Begin typing your search above and press return to search.

ਲੁਧਿਆਣਾ ਵਿਚ ਰਵਨੀਤ ਬਿੱਟੂ ਅੱਜ ਦੇਣਗੇ ਗ੍ਰਿਫਤਾਰੀ

ਲੁਧਿਆਣਾ, 5 ਮਾਰਚ, ਨਿਰਮਲ : ਲੁਧਿਆਣਾ ਵਿਚ ਰਵਨੀਤ ਬਿੱਟੂ ਅੱਜ ਗ੍ਰਿਫਤਾਰੀ ਦੇਣਗੇ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ਵਿਖੇ ਗ੍ਰਿਫ਼ਤਾਰ ਕੀਤਾ ਜਾਵੇਗਾ। ਬਿੱਟੂ ਨੇ ਸਮੂਹ ਵਰਕਰਾਂ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ […]

ਲੁਧਿਆਣਾ ਵਿਚ ਰਵਨੀਤ ਬਿੱਟੂ ਅੱਜ ਦੇਣਗੇ ਗ੍ਰਿਫਤਾਰੀ
X

Editor EditorBy : Editor Editor

  |  5 March 2024 9:49 AM IST

  • whatsapp
  • Telegram


ਲੁਧਿਆਣਾ, 5 ਮਾਰਚ, ਨਿਰਮਲ : ਲੁਧਿਆਣਾ ਵਿਚ ਰਵਨੀਤ ਬਿੱਟੂ ਅੱਜ ਗ੍ਰਿਫਤਾਰੀ ਦੇਣਗੇ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ਵਿਖੇ ਗ੍ਰਿਫ਼ਤਾਰ ਕੀਤਾ ਜਾਵੇਗਾ। ਬਿੱਟੂ ਨੇ ਸਮੂਹ ਵਰਕਰਾਂ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ 11 ਵਜੇ ਵਰਕਰਾਂ ਨੂੰ ਬੁਲਾਇਆ ਹੈ। ਇੱਥੋਂ ਉਹ ਸੈਂਕੜੇ ਵਰਕਰਾਂ ਸਮੇਤ ਡੀਸੀ ਦਫ਼ਤਰ ਜਾਣਗੇ।

ਬਿੱਟੂ ਨੇ ਕਿਹਾ ਕਿ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸੀ, ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਸਰਕਾਰ ਝੂਠੇ ਪਰਚੇ ਕਰਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

ਬਿੱਟੂ ਨੇ ਕਿਹਾ ਕਿ ਸਰਕਾਰ ਨੇ ਨਗਰ ਨਿਗਮ ਜ਼ੋਨ-ਏ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਦੱਸਦੇ ਚਲੀਏ ਕਿ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ। ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਦੀ ਰਹੇਗੀ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿਚ ਰੋਜ਼ਾਨਾ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਆਸਟੇ੍ਰਲੀਆ ਤੋਂ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਨੈਸ਼ਨਲ ਹਾਈਵੇ ’ਤੇ ਐਨਆਰਆਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਪਰਮਾਨੰਦ ਦੇ ਕੋਲ ਵਾਪਰੀ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟੇ੍ਰਲੀਆ ਤੋਂ ਪੰਜਾਬ ਆਇਆ ਸੀ।

ਐਤਵਾਰ ਰਾਤ ਉਹ ਥਾਰ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਹਰਦੇਵ ਸਿੰਘ ਠਾਕੁਰ ਪਠਾਨਕੋਟ ਦੇ ਪਿੰਡ ਚੱਕਮੀਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨਤਾਰਨ ਵਿਖੇ ਆਪਣੇ ਜੀਜਾ ਨਾਲ ਵਿਆਹ ਸਮਾਗਮ ਤੋਂ ਦੇਰ ਰਾਤ ਵਾਪਸ ਆ ਰਿਹਾ ਸੀ। ਫਿਰ ਆਪਣੇ ਜੀਜਾ ਨੂੰ ਮਲਕਪੁਰ ਨੇੜੇ ਛੱਡ ਦਿੱਤਾ। ਮ੍ਰਿਤਕ ਨੌਜਵਾਨ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਆ ਗਿਆ।

ਜਦੋਂ ਉਹ ਪਰਮਾਨੰਦ ਪਿੰਡ ਨੇੜੇ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਨੂੰ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਮਾਰੀ ਹੈ। ਫਿਲਹਾਲ ਉਸ ਨੇ ਪੁਲਸ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Next Story
ਤਾਜ਼ਾ ਖਬਰਾਂ
Share it