Raghav Chadha ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਗਾਇਬ ਹੋਣ ਦਾ ਪਤਾ ਚਲਿਆ
ਨਵੀਂ ਦਿੱਲੀ, 30 ਅਪੈ੍ਰਲ, ਨਿਰਮਲ : ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਕਾਫੀ ਚਿਰ ਤੋਂ ਗਾਇਬ ਹਨ। ਸਾਰੇ ਇਹ ਸੋਚਣ ਲਈ ਮਜਬੂਰ ਹਨ ਕਿ ਆਖਰਕਾਰ ਰਾਘਵ ਚੱਢਾ ਗਏ ਤਾਂ ਕਿੱਥੇ ਗਏ। ਪਰ ਹੁਣ ਇਸ ਗੱਲ ਤੋਂ ਪਰਦਾ ਉਠ ਚੁੱਕਾ ਹੈ।ਲੋਕ ਸਭਾ ਚੋਣਾਂ ਦਾ ਐਲਾਨ ਹੋਏ ਵੀ ਕਾਫੀ ਸਮਾਂ ਹੋ ਚੁੱਕਾ ਹੈ। ਪਰ ਉਹ ਕਿਤੇ […]
By : Editor Editor
ਨਵੀਂ ਦਿੱਲੀ, 30 ਅਪੈ੍ਰਲ, ਨਿਰਮਲ : ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਕਾਫੀ ਚਿਰ ਤੋਂ ਗਾਇਬ ਹਨ। ਸਾਰੇ ਇਹ ਸੋਚਣ ਲਈ ਮਜਬੂਰ ਹਨ ਕਿ ਆਖਰਕਾਰ ਰਾਘਵ ਚੱਢਾ ਗਏ ਤਾਂ ਕਿੱਥੇ ਗਏ। ਪਰ ਹੁਣ ਇਸ ਗੱਲ ਤੋਂ ਪਰਦਾ ਉਠ ਚੁੱਕਾ ਹੈ।
ਲੋਕ ਸਭਾ ਚੋਣਾਂ ਦਾ ਐਲਾਨ ਹੋਏ ਵੀ ਕਾਫੀ ਸਮਾਂ ਹੋ ਚੁੱਕਾ ਹੈ। ਪਰ ਉਹ ਕਿਤੇ ਵੀ ਨਜ਼ਰ ਨਹੀਂ ਆਏ। ਇਸ ਤੋਂ ਬਾਅਦ ਕਈ ਥਾਵਾਂ ’ਤੇ ਵੋਟਾਂ ਵੀ ਪੈ ਚੁੱਕੀਆਂ ਹਨ। ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਜੇਲ੍ਹ ਵੀ ਜਾ ਚੁੱਕੇ ਹਨ। ਫਿਰ ਵੀ ਰਾਜ ਸਭਾ ਮੈਂਬਰ ਰਾਘਵ ਚੱਢਾ ਕਿਤੇ ਨਜ਼ਰ ਨਹੀਂ ਆਏ। ਹੁਣ ਆਪ ਵਲੋਂ ਪੰਜਾਬ ਵਿਚ ਚੋਣ ਪ੍ਰਚਾਰ ਜ਼ੋਰਾਂ ਤੇ ਚਲ ਰਿਹਾ ਪਰ ਫਿਰ ਵੀ ਉਹ ਨਜ਼ਰ ਆਏ।
ਦੱਸਦੇ ਚਲੀਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਆਮ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ‘ਆਪ’ ਲਈ ਇਹ ਔਖਾ ਸਮਾਂ ਹੈ ਕਿਉਂਕਿ ਪਾਰਟੀ ਦੇ ਕੋਆਰਡੀਨੇਟਰ ਜੇਲ੍ਹ ਵਿੱਚ ਹਨ।
ਅਜਿਹੇ ਸਮੇਂ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਇਸ ਬਾਰੇ ਇਕ ਪੱਤਰਕਾਰ ਨੇ ਮੰਗਲਵਾਰ ਨੂੰ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਤੋਂ ਸਵਾਲ ਕੀਤਾ। ਇਸ ’ਤੇ ਸੌਰਭ ਭਾਰਦਵਾਜ ਨੇ ਰਾਘਵ ਦੇ ਲਾਪਤਾ ਹੋਣ ਦਾ ਅਸਲ ਕਾਰਨ ਦੱਸਿਆ ਹੈ।
ਸੌਰਭ ਨੇ ਦੱਸਿਆ, ‘ਰਾਘਵ ਫਿਲਹਾਲ ਲੰਡਨ ’ਚ ਹੈ। ਉਸ ਦੀ ਅੱਖ ਵਿੱਚ ਕੁਝ ਪੇਚੀਦਗੀ ਸੀ। ਮੈਨੂੰ ਦੱਸਿਆ ਗਿਆ ਹੈ ਕਿ ਇਹ ਇੰਨਾ ਨਾਜ਼ੁਕ ਸੀ ਕਿ ਉਹ ਆਪਣੀਆਂ ਅੱਖਾਂ ਦੀ ਰੌਸ਼ਨੀ ਵੀ ਗੁਆ ਸਕਦਾ ਸੀ। ਉਹ ਉਥੇ ਇਲਾਜ ਲਈ ਗਿਆ ਹੈ। ਮੇਰੀਆਂ ਸ਼ੁੱਭ ਕਾਮਨਾਵਾਂ ਉਸ ਦੇ ਨਾਲ ਹਨ। ਉਹ ਜਲਦੀ ਹੀ ਠੀਕ ਹੋ ਕੇ ਚੋਣ ਪ੍ਰਚਾਰ ਵਿਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।