ਆਰ ਅਸ਼ਵਿਨ ਨੇ ਤੋੜਿਆ ਅਨਿਲ ਕੁੰਬਲੇ ਦਾ ਰਿਕਾਰਡ

ਆਰ ਅਸ਼ਵਿਨ ਨੇ ਤੋੜਿਆ ਅਨਿਲ ਕੁੰਬਲੇ ਦਾ ਰਿਕਾਰਡ

ਨਵੀਂ ਦਿੱਲੀ। ਭਾਰਤੀ ਟੀਮ ਦੇ ਸਟਾਰ ਸਪਿਨਰ ਆਰ ਅਸ਼ਵਿਨ ਨੇ ਇੰਗਲੈਂਡ ਖਿਲਾਫ ਰਾਜਕੋਟ ਟੈਸਟ ‘ਚ ਨਵਾਂ ਰਿਕਾਰਡ ਬਣਾਇਆ ਹੈ। 5 ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਦੂਜੀ ਪਾਰੀ ‘ਚ ਗੇਂਦਬਾਜ਼ੀ ਕਰਦੇ ਹੋਏ ਅਸ਼ਵਿਨ ਨੇ ਪਹਿਲਾ ਵਿਕਟ ਲੈ ਕੇ ਇਤਿਹਾਸ ਰਚ ਦਿੱਤਾ। ਉਹ ਹੁਣ 500 ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ।
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅਨੁਭਵੀ ਸਪਿਨਰ ਆਰ ਅਸ਼ਵਿਨ ਲਈ ਯਾਦਗਾਰ ਬਣ ਗਿਆ। ਇਸ ਮੈਚ ਵਿੱਚ ਉਹ ਵੱਡਾ ਰਿਕਾਰਡ ਬਣਾਉਣ ਤੋਂ ਸਿਰਫ਼ ਇੱਕ ਵਿਕਟ ਦੂਰ ਖੜ੍ਹਾ ਸੀ। ਇੰਗਲੈਂਡ ਖਿਲਾਫ ਪਹਿਲੀ ਪਾਰੀ ‘ਚ ਸਲਾਮੀ ਬੱਲੇਬਾਜ਼ ਜੈਕ ਕ੍ਰਾਊਲੀ ਦਾ ਵਿਕਟ ਲੈ ਕੇ ਇਕ ਅਜਿਹਾ ਰਿਕਾਰਡ ਬਣਾਇਆ ਜੋ ਇਕ ਸੁਪਨੇ ਵਰਗਾ ਲੱਗਦਾ ਹੈ। ਟੈਸਟ ਕ੍ਰਿਕਟ ‘ਚ ਇਸ ਗੇਂਦਬਾਜ਼ ਨੇ ਭਾਰਤ ਲਈ ਸਭ ਤੋਂ ਤੇਜ਼ 500 ਟੈਸਟ ਵਿਕਟਾਂ ਲੈਣ ਦਾ ਰਿਕਾਰਡ ਬਣਾਇਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…