ਰਵਨੀਤ ਬਿੱਟੂ ਦੀ ਕਿਸਾਨਾਂ ਵਲੋਂ ਪਿੰਡਾਂ ’ਚ ਐਂਟਰੀ ਬੈਨ

ਰਵਨੀਤ ਬਿੱਟੂ ਦੀ ਕਿਸਾਨਾਂ ਵਲੋਂ ਪਿੰਡਾਂ ’ਚ ਐਂਟਰੀ ਬੈਨ


ਜਗਰਾਉਂ, 2 ਮਈ, ਨਿਰਮਲ : ਜਗਰਾਉਂ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਕਿਸਾਨਾਂ ਦਾ ਭਾਜਪਾ ਉਮੀਦਵਾਰਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ।ਇਸੇ ਦੇ ਚਲਦਿਆਂ ਬੀਜੇਪੀ ਵਿਚ ਸ਼ਾਮਲ ਹੋਏ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਦਾ ਜਗਰਾਉਂ ਦੇ ਪੰਜ ਪਿੰਡਾਂ ਦੇ ਦੌਰੇ ’ਤੇ ਕਿਸਾਨਾਂ ਨੇ ਉਨ੍ਹਾਂ ਦੇ ਵਿਰੋਧ ਦੀ ਤਿਆਰੀ ਕਰ ਲਈ ਹੈ।ਜਿਵੇਂ ਹੀ ਕਿਸਾਨਾਂ ਨੂੰ ਪਤਾ ਚਲਿਆ ਕਿ ਭਾਜਪਾ ਦਾ ਉਮੀਦਵਾਰ ਪਿੰਡ ਮੱਲਾ ਡੱਲਾ ਕਾਉਂਕੇ ਕਲਾਂ ਲੱਖਾ ਹਠੂਰ ਵਿਚ ਪ੍ਰਚਾਰ ਕਰਨ ਦੇ ਲਈ ਆ ਰਹੇ ਹਨ। ਉਸੇ ਸਮੇਂ ਕਿਸਾਨਾਂ ਨੇ ਅਪਣੇ ਝੰਡੇ ਬੁਲੰਦ ਕਰਦੇ ਹੋਏ ਪਿੰਡ ਡੱਲਾ ਵਿਚ ਨਾਕਾ ਲਾ ਕੇ ਖੜ੍ਹੇ ਹੋ ਗਏ। ਤਾਕਿ ਜਿਵੇਂ ਹੀ ਭਾਜਪਾ ਉਮੀਦਵਾਰ ਪਿੰਡ ਵਿਚ ਦਾਖ਼ਲ ਹੋਵੇਗਾ ਉਸ ਦਾ ਵਿਰੋਧ ਕਰ ਸਕਣ।

ਕਿਸਾਨਾਂ ਨੇ ਪੱਕਾ ਧਾਰਿਆ ਹੋਇਆ ਕਿ ਹਰ ਹਾਲ ਵਿਚ ਬੀਜੇਪੀ ਨੇਤਾਵਾਂ ਨੂੰ ਪਿੰਡਾਂ ਵਿਚ ਐਂਟਰ ਨਹੀਂ ਹੋਣ ਦੇਣਾ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਬੀਜੇਪੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਠੀਕ ਉਸੇ ਤਰ੍ਹਾਂ ਕਿਸਾਨ ਉਨ੍ਹਾਂ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚ ਦਾਖਲ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ

ਬਰਤਾਨੀਆ ਦੀ ਸੰਸਦ ਨੇ ਹਾਲ ਹੀ ਵਿਚ ਵਿਵਾਦਤ ਰਵਾਂਡਾ ਡਿਪੋਰਟੇਸ਼ਨ ਬਿਲ ਪਾਸ ਕੀਤਾ ਸੀ। ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਰਵਾਂਡਾ ਪਾਲਿਸੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਹੁਣ ਇਸੇ ਤਹਿਤ ਜੁਲਾਈ ਦੀ ਸ਼ੁਰੂਆਤ ਵਿਚ ਬ੍ਰਿਟੇਨ ਤੋਂ ਨਾਜਾਇਜ਼ ਸ਼ਰਣਾਰਥੀਆਂ ਦੇ ਪਹਿਲੇ ਗਰੁੱਪ ਨੂੰ ਰਵਾਂਡਾ ਭੇਜਣਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਇੱਥੇ ਦੀ ਸਰਕਾਰ ਨੇ ਸ਼ਰਣਾਰਥੀਆਂ ਨੂੰ ਹਿਰਾਸਤ ਵਿਚ ਲਏ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਗ੍ਰਹਿ ਸਕੱਤਰ ਜੇਮਸ ਕਲੀਵਰਲੇ ਨੇ ਕਿਹਾ: ‘ਸਾਡੀਆਂ ਇਨਫੋਰਸਮੈਂਟ ਟੀਮਾਂ ਤੇਜ਼ੀ ਨਾਲ ਉਨ੍ਹਾਂ ਲੋਕਾਂ ਨੂੰ ਹਿਰਾਸਤ ਵਿਚ ਲੈਣ ਲਈ ਕੰਮ ਕਰ ਰਹੀਆਂ ਹਨ ਜਿਨ੍ਹਾਂ ਨੂੰ ਇੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਉਨ੍ਹਾਂ ਨੂੰ ਰਵਾਂਡਾ ਭੇਜ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਸਾਲਾਂ ਵਿੱਚ ਗਰੀਬੀ ਅਤੇ ਯੁੱਧ ਦੇ ਕਾਰਨ ਹਜ਼ਾਰਾਂ ਲੋਕ ਅਫਰੀਕਾ, ਮੱਧ ਪੂਰਬ ਅਤੇ ਏਸ਼ੀਆਈ ਦੇਸ਼ਾਂ ਤੋਂ ਬ੍ਰਿਟੇਨ ਆਏ ਹਨ। ਇਹ ਲੋਕ ਆਪਣੀ ਜਾਨ ਖਤਰੇ ਵਿੱਚ ਪਾ ਕੇ ਛੋਟੀਆਂ ਕਿਸ਼ਤੀਆਂ ਵਿੱਚ ਇੰਗਲਿਸ਼ ਚੈਨਲ ਪਾਰ ਕਰਕੇ ਬਰਤਾਨੀਆ ਪਹੁੰਚ ਜਾਂਦੇ ਹਨ। ਇਨ੍ਹਾਂ ਸ਼ਰਨਾਰਥੀਆਂ ਨੂੰ ਰੋਕਣਾ ਬ੍ਰਿਟਿਸ਼ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਹਾਲਾਂਕਿ, ਆਲੋਚਕਾਂ ਦਾ ਕਹਿਣਾ ਹੈ ਕਿ ਰਵਾਂਡਾ ਵਿੱਚ ਸ਼ਰਨਾਰਥੀਆਂ ਨੂੰ ਭੇਜਣਾ ਅਣਮਨੁੱਖੀ ਹੈ। ਬ੍ਰਿਟਿਸ਼ ਸੁਪਰੀਮ ਕੋਰਟ ਨੇ ਵੀ ਰਵਾਂਡਾ ਵਿਚ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਾਲ ਹੀ ਵਿੱਚ ਯੂਰਪ ਤੋਂ ਛੋਟੀਆਂ ਕਿਸ਼ਤੀਆਂ ਵਿੱਚ ਆਉਣ ਵਾਲੇ ਪ੍ਰਵਾਸੀਆਂ ਬਾਰੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਰੋਕਣ ਲਈ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੇ 10 ਤੋਂ 12 ਹਫ਼ਤਿਆਂ ਵਿੱਚ ਰਵਾਂਡਾ ਭੇਜਿਆ ਜਾਵੇਗਾ। ਚੈਰਿਟੀ ਫਰੀਡਮ ਫਰਾਮ ਟਾਰਚਰ ਨੇ ਸਰਕਾਰ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਸਰਕਾਰ ਨੇ ਇਨਸਾਨੀਅਤ ਗੁਆ ਦਿੱਤੀ ਹੈ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਰਵਾਂਡਾ ਨੀਤੀ ਵਿਵਾਦਾਂ ’ਚ ਬਣੀ ਹੋਈ ਹੈ। ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ ਆਉਣ ਵਾਲੇ ਲੋਕਾਂ ਖਿਲਾਫ ਬਣਾਈ ਗਈ ਰਵਾਂਡਾ ਨੀਤੀ ਨੂੰ ਲੈ ਕੇ ਉਹ ਕਈ ਵਾਰ ਆਲੋਚਨਾਵਾਂ ਦੇ ਘੇਰੇ ’ਚ ਆ ਚੁੱਕੇ ਹਨ। ਬ੍ਰਿਟੇਨ ਦੀ ਰਵਾਂਡਾ ਨੀਤੀ ਉਨ੍ਹਾਂ ਸ਼ਰਨਾਰਥੀਆਂ ’ਤੇ ਲਾਗੂ ਕੀਤੀ ਜਾ ਰਹੀ ਹੈ ਜੋ ਇੰਗਲਿਸ਼ ਚੈਨਲ ਦੇ ਪਾਰ ਆ ਰਹੇ ਹਨ। ਇਹ ਉਹ ਲੋਕ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਪਹੁੰਚਦੇ ਹਨ। ਬ੍ਰਿਟਿਸ਼ ਨੇਸ਼ਨਲਿਟੀ ਐਂਡ ਬਾਰਡਰਜ਼ ਐਕਟ ਦੇ ਅਨੁਸਾਰ, ਦੇਸ਼ ਵਿੱਚ ਸਿਰਫ਼ ਉਹੀ ਲੋਕ ਸ਼ਰਣ ਲੈ ਸਕਦੇ ਹਨ, ਜੋ ਕਾਨੂੰਨੀ ਤੌਰ ’ਤੇ ਆਏ ਹਨ ਅਤੇ ਯੂਰਪ ਦੇ ਕਿਸੇ ਵੀ ਦੇਸ਼ ਦੇ ਨਿਵਾਸੀ ਹਨ। ਪਰ ਜ਼ਿਆਦਾਤਰ ਲੋਕ ਯੁੱਧ ਵਿਚ ਫਸੇ ਦੇਸ਼ਾਂ ਤੋਂ ਭੱਜ ਗਏ ਹਨ। ਬ੍ਰਿਟੇਨ ਉਨ੍ਹਾਂ ਨੂੰ ਵਾਪਸ ਚਲਾ ਕੇ ਆਪਣੇ ਆਪ ਨੂੰ ਬੇਰਹਿਮ ਨਹੀਂ ਦਿਖਾ ਸਕਦਾ। ਇਹੀ ਕਾਰਨ ਹੈ ਕਿ ਇਸ ਨੇ ਰਵਾਂਡਾ ਨਾਲ ਅਜਿਹਾ ਸਮਝੌਤਾ ਕੀਤਾ, ਜਿਸ ਨਾਲ ਉਥੇ ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਲੋਕਾਂ ਨੂੰ ਰਵਾਂਡਾ ਡਿਪੋਰਟ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ 2022 ਵਿੱਚ ਬ੍ਰਿਟੇਨ ਅਤੇ ਰਵਾਂਡਾ ਵਿਚਾਲੇ ਸ਼ਰਣ ਨੀਤੀ ਨੂੰ ਲੈ ਕੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਰਾਹੀਂ ਬਰਤਾਨੀਆ ਨੇ ਰਵਾਂਡਾ ਨੂੰ 120 ਮਿਲੀਅਨ ਪੌਂਡ ਦਿੱਤੇ। ਇਹ ਪੈਸਾ ਰਵਾਂਡਾ ਵਿੱਚ ਰਹਿਣ ਵਾਲੇ ਲੋਕਾਂ ਲਈ ਰਿਹਾਇਸ਼ ਅਤੇ ਕੰਮ ਮੁਹੱਈਆ ਕਰਵਾਉਣ ਲਈ ਸੀ।

Related post

ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਨੂੰ ਜਗਰਾਉਂ ’ਚ ਮਹਾਂ ਰੈਲੀ

ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਨੂੰ ਜਗਰਾਉਂ ’ਚ…

ਨਿਰਮਲ ਚੰਡੀਗੜ੍ਹ, 1 ਮਈ, ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ…
ਕਰਜ਼ਈ ਕਿਸਾਨ ਨੇ ਖੌਫ਼ਨਾਕ ਕਦਮ ਚੁੱਕਿਆ

ਕਰਜ਼ਈ ਕਿਸਾਨ ਨੇ ਖੌਫ਼ਨਾਕ ਕਦਮ ਚੁੱਕਿਆ

ਜਗਰਾਉਂ, 25 ਅਪ੍ਰੈਲ, ਨਿਰਮਲ : ਕਰਜ਼ੇ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਖੌਫਨਾਕ ਕਦਮ ਚੁੱਕਿਆ ਹੈ।ਦੱਸਦੇ ਚਲੀਏ ਕਿ ਜਗਰਾਉਂ ਦੇ ਪਿੰਡ ਮੱਲਾ…
Kissan news ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ

Kissan news ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ…

ਚੰਡੀਗੜ੍ਹ, 22 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ…