ਚਾਰ ਦਿਨਾਂ ਲਈ ਮੀਂਹ ਦਾ ਅਲਰਟ, ਹਵਾਵਾਂ ਵੀ ਚੱਲਣਗੀਆਂ
ਚੰਡੀਗੜ੍ਹ, 23 ਮਾਰਚ, ਨਿਰਮਲ : ਕੱਲ੍ਹ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹਰਿਆਣਾ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ। ਕਈ ਇਲਾਕਿਆਂ ’ਚ ਬੱਦਲ ਛਾਏ ਰਹਿਣਗੇ, ਜਦਕਿ ਕਈ ਥਾਵਾਂ ’ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 27 ਮਾਰਚ ਤੋਂ ਦੋ ਦਿਨ ਹੋਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। […]
By : Editor Editor
ਚੰਡੀਗੜ੍ਹ, 23 ਮਾਰਚ, ਨਿਰਮਲ : ਕੱਲ੍ਹ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹਰਿਆਣਾ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ। ਕਈ ਇਲਾਕਿਆਂ ’ਚ ਬੱਦਲ ਛਾਏ ਰਹਿਣਗੇ, ਜਦਕਿ ਕਈ ਥਾਵਾਂ ’ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 27 ਮਾਰਚ ਤੋਂ ਦੋ ਦਿਨ ਹੋਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਤਿੰਨ ਡਿਗਰੀ ਦਾ ਵਾਧਾ ਹੋਇਆ ਹੈ।
ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ (ਦਿਨ ਦਾ ਤਾਪਮਾਨ) 6 ਡਿਗਰੀ ਦੇ ਵਾਧੇ ਨਾਲ 37 ਡਿਗਰੀ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਸਾਲ ਦਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਰਿਹਾ। ਦਿਨ ਦੇ ਨਾਲ-ਨਾਲ ਰਾਤ ਦਾ ਘੱਟੋ-ਘੱਟ ਤਾਪਮਾਨ ਵੀ 7 ਤੋਂ 8 ਡਿਗਰੀ ਵਧ ਕੇ 19 ਡਿਗਰੀ ਨੂੰ ਪਾਰ ਕਰ ਗਿਆ ਹੈ।
ਨਾਰਨੌਲ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਰਿਹਾ। ਇੱਥੇ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਦਰਜ ਕੀਤਾ ਗਿਆ। ਮੇਵਾਤ ਵਿੱਚ ਤਾਪਮਾਨ 33.3 ਡਿਗਰੀ ਰਿਹਾ। ਹਿਸਾਰ ਵਿੱਚ 33.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਰਾਤ ਦਾ ਤਾਪਮਾਨ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਸਿਰਸਾ ਵਿੱਚ 19.6 ਡਿਗਰੀ ਦਰਜ ਕੀਤਾ ਗਿਆ ਹੈ। ਇਸ ਵੇਲੇ 20 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਤੋਂ ਉਪਰ ਹੈ। ਸਿਰਫ਼ ਯਮੁਨਾਨਗਰ ਅਤੇ ਅੰਬਾਲਾ ਵਿੱਚ ਹੀ ਤਾਪਮਾਨ 30 ਤੋਂ ਹੇਠਾਂ ਹੈ।
ਸਰ੍ਹੋਂ ਸਮੇਤ ਹੋਰ ਫ਼ਸਲਾਂ ਮਾਰਚ ਮਹੀਨੇ ਵਿੱਚ ਵਾਢੀ ਦੇ ਪੜਾਅ ਵਿੱਚ ਹਨ, ਜਦੋਂਕਿ ਕਣਕ ਦੀਆਂ ਫ਼ਸਲਾਂ ਅਜੇ ਪੱਕ ਰਹੀਆਂ ਹਨ। ਜੇਕਰ ਤਾਪਮਾਨ 35 ਡਿਗਰੀ ਤੋਂ ਉੱਪਰ ਪਹੁੰਚ ਜਾਂਦਾ ਹੈ, ਤਾਂ ਅਨਾਜ ਪੂਰੀ ਤਰ੍ਹਾਂ ਤਿਆਰ ਨਹੀਂ ਹੋਵੇਗਾ। ਇਸ ਕਾਰਨ ਕਿਸਾਨਾਂ ਦੀ ਚਿੰਤਾ ਵੀ ਵਧ ਗਈ ਹੈ। ਤੇਜ਼ੀ ਨਾਲ ਵੱਧ ਰਿਹਾ ਪਾਰਾ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਲਈ ਨੁਕਸਾਨਦੇਹ ਸਾਬਤ ਹੋਣ ਦੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਨੇ ਮਾਰਚ ਦੇ ਸ਼ੁਰੂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਅਤੇ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਬਾਰੇ ਵੀ ਚਿੰਤਾ ਪ੍ਰਗਟਾਈ ਹੈ। ਜਦੋਂ ਕਿ ਹਰ ਸਾਲ ਸਰਦੀਆਂ ਦੀ ਤੀਬਰਤਾ ਮਾਰਚ ਦੇ ਅੰਤ ਤੱਕ ਬਣੀ ਰਹਿੰਦੀ ਸੀ। ਇਸ ਵਾਰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਅਜਿਹੇ ’ਚ ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।