Begin typing your search above and press return to search.

ਰਵਨੀਤ ਬਿੱਟੂ ਵਲੋਂ ਸੀਐਮ ਮਾਨ ਨੂੰ ਚੁਣੌਤੀ

ਲੁਧਿਆਣਾ, 15 ਮਈ, ਨਿਰਮਲ : ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਰੋਜ਼ਾਨਾ ਸੀਐਮ ਹਾਊਸ ਜਾ ਕੇ ਸੀਐਮ ਭਗਵੰਤ ਮਾਨ ਨੂੰ ਘੇਰਨਗੇ। ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੇ ਸੀਐਮ ਮਾਨ ਦੀ ਨਿੱਜੀ ਜ਼ਿੰਦਗੀ ’ਤੇ ਵੀ ਸਵਾਲ ਚੁੱਕੇ, ਉਨ੍ਹਾਂ ਕਿਹਾ […]

ਰਵਨੀਤ ਬਿੱਟੂ ਵਲੋਂ ਸੀਐਮ ਮਾਨ ਨੂੰ ਚੁਣੌਤੀ
X

Editor EditorBy : Editor Editor

  |  15 May 2024 8:46 AM IST

  • whatsapp
  • Telegram


ਲੁਧਿਆਣਾ, 15 ਮਈ, ਨਿਰਮਲ : ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਰੋਜ਼ਾਨਾ ਸੀਐਮ ਹਾਊਸ ਜਾ ਕੇ ਸੀਐਮ ਭਗਵੰਤ ਮਾਨ ਨੂੰ ਘੇਰਨਗੇ। ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੇ ਸੀਐਮ ਮਾਨ ਦੀ ਨਿੱਜੀ ਜ਼ਿੰਦਗੀ ’ਤੇ ਵੀ ਸਵਾਲ ਚੁੱਕੇ, ਉਨ੍ਹਾਂ ਕਿਹਾ ਕਿ ਸੀਐਮ ਨੇ ਲੋਕਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਹੈ। ਜਿਸ ਦਾ ਜਵਾਬ ਪੰਜਾਬ ਦੀ ਜਨਤਾ 1 ਜੂਨ ਨੂੰ ਦੇਵੇਗੀ।

ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੇ ਸੀਐਮ ਮਾਨ ਨੂੰ ਘੇਰਦੇ ਹੋਏ ਕਿਹਾ ਕਿ 4 ਜੂਨ ਤੋ ਬਾਅਦ ਉਹ ਰੋਜ਼ਾਨਾ ਸੀਐਮ ਨੂੰ ਮਿਲਣ ਉਨ੍ਹਾਂ ਦੇ ਸੀਐਮ ਹਾਊਸ ਜਾਣਗੇ ਅਤੇ ਲੋਕਾਂ ਸਾਹਮਣੇ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਨੰਗਾ ਚਿਹਰਾ ਸਾਹਮਣੇ ਲੈ ਕੇ ਆਉਣਗੇ। ਇਸ ਦੇ ਲਈ ਸੀਐਮ ਮਾਨ ਚਾਹੇ ਉਨ੍ਹਾਂ ਦੇ ਪਿੱਛੇ ਪੁਲਿਸ ਲਗਾ ਦੇਣ ਜਾਂ ਵਿਜੀਲੈਂਸ। ਉਹ ਬੇਅੰਤ ਸਿੰਘ ਦੇ ਪੋਤੇ ਹਨ ਕਿਸੇ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੀਐਮ ਦੇ ਚੁਟਕਲਿਆਂ ਵਿਚ ਨਹੀਂ ਆਵੇਗੀ।

ਰਵਨੀਤ ਬਿੱਟੂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਸੀਐਮ ਮਾਨ ਦਾ ਬਾਹਰ ਨਿਕਲਣਾ ਮੁਸ਼ਕਲ ਕਰ ਦੇਣਗੇ। ਉਹ ਕਿਸੇ ਸੀਐਮ ਤੋਂ ਡਰਨ ਵਾਲੇ ਨਹੀਂ ਨਾ ਹੀ ਉਹ ਸੀਐਮ ਦੀ ਪਰਵਾਹ ਕਰਨਗੇ ਚਾਹੇ ਕੁਝ ਵੀ ਹੋਵੇ। ਉਨ੍ਹਾਂ ਕੋਲ ਸੀਐਮ ਖ਼ਿਲਾਫ਼ ਬਹੁਤ ਕੁਝ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਲੋਕਾਂ ਦੇ ਸਾਹਮਣੇ ਸੀਐਮ ਭਗਵੰਤ ਮਾਨ ਬਾਰੇ ਦੱਸਣਗੇ।

ਇਹ ਖ਼ਬਰ ਵੀ ਪੜ੍ਹੋ

ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।

ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।

ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

Next Story
ਤਾਜ਼ਾ ਖਬਰਾਂ
Share it