Begin typing your search above and press return to search.

ਨਸ਼ੀਲਾ ਪਦਾਰਥ ਪਿਲਾ ਕੇ ਔਰਤ ਨਾਲ ਜਬਰ ਜਨਾਹ

ਲੁਧਿਆਣਾ, 25 ਮਾਰਚ, ਨਿਰਮਲ : ਲੁਧਿਆਣਾ ਵਿਚ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਕੋਲਡ ਡਰਿੰਕ ਵਿਚ ਕੋਈ ਨਸ਼ੀਲਾ ਪਦਾਰਥ ਪਾ ਕੇ ਪਿਲਾਇਆ ਗਿਆ। ਬੇਹੋਸ਼ ਹੋਣ ਤੋਂ ਬਾਅਦ ਵਿਅਕਤੀ ਨੇ ਉਸ ਦੀ ਅਸ਼ਲੀਲ ਤਸਵੀਰ ਅਤੇ ਵੀਡੀਓ ਬਣਾ ਲਈ। ਔਰਤ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਜ਼ਬਰਦਸਤੀ ਸਰੀਰਕ ਸਬੰਧ ਵੀ ਬਣਾਏ। ਮੁਲਜ਼ਮ […]

ਨਸ਼ੀਲਾ ਪਦਾਰਥ ਪਿਲਾ ਕੇ ਔਰਤ ਨਾਲ ਜਬਰ ਜਨਾਹ
X

Editor EditorBy : Editor Editor

  |  25 March 2024 10:21 AM IST

  • whatsapp
  • Telegram


ਲੁਧਿਆਣਾ, 25 ਮਾਰਚ, ਨਿਰਮਲ : ਲੁਧਿਆਣਾ ਵਿਚ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਕੋਲਡ ਡਰਿੰਕ ਵਿਚ ਕੋਈ ਨਸ਼ੀਲਾ ਪਦਾਰਥ ਪਾ ਕੇ ਪਿਲਾਇਆ ਗਿਆ। ਬੇਹੋਸ਼ ਹੋਣ ਤੋਂ ਬਾਅਦ ਵਿਅਕਤੀ ਨੇ ਉਸ ਦੀ ਅਸ਼ਲੀਲ ਤਸਵੀਰ ਅਤੇ ਵੀਡੀਓ ਬਣਾ ਲਈ। ਔਰਤ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਜ਼ਬਰਦਸਤੀ ਸਰੀਰਕ ਸਬੰਧ ਵੀ ਬਣਾਏ। ਮੁਲਜ਼ਮ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਹੈ। ਉਸ ਨੇ ਉਸ ਕੋਲੋਂ ਏਟੀਐਮ ਦਾ ਕਾਰਡ ਬਲੈਕਮੇਲ ਕਰਕੇ ਲਿਆ ਅਤੇ ਨਕਦੀ ਵੀ ਕਢਵਾਈ।
ਪੀੜਤ ਔਰਤ ਨੇ ਪੁਲਿਸ ਨੂੰ ਕਿਹਾ ਕਿ ਉਹ ਰਾਮ ਨਗਰ ਦੀ ਰਹਿਣ ਵਾਲੀ ਹੈ। ਮੁਲਜਮ ਵਿਜੇ ਪਾਂਡੇ ਨਾਲ ਉਸ ਦੀ ਕਾਫੀ ਜਾਣ ਪਛਾਣ ਸੀ। ਜਿਸ ਨੇ ਉਸ ਨੂੰ ਉਸ ਦੀ ਯਮੁਨ ਨਗਰ ਵਾਲੀ ਦੁਕਾਨ ਛੁਡਾਉਣ ਦੇ ਬਹਾਨੇ ਨਾਲ ਮਈ 2013 ਵਿਚ ਢੋਲੇਵਾਲ ਬੁਲਾਇਆ। ਮੁਲਜ਼ਮ ਉਸ ਨੂੰ ਅਪਣੀ ਬਾਈਕ ’ਤੇ ਹੈਬੋਵਾਲ ਲੈ ਗਿਆ।
ਉਸ ਨੇ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਜਿਸ ਕਾਰਨ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਅਸ਼ਲੀਲ ਤਸੀਵਰਾਂ ਅਤੇ ਵੀਡੀਓ ਬਣਾਈ।ਜਿਸ ਤੋਂ ਬਾਅਦ ਬਲੈਕਮੇਲ ਕਰਨ ਲੱਗਾ ਤਾਂ ਉਸ ਨੈ ਵਿਰੋਧ ਕੀਤਾ। ਉਸ ਕੋਲੋਂ ਗਹਿਣੇ ਵੀ ਲੈ ਗਿਆ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ

ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।

ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ ’ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ ’ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ ’ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

Next Story
ਤਾਜ਼ਾ ਖਬਰਾਂ
Share it