Sidhu-Moosewala : ਮੂਸੇਵਾਲਾ ਦੇ ਪਰਵਾਰ ਨਾਲ ਮੁੜ ਰਚੀ ਗਈ ਸਾਜ਼ਿਸ਼

Sidhu-Moosewala : ਮੂਸੇਵਾਲਾ ਦੇ ਪਰਵਾਰ ਨਾਲ ਮੁੜ ਰਚੀ ਗਈ ਸਾਜ਼ਿਸ਼


ਮਾਨਸਾ, 17 ਅਪ੍ਰੈਲ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ, ਪਰ ਸਮੇਂ ਸਿਰ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਇਹ ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਦੀ ਵਰਤੋਂ ਕਰਕੇ ਪੈਨਸ਼ਨ ਲਗਵਾਉਣ ਨਾਲ ਜੁੜਿਆ ਹੈ। ਸਰਪੰਚ ਦੇ ਪਤੀ ਬਕਲੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਕੇ ਅੰਗਹੀਣ ਸਰਟੀਫਿਕੇਟ ਭੇਜਿਆ ਗਿਆ। ਜਿਸ ’ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਇਸ ਦਾ ਪਤਾ ਲੱਗਾ ਤਾਂ ਇਸ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਮਾਮਲਾ ਪੂਰੀ ਸਾਜ਼ਿਸ਼ ਦੇ ਤਹਿਤ ਰਚਿਆ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਸ ਨੇ ਸਾਰੇ ਦਸਤਾਵੇਜ਼ ਜਾਅਲੀ ਲਗਾਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ। ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਦੀ ਤਰਫੋਂ 21 ਫਰਵਰੀ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…