Begin typing your search above and press return to search.

ਰਾਜਿੰਦਰਾ ਹਸਪਤਾਲ ’ਚ ਹੋਈ ਗੁੰਡਾਗਰਦੀ ’ਤੇ ਭੜਕੇ ਸਿਹਤ ਮੰਤਰੀ

ਪਟਿਆਲਾ : ਰਾਜਿੰਦਰਾ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਜਿਆਦਾ ਵਾਇਰਲ ਹੋ ਰਹੀ ਐ, ਜਿਸ ਵਿਚ ਕੁੱਝ ਲੋਕ ਹਸਪਤਾਲ ਦੇ ਅੰਦਰ ਦਾਖ਼ਲ ਹੋ ਕੇ ਇਕ ਮਰੀਜ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਦਿਖਾਈ ਦਿੰਦੇ ਨੇ, ਪਰ ਜਿਵੇਂ ਹੀ ਇਹ ਵੀਡੀਓ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਧਿਆਨ ਵਿਚ ਆਈ ਤਾਂ ਉਨ੍ਹਾਂ ਤੁਰੰਤ ਹਸਪਤਾਲ […]

Rajindra hospital viral viedo
X

Makhan ShahBy : Makhan Shah

  |  4 March 2024 3:16 PM IST

  • whatsapp
  • Telegram

ਪਟਿਆਲਾ : ਰਾਜਿੰਦਰਾ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਜਿਆਦਾ ਵਾਇਰਲ ਹੋ ਰਹੀ ਐ, ਜਿਸ ਵਿਚ ਕੁੱਝ ਲੋਕ ਹਸਪਤਾਲ ਦੇ ਅੰਦਰ ਦਾਖ਼ਲ ਹੋ ਕੇ ਇਕ ਮਰੀਜ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਦਿਖਾਈ ਦਿੰਦੇ ਨੇ, ਪਰ ਜਿਵੇਂ ਹੀ ਇਹ ਵੀਡੀਓ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਧਿਆਨ ਵਿਚ ਆਈ ਤਾਂ ਉਨ੍ਹਾਂ ਤੁਰੰਤ ਹਸਪਤਾਲ ਦਾ ਦੌਰਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਬੁਲਾ ਕੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ।

ਦੇਖੋ ਪੂਰੀ ਵੀਡੀਓ :

ਉਨ੍ਹਾਂ ਆਖਿਆ ਕਿ ਹਸਪਤਾਲ ਦੇ ਅੰਦਰ ਇਸ ਤਰ੍ਹਾਂ ਦੀ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਹ ਪੰਜਾਬ ਦਾ ਵੱਡਾ ਹਸਪਤਾਲ ਹੈ, ਇੱਥੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਨੇ ਪਰ ਜੋ ਕੋਈ ਵੀ ਇੱਥੇ ਗੁੰਡਾਗਰਦੀ ਕਰੇਗਾ, ਉਸ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਪਟਿਆਲਾ ਤੋਂ ਰਣਦੀਪ ਸਿੰਘ ਦੀ ਰਿਪੋਰਟ

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it