Lok Sabha Election: ਰਵਨੀਤ ਬਿੱਟੂ ਵਲੋਂ ਪੋਸਟਰ ’ਚ ਬੇਅੰਤ ਸਿੰਘ ਦੀ ਤਸਵੀਰ ਲਗਾਉਣ ’ਤੇ ਭੜਕਿਆ ਰਾਜਾ ਵੜਿੰਗ

Lok Sabha Election: ਰਵਨੀਤ ਬਿੱਟੂ ਵਲੋਂ ਪੋਸਟਰ ’ਚ ਬੇਅੰਤ ਸਿੰਘ ਦੀ ਤਸਵੀਰ ਲਗਾਉਣ ’ਤੇ ਭੜਕਿਆ ਰਾਜਾ ਵੜਿੰਗ


ਲੁਧਿਆਣਾ, 17 ਅਪ੍ਰੈਲ, ਨਿਰਮਲ : ਲੁਧਿਆਣਾ ਤੋਂ ਬੀਜੇਪੀ ਦੇ ਲੋਕ ਸਭਾ ਉਮੀਦਵਾਰ ’ਤੇ ਕਾਂਗਰਸ ਪ੍ਰਧਾਨ ਨੇ ਤੰਜ ਕੱਸਿਆ ਹੈ। ਕਾਂਗਰਸ ਤੋਂ ਬੀਜੇਪੀ ਵਿਚ ਆਏ ਸਾਂਸਦ ਰਵਨੀਤ ਬਿੱਟੂ ਨੇ ਭਾਜਪਾ ਦੇ ਇਸ਼ਤਿਹਾਰ ਬੋਰਡਾਂ ’ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਤਸਵੀਰ ਲਗਾਈ ਹੈ। ਜਿਸ ਨੂੰ ਲੈ ਕੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਐਕਸ ’ਤੇ ਪੋਸਟ ਸ਼ੇਅਰ ਕੀਤੀ ਹੈ। ਵੜਿੰਗ ਨੇ ਪੋਸਟ ਸ਼ੇਅਰ ਕਰਕੇ ਲਿਖਿਆ ਬਿੱਟੂ ਜੀ ਆਪ ਤਾਂ ਭਾਜਪਾ ਦੇ ਖੇਮੇ ਵਿਚ ਖੜ੍ਹੇ ਹੋ ਕੇ ਸੱਤਾ ਦੀ ਭੁੱਖ ਵਾਲੀ ਅਪਣੀ ਸ਼ਖ਼ਸੀਅਤ ਨੂੰ ਜੱਗ ਜ਼ਾਹਰ ਕਰ ਚੁੱਕੇ ਹੋ। ਲੇਕਿਨ ਸਰਦਾਰ ਬੇਅੰਤ ਸਿੰਘ ਦੀ ਉਸ ਚਿੱਟੀ ਪਗੜੀ ਨੂੰ ਤਾਂ ਬਖਸ਼ ਦਿਓ। ਉਨ੍ਹਾਂ ਬਦਨਾਮ ਨਾ ਕਰੋ। ਉਨ੍ਹਾਂ ਦੀ ਤਸਵੀਰ ਦਾ ਵੋਟ ਲੈਣ ਲਈ ਇਸਤੇਮਾਲ ਕਰਕੇ ਉਨ੍ਹਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹਨ। ਅਪਣੀ ਅਕਲ ਨੂੰ ਹੱਥ ਮਾਰੋ।
ਰਾਜਾ ਵੜਿੰਗ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਰਕਰ ਲਗਾਤਾਰ ਕਮੈਂਟ ਕਰ ਰਹੇ ਹਨ।
ਰਵਨੀਤ ਬਿੱਟੂ ਦਾ ਜਨਮ 10 ਸਤੰਬਰ 1975 ਨੂੰ ਲੁਧਿਆਣਾ ਦੇ ਕੋਟਲਾ ਅਫਗਾਨ ਪਿੰਡ ਵਿਚ ਹੋਇਆ। 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣ ਕੇ ਅਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ। ਬਿੱਟੂ ਪੰਜਾਬ ਦੇ ਸਾਬਕਾ ਸੀਐਮ ਸਵ. ਬੇਅੰਤ ਸਿੰਘ ਦੇ ਪੋਤੇ ਹਨ। ਪੰਜਾਬ ਵਿਚ ਅੱਤਵਾਦ ਖਤਮ ਕਰਨ ਦਾ ਸਿਹਰਾ ਬੇਅੰਤ ਸਿੰਘ ਨੂੰ ਹੀ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB 12th Result 2024: ਅੱਜ ਸ਼ਾਮ 4 ਵਜੇ ਐਲਾਨੇ…

ਚੰਡੀਗੜ੍ਹ, 30 ਅਪ੍ਰੈਲ, ਪਰਦੀਪ ਸਿੰਘ: ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੀ ਉਡੀਕ ਅੱਜ ਖਤਮ ਹੋਣ…
ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੌਰਾਨ 4 ਪੁਲਿਸ ਅਫ਼ਸਰਾਂ ਦੀ ਮੌਤ

ਕੈਰੋਲੀਨਾ, 30 ਅਪੈ੍ਰਲ, ਨਿਰਮਲ : ਅਮਰੀਕਾ ਦੇ ਉਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੌਰਾਨ 4 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਸੀਐਨਐਨ ਨੇ…
ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ…

ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ…