ਰੋਹਤਕ ਸੁਨਾਰੀਆ ਜੇਲ੍ਹ ‘ਚ ਪਰਤਿਆ ਰਾਮ ਰਹੀਮ

ਰੋਹਤਕ ਸੁਨਾਰੀਆ ਜੇਲ੍ਹ ‘ਚ ਪਰਤਿਆ ਰਾਮ ਰਹੀਮ

ਚੰਡੀਗੜ੍ਹ : ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਐਤਵਾਰ ਨੂੰ ਖਤਮ ਹੋ ਗਈ। ਉਹ ਮੁੜ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਮਨੋਹਰ ਲਾਲ ਖੱਟਰ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਤਿੱਖੇ ਸ਼ਬਦਾਂ ਵਿੱਚ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਹੁਣ ਪਹਿਲਾਂ ਇਜਾਜ਼ਤ ਲੈਣੀ ਪਵੇਗੀ।

ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਪੈਰੋਲ ਦਾ ਸਮਾਂ ਬਿਤਾਇਆ।

Related post

ਬੇਅਦਬੀ ਮਾਮਲੇ ‘ਚ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ

ਬੇਅਦਬੀ ਮਾਮਲੇ ‘ਚ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ

ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ…
ਹਰਿਆਣਾ ਦਾ ਕਾਨੂੰਨ ਰਾਮ ਰਹੀਮ ਨੂੰ ਕੱਟੜ ਕੈਦੀ ਨਹੀਂ ਮੰਨਦਾ, 2022 ‘ਚ ਹੋਈ ਸੋਧ

ਹਰਿਆਣਾ ਦਾ ਕਾਨੂੰਨ ਰਾਮ ਰਹੀਮ ਨੂੰ ਕੱਟੜ ਕੈਦੀ ਨਹੀਂ…

ਚੰਡੀਗੜ੍ਹ : ਹਰਿਆਣਾ ਸਰਕਾਰ ਨੇ 2022 ਵਿੱਚ ਏਜੀ ਬਲਦੇਵ ਮਹਾਜਨ ਤੋਂ ਕਾਨੂੰਨੀ ਰਾਏ ਲੈਣ ਤੋਂ ਬਾਅਦ, ਰਾਮ ਰਹੀਮ ਦੇ ਕੱਟੜਪੰਥੀ ਜੇਲ੍ਹ…
ਗੁਰਮੀਤ ਰਾਮ ਰਹੀਮ ਦੀ ਪੈਰੋਲ ‘ਤੇ ਹਾਈ ਕੋਰਟ ਹੋਈ ਸਖ਼ਤ

ਗੁਰਮੀਤ ਰਾਮ ਰਹੀਮ ਦੀ ਪੈਰੋਲ ‘ਤੇ ਹਾਈ ਕੋਰਟ ਹੋਈ…

ਚੰਡੀਗੜ੍ਹ : ਹਾਈ ਕੋਰਟ ਨੇ ਕਿਹਾ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਤਾਂ ਬਾਕੀ ਕੈਦੀਆਂ ਨੂੰ ਕਿਉਂ…