Begin typing your search above and press return to search.

ਰਾਮ ਰਹੀਮ ਵਲੋਂ ਬੇਅਦਬੀ ਮਾਮਲੇ 'ਚ ਹਾਈ ਕੋਰਟ 'ਚ ਸੁਣਵਾਈ ਅੱਜ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵਲੋਂ ਬੇਅਦਬੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਚ ਉਸ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) 'ਤੇ ਵਿਸ਼ਵਾਸ ਦੀ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ […]

ਰਾਮ ਰਹੀਮ ਵਲੋਂ ਬੇਅਦਬੀ ਮਾਮਲੇ ਚ ਹਾਈ ਕੋਰਟ ਚ ਸੁਣਵਾਈ ਅੱਜ
X

Editor (BS)By : Editor (BS)

  |  6 Sept 2023 1:44 AM IST

  • whatsapp
  • Telegram

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵਲੋਂ ਬੇਅਦਬੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਚ ਉਸ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) 'ਤੇ ਵਿਸ਼ਵਾਸ ਦੀ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਸੀਬੀਆਈ ਵੱਲੋਂ ਇਕੱਠੇ ਕੀਤੇ ਸਬੂਤ ਅਤੇ ਦਸਤਾਵੇਜ਼ ਉਸ ਨੂੰ ਇੱਕ ਹਫ਼ਤੇ ਦੇ ਅੰਦਰ ਉਪਲਬਧ ਕਰਾਉਣ ਦਾ ਹੁਕਮ ਦਿੱਤਾ ਸੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਦਰਜ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਇਹ ਮਾਮਲਾ ਸੀਬੀਆਈ ਤੋਂ ਲੈ ਕੇ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਸੌਂਪ ਦਿੱਤਾ ਸੀ।

ਇਸ ਕੇਸ ਦੀ ਸੁਣਵਾਈ ਪੰਜਾਬ ਵਿੱਚ ਚੱਲ ਰਹੀ ਸੀ, ਜਿਸ ਨੂੰ ਬਾਅਦ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪਟੀਸ਼ਨਕਰਤਾ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੀਬੀਆਈ ਤੋਂ ਪ੍ਰਾਪਤ ਸਬੂਤ ਅਤੇ ਦਸਤਾਵੇਜ਼ ਉਸ ਨੂੰ ਉਪਲਬਧ ਕਰਵਾਏ ਜਾਣ ਦੀ ਮੰਗ ਕੀਤੀ ਸੀ।

ਰਹੀਮ ਵੱਲੋਂ ਦਾਇਰ ਪਟੀਸ਼ਨ 'ਚ ਹਾਈਕੋਰਟ ਨੂੰ ਕਿਹਾ ਗਿਆ ਸੀ ਕਿ ਜ਼ਿਲਾ ਅਦਾਲਤ ਨੇ ਮੰਨਿਆ ਸੀ ਕਿ ਐੱਸ.ਆਈ.ਟੀ. ਨੇ ਉਸ ਨੂੰ ਸੀ.ਬੀ.ਆਈ. ਵੱਲੋਂ ਇਕੱਠੇ ਕੀਤੇ ਦਸਤਾਵੇਜ਼ ਦਿੱਤੇ ਸਨ, ਪਰ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸੀਬੀਆਈ ਨੇ ਜਾਂਚ ਦੌਰਾਨ ਇਕੱਠੇ ਕੀਤੇ ਦਸਤਾਵੇਜ਼ ਅਤੇ ਸਬੂਤ ਉਨ੍ਹਾਂ ਨੂੰ ਉਪਲਬਧ ਨਹੀਂ ਕਰਵਾਏ। ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਪਟੀਸ਼ਨਰ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਨਹੀਂ ਕਰ ਸਕੇਗਾ। ਇਸ ਕਾਰਨ ਇਸ ਸਬੂਤ ਦੀ ਲੋੜ ਪ੍ਰਗਟਾਈ ਗਈ ਸੀ।

Next Story
ਤਾਜ਼ਾ ਖਬਰਾਂ
Share it