ਮਰਹੂਮ ਕਾਂਗਰਸੀ ਆਗੂ ਦੇ ਬੱਲੀ ਘਰ ਪੁੱਜੇ ਰਾਜਾ ਵੜਿੰਗ
ਮੋਗਾ, 20 ਸਤੰਬਰ (ਤਨਮੇਯ ਸਾਮੰਤਾ) : ਮੋਗਾ ਦੇ ਪਿੰਡ ਡਾਲਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ, ਉਥੇ ਹੀ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ […]
![ਮਰਹੂਮ ਕਾਂਗਰਸੀ ਆਗੂ ਦੇ ਬੱਲੀ ਘਰ ਪੁੱਜੇ ਰਾਜਾ ਵੜਿੰਗ ਮਰਹੂਮ ਕਾਂਗਰਸੀ ਆਗੂ ਦੇ ਬੱਲੀ ਘਰ ਪੁੱਜੇ ਰਾਜਾ ਵੜਿੰਗ](https://hamdardmediagroup.com/wp-content/uploads/2023/09/raja-warring.jpg)
raja warring
ਮੋਗਾ, 20 ਸਤੰਬਰ (ਤਨਮੇਯ ਸਾਮੰਤਾ) : ਮੋਗਾ ਦੇ ਪਿੰਡ ਡਾਲਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ, ਉਥੇ ਹੀ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ।
![](https://hamdardmediagroup.com/wp-content/uploads/2023/09/ggggg.jpg)
ਕੁੱਝ ਦਿਨ ਪਹਿਲਾਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮੋਗਾ ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਘਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪੁੱਜੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਆਖਿਆ ਕਿ ਬੱਲੀ ਦਾ ਦਿਨ ਦਿਹਾੜੇ ਘਰ ਵਿਚ ਦਾਖ਼ਲ ਹੋ ਕੇ ਕਤਲ ਕੀਤਾ ਗਿਆ ਏ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਏ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਐ। ਉਨ੍ਹਾਂ ਆਖਿਆ ਕਿ ਅਜੇ ਤੱਕ ਪਰਿਵਾਰ ਨੂੰ ਵੀ ਕੋਈ ਸੁਰੱਖਿਆ ਨਹੀਂ ਦਿੱਤੀ ਗਈ।
![](https://hamdardmediagroup.com/wp-content/uploads/2023/09/ssss-1.jpg)
ਦੱਸ ਦਈਏ ਕਿ ਇਸ ਮੌਕੇ ਰਾਜਾ ਵੜਿੰਗ ਦੇ ਨਾਲ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮਾਲਵਿਕਾ ਸੂਦ, ਕਮਲਜੀਤ ਸਿੰਘ ਬਰਾੜ ਅਤੇ ਹੋਰ ਕਈ ਕਾਂਗਰਸੀ ਆਗੂ ਮੌਜੂਦ ਸਨ।