Begin typing your search above and press return to search.

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਸਾਧਵੀ ਯੌਨ ਸੋਸ਼ਣ ਅਤੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਚੋਣਾਂ ਤੋਂ ਪਹਿਲਾਂ ਫਿਰ ਤੋਂ ਜੇਲ੍ਹ ਆਉਣ ਲਈ ਹੱਥ ਪੈਰ ਮਾਰ ਰਿਹਾ ਏ, ਜਿਸ ਦੇ ਚਲਦਿਆਂ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕਿਸੇ ਤਰ੍ਹਾਂ ਦੀ ਪੈਰੋਲ ਜਾਂ ਫਰਲੋ ਦੇਣ ’ਤੇ ਰੋਕ ਦੇ […]

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ
X

Editor EditorBy : Editor Editor

  |  19 May 2024 7:34 AM IST

  • whatsapp
  • Telegram

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਸਾਧਵੀ ਯੌਨ ਸੋਸ਼ਣ ਅਤੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਚੋਣਾਂ ਤੋਂ ਪਹਿਲਾਂ ਫਿਰ ਤੋਂ ਜੇਲ੍ਹ ਆਉਣ ਲਈ ਹੱਥ ਪੈਰ ਮਾਰ ਰਿਹਾ ਏ, ਜਿਸ ਦੇ ਚਲਦਿਆਂ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕਿਸੇ ਤਰ੍ਹਾਂ ਦੀ ਪੈਰੋਲ ਜਾਂ ਫਰਲੋ ਦੇਣ ’ਤੇ ਰੋਕ ਦੇ ਆਦੇਸ਼ ਨੂੰ ਹਟਾਉਣ ਦੀ ਗੁਹਾਰ ਲਗਾਈ ਐ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈਕੋਰਟ ਵਿਚ ਅਰਜ਼ੀ ਲਗਾ ਕੇ ਰਾਮ ਰਹੀਮ ਦੇ ਵਾਰ ਵਾਰ ਜੇਲ੍ਹ ਤੋਂ ਬਾਹਰ ਜਾਣ ਦਾ ਵਿਰੋਧ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਹੀ ਅਦਾਲਤ ਨੇ ਇਹ ਰੋਕ ਲਗਾਈ ਸੀ।

ਪੰਜਾਬ ਅਤੇ ਹਰਿਆਣਾ ਵਿਚ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਏ। ਸਾਰੇ ਪਾਸੇ ਸਿਆਸੀ ਪਾਰਟੀਆਂ ਵਿਚਾਲੇ ਕਾਂਟੇ ਦੀ ਟੱਕਰ ਦਿਖਾਈ ਦੇ ਰਹੀ ਐ। ਇਸੇ ਵਿਚਕਾਰ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਣ ਲਈ ਉਤਾਵਲਾ ਹੋ ਰਿਹਾ ਏ ਅਤੇ ਉਸ ਨੇ ਹਾਈਕੋਰਟ ਅੱਗੇ ਪੈਰੋਲ ਜਾਂ ਫਰਲੋ ’ਤੇ ਲਾਈ ਰੋਕ ਨੂੰ ਹਟਾਉਣ ਦੀ ਗੁਹਾਰ ਲਗਾਈ ਐ। ਰਾਮ ਰਹੀਮ ਨੇ ਦਾਅਵਾ ਕੀਤਾ ਏ ਕਿ ਉਹ ਇਸ ਸਾਲ 20 ਦਿਨ ਦੀ ਪੈਰੋਲ ਅਤੇ 21 ਦਿਨ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੇ ਸਮੇਂ ਲਈ ਰਿਹਾਈ ਦਾ ਪਾਤਰ ਐ, ਜਿਸ ਦਾ ਉਹ ਫ਼ਾਇਦਾ ਉਠਾਉਣਾ ਚਾਹੁੰਦਾ ਏ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿਚ ਅਰਜ਼ੀ ਲਗਾ ਕੇ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ਤੋਂ ਬਾਹਰ ਲਿਆਉਣ ਦਾ ਵਿਰੋਧ ਜਤਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ 29 ਫਰਵਰੀ ਨੂੰ ਰਾਜ ਸਰਕਾਰ ਨੂੰ ਆਦੇਸ਼ ਜਾਰੀ ਕੀਤਾਸੀ ਕਿ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ’ਤੇ ਵਿਚਾਰ ਨਾ ਕੀਤਾ ਜਾਵੇ।

ਰਾਮ ਰਹੀਮ ਨੇ ਹਾਈਕੋਰਟ ਦੇ ਆਦੇਸ਼ਾਂ ’ਤੇ ਰੋਕ ਹਟਾਉਣ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਐ ਕਿ ਪੈਰੋਲ ਅਤੇ ਫਰਲੋ ਦੇਣ ਦਾ ਉਦੇਸ਼ ਸੁਧਾਰਾਤਮਕ ਐ ਅਤੇ ਦੋਸ਼ੀ ਨੂੰ ਪਰਿਵਾਰ ਅਤੇ ਸਮਾਜ ਦੇ ਨਾਲ ਆਪਣੇ ਸਮਾਜਿਕ ਸਬੰਧਾਂ ਨੂੰ ਬਣਾਏ ਰੱਖਣ ਵਿਚ ਸਮਰੱਥ ਬਣਾਉਣਾ ਏ। ਹਰਿਆਣਾ ਗੁੱਡ ਕੰਡਕਟ ਪ੍ਰਿਜਨਰਜ਼ ਐਕਟ 2022 ਦੇ ਤਹਿਤ ਪਾਤਰ ਦੋਸ਼ੀਆਂ ਨੂੰ ਹਰ ਸਾਲ ਵਿਚ 70 ਦਿਨ ਦੀ ਪੈਰੋਲ ਅਤੇ 21 ਦਿਨ ਦੀ ਫਰਲੋ ਦੇਣਦਾ ਅਧਿਕਾਰ ਦਿੱਤਾ ਗਿਆ ਏ। ਨਾਲ ਹੀ ਇਹ ਵੀ ਕਿਹਾ ਗਿਆ ਏ ਕਿ ਇਹ ਨਿਯਮ ਅਜਿਹੇ ਕਿਸੇ ਵੀ ਦੋਸ਼ੀ ਨੂੰ ਪੈਰੋਲ ਅਤੇ ਫਰਲੋ ਦੇਣ ’ਤੇ ਰੋਕ ਨਹੀਂ ਲਗਾਉਂਦੇ, ਜਿਸ ਨੂੰ ਉਮਰ ਭਰ ਕੈਦ ਅਤੇ ਨਿਸ਼ਚਿਤ ਸਮੇਂ ਦੀ ਸਜ਼ਾ ਵਾਲੇ ਤਿੰਨ ਜਾਂ ਜ਼ਿਆਦਾ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਹ ੋਵੇ ਅਤੇ ਸਜ਼ਾ ਸੁਣਾਈ ਗਈ ਹੋਵੇ। ਪੈਰੋਲ ਜਾਂ ਫਰਲੋ ਦੇਣ ਪੂਰੀ ਤਰ੍ਹਾਂ ਕਾਨੂੰਨ ਦਾ ਪਾਲਣ ਕਰਨ ਦੇ ਸਮਾਨ ਐ, ਉਸ ਨੂੰ ਕਿਸੇ ਵੀ ਪੱਧਰ ’ਤੇ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤਾ ਗਿਆ।

ਇਹ ਪਹਿਲੀ ਵਾਰ ਐ ਜਦੋਂ ਹਰਿਆਣਾ ਪੰਜਾਬ ਅਤੇ ਰਾਜਸਥਾਨ ਵਿਚ ਹੋ ਰਹੀਆਂ ਆਮ ਚੋਣਾਂ ਬਿਨਾਂ ਰਾਮ ਰਹੀਮ ਦੇ ਹੋ ਰਹੀਆਂ ਨੇ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵਾਰ ਚੋਣਾਂ ਵਿਚ ਪੈਰੋਲ ਨਹੀਂ ਦਿੱਤੀ ਗਈ ਜਦਕਿ ਹੁਣ ਤੱਕ ਉਹ 2022 ਤੋਂ ਛੇ ਵਾਰ ਫਰਲੋ ਅਤੇ ਤਿੰਨ ਵਾਰ ਪੈਰੋਲ ਲੈ ਕੇ 192 ਦਿਨ ਤੱਕ ਬਾਹਰ ਆ ਚੁੱਕਿਆ ਏ। ਲਗਭਗ 200 ਦਿਨ ਡੇਰਾ ਮੁਖੀ ਤਿੰਨ ਰਾਜਾਂ ਦੀਆਂ ਪੰਚਾਇਤ ਚੋਣਾਂ ਤੋਂ ਲੈ ਕੇ ਵਿਧਾਨ ਸਭਾ ਚੋਣਾਂ ਵਿਚ ਸਰਗਰਮ ਰਹਿ ਚੁੱਕਿਆ ਏ ਪਰ ਦੇਖਣਾ ਹੋਵੇਗਾ ਕਿ ਇਸ ਵਾਰ ਉਸ ਨੂੰ ਪੈਰੋਲ ਮਿਲਦੀ ਐ ਜਾਂ ਨਹੀਂ ਕਿਉਂਕਿ ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ ਵਿਚ ਮਹਿਜ਼ ਕੁੱਝ ਹੀ ਦਿਨ ਬਾਕੀ ਰਹਿ ਗਏ ਹਨ।

Next Story
ਤਾਜ਼ਾ ਖਬਰਾਂ
Share it