Begin typing your search above and press return to search.

ਰਾਜ ਲਾਲੀ ਗਿੱਲ ਨੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਮਾਰਚ, ਨਿਰਮਲ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਰੱਖਣ […]

ਰਾਜ ਲਾਲੀ ਗਿੱਲ ਨੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
X

Editor EditorBy : Editor Editor

  |  16 March 2024 4:36 AM IST

  • whatsapp
  • Telegram


ਚੰਡੀਗੜ੍ਹ, 16 ਮਾਰਚ, ਨਿਰਮਲ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਰੱਖਣ ਵਾਲੀ ਹੈ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਆਪਣੀ ਡਿਊਟੀ ਬਾਖੂਬੀ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਪੁਲ ਦਾ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸੂਬੇ ਵਿੱਚ ਔਰਤਾਂ ਦੀ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।

ਸ਼੍ਰੀਮਤੀ ਰਾਜ ਲਾਲੀ ਗਿੱਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਪਣੀ ਭੂਮਿਕਾ ਨਿਭਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ। ਉਹ ਇਸ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਵਰਨਣਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਲੰਬੇ ਸਮੇਂ ਤੋਂ ਔਰਤਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਨਾਲ ਜੁੜੇ ਹੋਏ ਹਨ।

ਇਸ ਮੌਕੇ ਹਰਚੰਦ ਸਿੰਘ ਬਰਸਾਤ ਜਨਰਲ ਸਕੱਤਰ ਪੰਜਾਬ ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈੱਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਤੇ ਨਾਮਵਰ ਕਲਾਕਾਰ ਸ. ਕਰਮਜੀਤ ਅਨਮੋਲ ਹਾਜ਼ਰ ਸਨ।

ਇਹ ਵੀ ਪੜ੍ਹੋ

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਦੱਸਦੇ ਚਲੀਏ ਕਿ ਟਾਂਡਾ ਉੜਮੁੜ ਦੇ ਪਿੰਡ ਜਹੂਰ ਦੇ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ।
ਇਸ ਦੀ ਜਾਣਕਾਰੀ ਹੁਣ ਇੱਥੇ ਰਹਿ ਰਹੇ ਉਨ੍ਹਾਂ ਦੇ ਪਰਵਾਰ ਨੂੰ ਮਿਲੀ ਹੈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ਵਿਚ ਹੋਈ ਹੈ। ਜੋ ਕਰੀਬ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਇੱਥੇ ਟੈਕਸੀ ਚਲਾਉਂਦਾ ਸੀ। ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਇਸ ਅਣਹੋਣੀ ਦੀ ਸੂਚਨਾ ਅੱਜ ਮਿਲੀ। ਕੁਝ ਦਿਨ ਪਹਿਲਾਂ ਜਿਸ ਘਰ ਵਿਚ ਉਨ੍ਹਾਂ ਦਾ ਬੇਟਾ ਰਹਿੰਦਾ ਸੀ। ਉਸ ਵਿਚ ਅਚਾਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਹਾਦਸਾ ਕਿਹੜੇ ਹਾਲਾਤਾਂ ਵਿਚ ਹੋਇਆ। ਇਸ ਦੇ ਬਾਰੇ ਵਿਚ ਉਨ੍ਹਾਂ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।

Next Story
ਤਾਜ਼ਾ ਖਬਰਾਂ
Share it