ਰਵਨੀਤ ਬਿੱਟੂ ਨੇ ਸਰਕਾਰੀ ਕੋਠੀ ਕੀਤੀ ਖਾਲੀ
ਪਾਰਟੀ ਦਫ਼ਤਰ ਜਾ ਕੇ ਜ਼ਮੀਨ ’ਤੇ ਸੁੱਤੇ ਰਵਨੀਤ ਬਿੱਟੂ ਲੁਧਿਆਣਾ, 11 ਮਈ, ਨਿਰਮਲ : ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣੀ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ’ਚ ਫਰਸ਼ ’ਤੇ ਸੌਂ ਕੇ ਬਿਤਾਈ। ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ […]
By : Editor Editor
ਪਾਰਟੀ ਦਫ਼ਤਰ ਜਾ ਕੇ ਜ਼ਮੀਨ ’ਤੇ ਸੁੱਤੇ ਰਵਨੀਤ ਬਿੱਟੂ
ਲੁਧਿਆਣਾ, 11 ਮਈ, ਨਿਰਮਲ : ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣੀ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ’ਚ ਫਰਸ਼ ’ਤੇ ਸੌਂ ਕੇ ਬਿਤਾਈ।
ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।
ਨੋਟਿਸ ਮਿਲਣ ਤੋਂ ਬਾਅਦ ਬਿੱਟੂ ਨੇ ਸਰਕਾਰੀ ਘਰ ਤੋਂ ਆਪਣਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਦੇ ਲੋਕ ਉਨ੍ਹਾਂ ਦੇ ਆਪਣੇ ਹਨ। ਉਹ ਕਿਤੇ ਵੀ ਜਾ ਕੇ ਰਹਿ ਸਕਦਾ ਹੈ। ਭਾਵੇਂ ਉਸ ਨੂੰ ਸੜਕ ’ਤੇ ਟੈਂਟ ਵੀ ਲਾਉਣਾ ਪਵੇ, ਉਹ ਕਿਸੇ ਤੋਂ ਨਹੀਂ ਡਰੇਗਾ, ਚੋਣਾਂ ਜਿੱਤੇਗਾ।
ਬਿੱਟੂ ਨੇ ਕਿਹਾ ਕਿ ਉਸ ’ਤੇ ਸਰਕਾਰੀ ਮਕਾਨ ’ਚ ਨਾਜਾਇਜ਼ ਤੌਰ ’ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਅਜਿਹੇ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰਾਂ ਬਦਲੀਆਂ, ਅੱਜ ਤੱਕ ਉਸ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।
ਰਵਨੀਤ ਬਿੱਟੂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਨਗਰ ਨਿਗਮ ਨੇ ਉਸ ਤੋਂ ਮਾਰਕੀਟ ਅਤੇ ਸਰਕਾਰੀ ਰੇਟਾਂ ਦੇ ਮੁਕਾਬਲੇ ਦੁੱਗਣੀ ਰਕਮ ਵਸੂਲੀ ਹੈ। ਸਰਕਾਰੀ ਰੇਟ ਅਨੁਸਾਰ 2 ਕਮਰਿਆਂ ਵਾਲੀ ਕੋਠੀ ਦਾ ਕਿਰਾਇਆ 1 ਲੱਖ ਰੁਪਏ ਹੈ। ਜਦੋਂ ਕਿ 10 ਸਾਲਾਂ ਤੋਂ ਉਨ੍ਹਾਂ ਕੋਲੋਂ 2 ਲੱਖ ਰੁਪਏ ਪ੍ਰਤੀ ਮਹੀਨਾ ਵਸੂਲੇ ਗਏ ਹਨ। 10 ਸਾਲ ਪਹਿਲਾਂ ਨੋਟਿਸ ਕਿਉਂ ਨਹੀਂ ਦਿੱਤਾ ਗਿਆ?
ਇਹ ਖ਼ਬਰ ਵੀ ਪੜ੍ਹੋ
ਅੱਜ ਸਵੇਰੇ ਬਹੁਤ ਹੀ ਮੰਦਭਾਗੀ ਖ਼ਬਰ ਸੁਣਨ ਨੁੂੰ ਮਿਲੀ। ਦੱਸਦੇ ਚਲੀਏ ਕਿ ਪੰਜਾਬੀ ਦੇ ਵੱਡੇ ਲੇਖਕ, ਸ਼ਾਇਰ ਅਤੇ ਕਵੀ ਪਦਮ ਸ੍ਰੀ ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਸਰਜੀਤ ਪਾਤਰ 79 ਸਾਲ ਦੇ ਸਨ ਅਤੇ ਅਪਣੇ ਘਰ ਵਿਚ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਉਠੇ ਹੀ ਨਹੀਂ। ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਸੁਰਜੀਤ ਪਾਤਰ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ.ਏ ਅਤੇ ਗੁਰੂ ਨਾਨੳਕ ਦੇਵ ਯੂਨੀਵਰਿਸਟੀ ਅੰਮ੍ਰਿਤਸਰ ਤੋਂ ਪੀਐਚਡੀ ਕੀਤੀ।