ਰਾਜ ਕੁਮਾਰ ਵੇਰਕਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਮੁੜ ਕਾਂਗਰਸ ਜਾਣ ਦੇ ਚਰਚੇ
ਨਵੀਂ ਦਿੱਲੀ, 13 ਅਕਤੂਬਰ, ਨਿਰਮਲ : ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ। ਉਸੇ ਤਰ੍ਹਾਂ ਸਿਆਸੀ ਨੇਤਾਵਾਂ ਨੇ ਵੀ ਪਾਰਟੀਆਂ ਬਦਲਣੀਆਂ ਤੇਜ਼ ਕਰ ਦਿੱਤੀਆਂ ਹਨ। ਸਿਆਸੀ ਨੇਤਾਵਾਂ ਵਲੋਂ ਇੱਕ ਪਾਰਟੀ ਤੋਂ ਅਸਤੀਫ਼ਾ ਦੇ ਕੇ ਦੂਜੀ ਪਾਰਟੀ ਜਾਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ।ਪੰਜਾਬ ਵਿਚ ਪਹਿਲਾਂ ਜੀਤ ਮਹਿੰਦਰ ਸਿੱਧੂ ਨੇ ਅਕਾਲੀ ਦਲ ਨੂੰ […]
By : Hamdard Tv Admin
ਨਵੀਂ ਦਿੱਲੀ, 13 ਅਕਤੂਬਰ, ਨਿਰਮਲ :
ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ। ਉਸੇ ਤਰ੍ਹਾਂ ਸਿਆਸੀ ਨੇਤਾਵਾਂ ਨੇ ਵੀ ਪਾਰਟੀਆਂ ਬਦਲਣੀਆਂ ਤੇਜ਼ ਕਰ ਦਿੱਤੀਆਂ ਹਨ। ਸਿਆਸੀ ਨੇਤਾਵਾਂ ਵਲੋਂ ਇੱਕ ਪਾਰਟੀ ਤੋਂ ਅਸਤੀਫ਼ਾ ਦੇ ਕੇ ਦੂਜੀ ਪਾਰਟੀ ਜਾਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ।
ਪੰਜਾਬ ਵਿਚ ਪਹਿਲਾਂ ਜੀਤ ਮਹਿੰਦਰ ਸਿੱਧੂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਹੁਣ ਪੰਜਾਬ ਭਾਜਪਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਪੰਜਾਬ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪੰਜਾਬ ਮੀਤ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਵਿੱਚ ਵੇਰਕਾ ਨੇ ਕਿਹਾ ਕਿ ਉਹ ਭਾਜਪਾ ਛੱਡ ਚੁੱਕੇ ਹਨ।
ਰਾਜ ਕੁਮਾਰ ਵੇਰਕਾ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਵੇਰਕਾ ਨੂੰ ਭਾਜਪਾ ਨੇ ਬਹੁਤ ਮਹੱਤਵ ਦਿੱਤਾ ਸੀ। ਸੂਤਰਾਂ ਮੁਤਾਬਕ ਉਹ ਮੁੜ ਕਾਂਗਰਸ ’ਚ ਵਾਪਸੀ ਕਰ ਸਕਦੇ ਹਨ। ਵੇਰਕਾ ਚੰਨੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਕਾਂਗਰਸ ਵਿੱਚ ਕੰਮ ਕਰ ਚੁੱਕੇ ਹਨ।
ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਨੂੰ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਸੰਧੂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਵੇਰਕਾ ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ ਵਜੋਂ ਜਾਣੇ ਜਾਂਦੇ ਹਨ।