Moosewala ਮੂਸੇਵਾਲਾ ਦੇ ਘਰ ਜਾਣਗੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ

Moosewala ਮੂਸੇਵਾਲਾ ਦੇ ਘਰ ਜਾਣਗੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ


ਮਾਨਸਾ, 29 ਅਪ੍ਰੈਲ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਯਾਨੀ ਸੋਮਵਾਰ ਨੂੰ ਉਨ੍ਹਾਂ ਦੇ ਘਰ ਆਉਣਗੇ। ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ ਬਲਕੌਰ ਸਿੰਘ ਦੇ ਘਰ ਜਾ ਰਹੇ ਹਨ। ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ। ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ। ਉਂਜ, ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ।

ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਅਤੇ ਚਰਨ ਕੌਰ ਦੀ ਵੀ ਛੁੱਟੀ ਹੋ ਗਈ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ।

ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਚੋਣ ਲੜਨਗੇ।

ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਹਵੇਲੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਜੇ ਅਸੀਂ ਰਾਜਨੀਤੀ ਵਿੱਚ ਆਵਾਂਗੇ ਤਾਂ ਕਹਿਣਗੇ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਰਾਜਨੀਤੀ ਕਰਦੇ ਹਨ। ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.-47 ਨਾਲ ਕਤਲ ਕੀਤਾ ਗਿਆ ਸੀ।

ਸਾਬਕਾ ਸੀਐਮ ਦਾ ਪੋਤਾ ਐਮਪੀ ਸੀ, ਉਨ੍ਹਾਂ ਨੇ ਸਜ਼ਾ ਵੀ ਪੂਰੀ ਕਰਵਾਈ, ਸਾਜ਼ਿਸ਼ ਕਰਨ ਵਾਲੇ ਵੀ ਫੜੇ ਅਤੇ ਅਦਾਲਤਾਂ ਨੇ ਉਨ੍ਹਾਂ ਸਜ਼ਾ ਵੀ ਦਿੱਤੀ। ਜਿੰਨੀ ਸਜ਼ਾ ਦਿੱਤੀ, ਉਹ ਓਨੀ ਕੱਟ ਚੁੱਕੇ ਹਨ। ਹੁਣ ਦੁੱਗਣੀ ਭੁਗਤ ਚੁੱਕੇ ਹਨ, ਲੇਕਿਨ ਰਿਹਾਈ ਫਿਰ ਵੀ ਨਹੀਂ ਹੋ ਰਹੀ। ਫਿਰ ਅਸੀਂ ਵੀ ਰਾਜਨੀਤੀ ਵਿਚ ਕਿਉਂ ਨਾ ਆਉਣ ਅਤੇ ਅਪਣੇ ਬੇਟੇ ਦੇ ਇਨਸਾਫ ਲਈ ਹਰ ਕੋਸ਼ਿਸ਼ ਕਰਾਂਗੇ।

ਇਹ ਵੀ ਪੜ੍ਹੋ

ਭਾਰਤ ਸਰਕਾਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਦੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਫਰਾਂਸ ਦੇ ਅਧਿਕਾਰੀਆਂ ਤੋਂ ਮਾਲਿਆ ਨੂੰ ਬਿਨਾਂ ਸ਼ਰਤ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਮਾਲਿਆ ਫਿਲਹਾਲ ਬ੍ਰਿਟੇਨ ’ਚ ਹੈ ਪਰ ਭਾਰਤ ਫਿਲਹਾਲ ਹਰ ਉਸ ਦੇਸ਼ ਨਾਲ ਸੰਪਰਕ ਕਰ ਰਿਹਾ ਹੈ ਜਿੱਥੇ ਮਾਲਿਆ ਦੀਆਂ ਜਾਇਦਾਦਾਂ ਹਨ। ਅਜਿਹਾ ਇਸ ਲਈ ਹੈ ਕਿ ਜੇਕਰ ਮਾਲਿਆ ਬ੍ਰਿਟੇਨ ਛੱਡ ਕੇ ਕਿਸੇ ਹੋਰ ਦੇਸ਼ ਭੱਜ ਜਾਂਦਾ ਹੈ ਤਾਂ ਉਸ ਨੂੰ ਉਥੋਂ ਭਾਰਤ ਲਿਆਉਣ ’ਚ ਜ਼ਿਆਦਾ ਸਮਾਂ ਨਾ ਲੱਗੇ।

ਰਿਪੋਰਟ ਮੁਤਾਬਕ ਭਾਰਤ ਅਤੇ ਫਰਾਂਸ ਵਿਚਾਲੇ ਮਾਲਿਆ ਦੀ ਹਵਾਲਗੀ ’ਤੇ ਗੱਲਬਾਤ 15 ਅਪ੍ਰੈਲ ਨੂੰ ਕਾਊਂਟਰ ਟੈਰਰਿਜ਼ਮ ਦੇ ਵਰਕਿੰਗ ਗਰੁੱਪ ਦੀ ਇੱਕ ਬੈਠਕ ਦੇ ਦੌਰਾਨ ਹੋਈ।

ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਬੈਠਕ ’ਚ ਫਰਾਂਸ ਨੇ ਕੁਝ ਸ਼ਰਤਾਂ ਦੇ ਨਾਲ ਮਾਲਿਆ ਦੀ ਹਵਾਲਗੀ ਦੀ ਪੇਸ਼ਕਸ਼ ਕੀਤੀ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਸ਼ਰਤਾਂ ਹਟਾਉਣ ਲਈ ਕਿਹਾ ਹੈ।

ਭਾਰਤ ਵੱਲੋਂ ਇਸ ਮੀਟਿੰਗ ਵਿੱਚ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਕੇਡੀ ਦੇਵਲ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਖੁਫੀਆ ਏਜੰਸੀ ਦੇ ਕਈ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। ਕਿੰਗਫਿਸ਼ਰ ਏਅਰਲਾਈਨਜ਼ ਸਮੇਤ ਕਈ ਕੰਪਨੀਆਂ ਦੇ ਮਾਲਕ ਭਾਰਤੀ ਕਾਰੋਬਾਰੀ ਵਿਜੇ ਮਾਲਿਆ ’ਤੇ ਦੇਸ਼ ਦੇ 17 ਬੈਂਕਾਂ ਦਾ ਕਰੀਬ 9 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਹੈ।

ਮਾਲਿਆ 2016 ’ਚ ਦੇਸ਼ ਛੱਡ ਕੇ ਬ੍ਰਿਟੇਨ ਭੱਜ ਗਿਆ ਸੀ, ਜਿੱਥੋਂ ਭਾਰਤ ਸਰਕਾਰ ਉਸ ਨੂੰ ਦੇਸ਼ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਲਿਆ ਦੇ ਖਿਲਾਫ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਪੈਂਡਿੰਗ ਹਨ। 5 ਜਨਵਰੀ 2019 ਨੂੰ ਅਦਾਲਤ ਨੇ ਵਿਜੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਸੀ।

ਪਿਛਲੇ ਸਾਲ ਜਾਂਚ ਦੌਰਾਨ ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਮਾਲਿਆ ਨੇ ਸਾਲ 2015-16 ਦੌਰਾਨ ਬ੍ਰਿਟੇਨ ਅਤੇ ਫਰਾਂਸ ਵਿੱਚ 330 ਕਰੋੜ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਸਨ। ਉਸ ਸਮੇਂ ਉਨ੍ਹਾਂ ਦੀ ਕੰਪਨੀ ਕਿੰਗਫਿਸ਼ਰ ਏਅਰਲਾਈਨਜ਼ ਘਾਟੇ ’ਚ ਸੀ। ਮਾਲਿਆ ਨੇ ਖੁਦ ਬੈਂਕਾਂ ਦਾ ਕਰਜ਼ਾ ਨਹੀਂ ਮੋੜਿਆ। ਸਾਲ 2020 ’ਚ ਈਡੀ ਦੀ ਅਪੀਲ ’ਤੇ ਫਰਾਂਸ ਨੇ ਮਾਲਿਆ ਦੀ ਉਥੇ ਸਥਿਤ 14 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਸੀ।

Related post

ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਨਵੀਂ ਦਿੱਲੀ, 14 ਮਈ, ਨਿਰਮਲ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਿਚਾਲੇ ਚੱਲ…
ਕੇਂਦਰ ਵਿਚ ਬਦਲਾਅ ਦੀ ਜ਼ਰੂਰਤ : ਬਲਕੌਰ ਸਿੰਘ

ਕੇਂਦਰ ਵਿਚ ਬਦਲਾਅ ਦੀ ਜ਼ਰੂਰਤ : ਬਲਕੌਰ ਸਿੰਘ

ਜੀਤ ਮਹਿੰਦਰ ਸਿੱਧੂ ਦੇ ਹੱਕ ’ਚ ਰੈਲੀ ਦੌਰਾਨ ਕੀਤਾ ਸੰਬੋਧਨ ਮਾਨਸਾ, 11 ਮਈ, ਨਿਰਮਲ : ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ…
ਮੂਸੇਵਾਲਾ ਦੇ ਮਾਪਿਆਂ ਨੇ ਨਵਜੰਮੇ ਪੁੱਤਰ ਸਮੇਤ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਮੂਸੇਵਾਲਾ ਦੇ ਮਾਪਿਆਂ ਨੇ ਨਵਜੰਮੇ ਪੁੱਤਰ ਸਮੇਤ ਦਰਬਾਰ ਸਾਹਿਬ…

ਅੰਮ੍ਰਿਤਸਰ, 11 ਮਈ, ਨਿਰਮਲ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ…