾਂਗਰਸ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਹਰ ਮਹੀਨੇ ਔਰਤਾਂ ਅਤੇ ਨੌਜਵਾਨਾਂ ਦੇ ਖਾਤਿਆਂ ’ਚ 8500 ਰੁਪਏ ਜਮ੍ਹਾ ਕੀਤੇ ਜਾਣਗੇ। ਰਾਹੁਲ ਨੇ ਪੰਜਾਬ ’ਚ ਵੱਧ ਰਹੀ ਨਸ਼ੇ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ’ਚੋਂ ਨਸ਼ਾ ਖਤਮ ਕਰਨ ਲਈ ਸਖ਼ਤ ਤੇ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਰਾਹੁਲ ਨੇ ਕਿਹਾ ਕਿ ਮਨਰੇਗਾ ਤਹਿਤ ਦਿਹਾੜੀ 400 ਰੁਪਏ ਹੋਵੇਗੀ। ਅਗਨੀਵੀਰ ਸਕੀਮ ਨੂੰ ਖਤਮ ਕਰ ਦਿੱਤਾ ਜਾਵੇਗਾ। ਤੀਹ ਲੱਖ ਖਾਲੀ ਅਸਾਮੀਆਂ ’ਤੇ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਰੁਜ਼ਗਾਰ ਦੇ ਅਧਿਕਾਰ ਲਈ ਕਾਨੂੰਨ ਬਣਾਇਆ ਜਾਵੇਗਾ। ਵੜਿੰਗ ਤੋਂ ਇਲਾਵਾ ਰਾਹੁਲ ਨੇ ਰੈਲੀ ਵਿੱਚ ਫਰੀਦਕੋਟ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੌਮਰ ਲਈ ਵੀ ਵੋਟਾਂ ਮੰਗੀਆਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਹੁਲ ਗਾਂਧੀ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਅਤੇ ਰਾਹੁਲ ਗਾਂਧੀ ਆਪਣੇ ਚਹੇਤੇ ਦੀ ਬੇੜੀ ਨੂੰ ਪਾਰ ਕਰਨ ਲਈ ਖੁਦ ਮੈਦਾਨ ਵਿੱਚ ਆ ਗਏ ਹਨ। ਉਹ ਜਗ੍ਹਾ ਚੁਣੀ ਗਈ ਹੈ ਜਿੱਥੇ ਰਾਹੁਲ ਗਾਂਧੀ ਨੇ ਪਿਛਲੀ ਵਾਰ 2019 ਦੀਆਂ ਚੋਣਾਂ ਵਿੱਚ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕੀਤਾ ਸੀ।
1984 ਦੇ ਸਿੱਖ ਦੰਗਿਆਂ ਦੇ ਪੀੜਤ ਬੁੱਧਵਾਰ ਨੂੰ ਮੁੱਲਾਂਪੁਰ ਦਾਖਾ ’ਚ ਕਾਂਗਰਸ ਦੀ ਹੋ ਰਹੀ ਰੈਲੀ ’ਚ ਰਾਹੁਲ ਗਾਂਧੀ ਦਾ ਵਿਰੋਧ ਕਰਨ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ। ਦੰਗਾ ਪੀੜਤਾਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ।
ਇਸ ਤੋਂ ਨਾਰਾਜ਼ ਦੰਗਾ ਪੀੜਤਾਂ ਨੇ ਫਿਰੋਜ਼ਪੁਰ ਰੋਡ ਜਾਮ ਕਰ ਦਿੱਤਾ। ਇਸ ਕਾਰਨ ਗੱਡੀਆਂ ਦੇ ਡਰਾਈਵਰਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਹੋਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇੱਕ ਨੌਜਵਾਨ ਵੀ ਗਰਮੀ ਕਾਰਨ ਬੇਹੋਸ਼ ਹੋ ਗਿਆ। ਦੰਗਾ ਪੀੜਤਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦੇ ਪਰਿਵਾਰ ਨੇ 1984 ਦਾ ਕਤਲੇਆਮ ਕਰਵਾਇਆ ਸੀ। ਇਸ ਲਈ ਸਾਰੇ ਮੈਂਬਰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਜਾ ਰਹੇ ਸਨ ਤਾਂ ਰਸਤੇ ਵਿੱਚ ਪੁਲਸ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ।