ਬਹਿਸ ਵਿਚ ਮੁੱਖ ਮੰਤਰੀ ਨੇ ਜਿਹੜੀਆਂ ਖਾਸ ਗੱਲਾਂ ਕਹੀਆਂ, ਪੜ੍ਹੋ
ਲੁਧਿਆਣਾ : ਪੰਜਾਬ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਸੀਐਮ ਭਗਵੰਤ ਮਾਨ ਦੀ ਵੱਡੀ ਬਹਿਸ 'ਮੈਂ ਪੰਜਾਬ ਬੋਲਦਾ ਹਾਂ' ਲਈ ਸਾਰੀਆਂ ਪ੍ਰਮੁੱਖ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ। ਪਰ ਆਇਆ ਕੋਈ ਨਹੀਂ। ਇਸ ਸਮੇਂ ਦੌਰਾਨ ਮੁੱਖ ਮੰਤਰੀ ਮਾਨ ਨੇ ਅਕਾਲੀ ਅਤੇ ਕਾਂਗਰਸੀ ਪੁਰਾਣੀਆਂ ਸਰਕਾਰਾਂ ਵਲੋਂ ਕੀਤੇ ਵੱਡੇ ਹੇਰ ਫੇਰ ਦੇ ਭੇਦ ਖੋਲ੍ਹੇ। ਮੁੱਖ […]
By : Editor (BS)
ਲੁਧਿਆਣਾ : ਪੰਜਾਬ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਸੀਐਮ ਭਗਵੰਤ ਮਾਨ ਦੀ ਵੱਡੀ ਬਹਿਸ 'ਮੈਂ ਪੰਜਾਬ ਬੋਲਦਾ ਹਾਂ' ਲਈ ਸਾਰੀਆਂ ਪ੍ਰਮੁੱਖ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ। ਪਰ ਆਇਆ ਕੋਈ ਨਹੀਂ। ਇਸ ਸਮੇਂ ਦੌਰਾਨ ਮੁੱਖ ਮੰਤਰੀ ਮਾਨ ਨੇ ਅਕਾਲੀ ਅਤੇ ਕਾਂਗਰਸੀ ਪੁਰਾਣੀਆਂ ਸਰਕਾਰਾਂ ਵਲੋਂ ਕੀਤੇ ਵੱਡੇ ਹੇਰ ਫੇਰ ਦੇ ਭੇਦ ਖੋਲ੍ਹੇ।
ਮੁੱਖ ਮੰਤਰੀ ਵਲੋਂ ਕਹੀਆਂ ਗਈਆਂ ਖਾਸ ਗਲਾਂ ਅਤੇ ਖੁਲਾਸੇ ਪੜ੍ਹੋ
CM ਮਾਨ ਨੇ ਕਿਹਾ ਇਹਨਾਂ ਖਾਲੀ ਕੁਰਸੀਆਂ ਦਾ ਕੀ ਕਰੀਏ
ਅਜਿਹੀ ਬਹਿਸ ਲਈ ਸੱਦਾ ਦੇਣਾ ਦਲੇਰੀ ਦਾ ਕੰਮ ਹੈ
ਅਕਾਲੀ-ਕਾਂਗਰਸੀ ਅੰਦਰੋ ਕਾਗ਼ਜ਼ਾਂ ਤੇ ਦਸਤਖ਼ਤ ਕਰ ਕੇ SYL ਬਣਵਾਉਂਦੇ ਰਹੇ ਪਰ ਲੋਕਾਂ ਸਾਹਮਣੇ ਦੇ ਵਿਰੁਧ ਝੂਠਾ ਰੌਲਾ ਪਾ ਕੇ ਲੋਕਾਂ ਨੂੰ ਬੇਵਕੂਫ ਬਣਾਉਂਦੇ ਰਹੇ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜ ਮੁੱਦਿਆਂ 'ਤੇ ਵਿਰੋਧੀ ਪਾਰਟੀਆਂ ਨੂੰ ਘੇਰਿਆ: SYL, ਟਰਾਂਸਪੋਰਟ, ਪੰਜਾਬ 'ਤੇ ਕਰਜ਼ਾ, ਰੁਜ਼ਗਾਰ ਅਤੇ ਉਦਯੋਗ ਨਿਵੇਸ਼।
CM ਨੇ ਕਿਹਾ- YSL ਬਣਨਾ ਚਾਹੀਦਾ ਹੈ, SYL ਨਹੀਂ
ਸੁਨੀਲ ਜਾਖੜ ਦੇ ਪਿਤਾ ਬਲਰਾਮ ਜਾਖੜ ਇੰਦਰਾ ਗਾਂਧੀ ਨਾਲ ਆਏ ਅਤੇ SYL ਦਾ ਟੱਕ ਲਾਇਆ
ਬਾਜਵਾ ਦੇ ਮੰਤਰੀ ਹੁੰਦਿਆਂ ਉਨ੍ਹਾਂ ਦੇ ਇਲਾਕੇ ਚ 5 ਟੋਲ ਪਾਲਾਜ਼ੇ ਲੱਗੇ
ਅਕਾਲੀ-ਕਾਂਗਰਸੀ ਰਲ ਕੇ ਨਹਿਰਾਂ ਤੇ ਟਰਾਂਸਪੋਰਟ ਖਾ ਗਏ
ਟੋਲ ਪਲਾਜ਼ੇ ਕਾਂਗਰਸ ਅਤੇ ਅਕਾਲੀ ਦਲ ਦੇ ਸਮੇਂ ਵਿੱਚ ਬਣਾਏ ਗਏ ਸਨ। ਇਹ ਟੋਲ ਪਲਾਜ਼ੇ ਪਹਿਲਾਂ ਵੀ ਬੰਦ ਕੀਤੇ ਜਾ ਸਕਦੇ ਸਨ ਪਰ ਇਨ੍ਹਾਂ ਦੀਆਂ ਤਰੀਕਾਂ ਵਧਾ ਦਿੱਤੀਆਂ ਗਈਆਂ ਹਨ। 'ਆਪ' ਦੇ ਸੱਤਾ 'ਚ ਆਉਣ ਤੋਂ ਬਾਅਦ 14 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਸਨ।
ਪੰਜਾਬ ਦੇ ਖ਼ਜ਼ਾਨੇ 'ਤੇ ਕਰਜ਼ੇ ਦਾ ਬੋਝ 2012 ਤੋਂ ਵਧਣਾ ਸ਼ੁਰੂ ਹੋ ਗਿਆ
ਕਿਹਾ ਕਿ ਪੰਜਾਬ ਦੇ ਖ਼ਜ਼ਾਨੇ 'ਤੇ ਕਰਜ਼ੇ ਦਾ ਬੋਝ 2012 ਤੋਂ ਵਧਣਾ ਸ਼ੁਰੂ ਹੋ ਗਿਆ ਸੀ। 2012 ਵਿੱਚ 83099 ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਹੁਣ 3.14 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਕਈ ਪੁਰਾਣੀਆਂ ਅਦਾਇਗੀਆਂ ਛੱਡ ਦਿੱਤੀਆਂ ਗਈਆਂ। ਜਿਸ ਨੂੰ ਹੁਣ ਹੌਲੀ-ਹੌਲੀ ਵਾਪਸ ਕੀਤਾ ਜਾ ਰਿਹਾ ਹੈ।
ਪੰ
ਜਾਬ ਵਿੱਚ 1.79 ਛੋਟੇ ਉਦਯੋਗਾਂ ਦੀ ਰਜਿਸਟ੍ਰੇਸ਼ਨ ਹੋਈ
ਹਰ ਸਾਲ ਰੁਜ਼ਗਾਰ ਦਿਆਂਗੇ ਅਤੇ ਇਸ ਨਾਲ ਨਸ਼ੇ ਖ਼ਤਮ ਹੋਣਗੇ
ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਨ ਲਈ ਖੁਲ੍ਹਾਂ ਸਮਾਂ ਮਿਲੇਗਾ ਜਿਸ ਕਾਰਨ ਉਹ ਆਪਣੇ ਸਰੀਰ ਬਣਾਉਣਗੇ ਅਤੇ ਖੇਡਾਂ ਨਾਲ ਜੁੜਣਗੇ
ਪੰਜਾਬ ਪੁਨਰਗਠਨ ਐਕਟ, 1966 ਅਨੁਸਾਰ ਸਾਰੀਆਂ ਸੰਪਤੀਆਂ (assets) ਦੀ ਵੰਡ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਵਿੱਚ ਕੀਤੀ ਗਈ ਸੀ। ਪਰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 24.3.1976 ਨੂੰ ਨੋਟੀਫ਼ਿਕੇਸ਼ਨ ਰਾਹੀਂ ਰਾਵੀ ਬਿਆਸ ਦੇ ਪਾਣੀਆਂ ਦੀ ਧੱਕੇ ਨਾਲ ਪੰਜਾਬ ਅਤੇ ਹਰਿਆਣਾ ਵਿਚਕਾਰ 50:50 ਦੇ ਹਿਸਾਬ ਨਾਲ ਵੰਡ
ਪ੍ਰਕਾਸ਼ ਸਿੰਘ ਬਾਦਲ ਨੇ ਐਸਵਾਈਐਲ ਨਹਿਰ ਲਈ ਨੇ ਹਰਿਆਣਾ ਤੋਂ 1 ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕਰਕੇ ਐਸ.ਵਾਈ.ਐਲ. ਦੇ ਨਿਰਮਾਣ ਨੂੰ ਹੋਰ ਤੇਜ਼ ਕੀਤਾ।
20 ਜੂਨ, 1977 ਤੋਂ 17 ਫ਼ਰਵਰੀ, 1980 ਤੱਕ 3 ਸਾਲ ਪ੍ਰਕਾਸ਼ ਸਿੰਘ ਬਾਦਲ ਸੱਤਾ ਵਿੱਚ ਰਹੇ। ਇਸ ਸਮੇਂ ਦੌਰਾਨ ਬਾਦਲ ਸਰਕਾਰ ਨੇ ਇੱਕ ਵਾਰ ਵੀ ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਈ ਦੇਣ ਦੇ ਕੰਮ ਨੂੰ ਰੋਕਿਆ ਨਹੀਂ ਗਿਆ।
ਤਤਕਾਲੀ ਮੁੱਖ ਮੰਤਰੀ ਨੇ ਪੱਤਰ ਨੰਬਰ 23617 ਮਿਤੀ 04.7.1978 ਰਾਹੀਂ SYL ਦੀ ਉਸਾਰੀ ਲਈ ਹੋਰ 3 ਕਰੋੜ ਰੁਪਏ ਦੀ ਰਾਸ਼ੀ ਮੰਗੀ। ਮਿਤੀ 31.3.1979 ਨੂੰ ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਹਰਿਆਣਾ ਸਰਕਾਰ ਕੋਲੋਂ 1.5 ਕਰੋੜ ਰੁਪਏ ਦੀ ਰਾਸ਼ੀ ਐਸ.ਵਾਈ.ਐਲ. ਨਹਿਰ ਬਣਾਉਣ ਲਈ ਪ੍ਰਾਪਤ ਕੀਤੀ।
ਪ੍ਰਕਾਸ਼ ਸਿੰਘ ਬਾਦਲ ਨੇ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਬਹੁਤ ਘੱਟ ਸਮੇਂ ਵਿੱਚ ਐਕਵਾਇਰ ਕਰ ਲਈ।
ਹਰਿਆਣਾ ਵਿਚ ਬਾਦਲਾਂ ਦੇ ਖੇਤਾਂ ਤਕ ਇਕ ਛੋਟੀ ਨਹਿਰ ਵੀ ਬਣਵਾ ਦਿੱਤੀ
1998 ਵਿੱਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ, ਉਹਨਾਂ ਨੇ ਹਰਿਆਣਾ ਨੂੰ ਹੋਰ ਜ਼ਿਆਦਾ ਪਾਈ ਦੇਣ ਦੀ ਮਨਸ਼ਾ ਨਾਲ ਬੀ.ਐਮ.ਐਲ. ਨਹਿਰ ਦੇ ਬੈਂਕ ਨੂੰ ਔਸਤਨ 1 ਫੁੱਟ ਉੱਚਾ ਕੀਤਾ ਅਤੇ ਇਸ ਲਈ 45 ਕਰੋੜ ਰੁਪਏ ਵੀ ਹਰਿਆਣਾ ਤੋਂ ਲਏ, ਇਹ ਸਿਰਫ਼ ਉਨ੍ਹਾਂ ਨੇ ਆਪਣੇ ਬਾਲਾਸਰ ਫ਼ਾਰਮ, ਜੋ ਹਰਿਆਣਾ ਵਿੱਚ ਹੈ, ਲਈ ਕੀਤਾ ਅਤੇ ਹਰਿਆਣਾ ਸਰਕਾਰ ਨੇ ਹਰਿਆਣਾ ਵਿਚ ਬਾਦਲਾਂ ਦੇ ਖੇਤਾਂ ਤਕ ਇਕ ਛੋਟੀ ਨਹਿਰ ਵੀ ਬਣਵਾ ਦਿੱਤੀ।
ਪਾਣੀਆਂ ਦੀ ਵੰਡ ਬਾਰੇ 31.12.1981 ਦਾ ਸਮਝੌਤਾ
ਦਰਬਾਰਾ ਸਿੰਘ, ਮੁੱਖ ਮੰਤਰੀ ਪੰਜਾਬ, ਮੁੱਖ ਮੰਤਰੀ ਹਰਿਆਣਾ ਅਤੇ ਮੁੱਖ ਮੰਤਰੀ ਰਾਜਸਥਾਨ ਵਿੱਚਕਾਰ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਹਸਤਾਖ਼ਰ ਕੀਤਾ ਗਿਆ। (ਕਾਂਗਰਸ ਪਾਰਟੀ ਕੇਂਦਰ ਵਿੱਚ ਅਤੇ ਤਿੰਨੋਂ ਰਾਜਾਂ ਵਿੱਚ ਸੱਤਾ ਵਿੱਚ ਸੀ।)
ਜਦੋਂ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਜੈਕਟ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ, ਉਦੋਂ ਵੀ ਉਸ ਸਮੇਂ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮਿਤੀ 08.04.1982 ਨੂੰ ਐਸ.ਵਾਈ.ਐਲ. ਦਾ ਉਦਘਾਟਨ ਬੜੀ ਧੂਮਧਾਮ ਨਾਲ ਕੀਤਾ।
ਸੁਰਜੀਤ ਸਿੰਘ ਬਰਨਾਲਾ, ਮੁੱਖ ਮੰਤਰੀ ਕਾਰਜਕਾਲ
ਉਨ੍ਹਾਂ ਨੇ ਨਾ ਕੇਵਲ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ ਸਗੋਂ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਇਹ ਨਿਸ਼ਚਿਤ ਕੀਤਾ ਕਿ ਨਹਿਰ ਦਾ ਜ਼ਿਆਦਾਤਰ ਨਿਰਮਾਣ ਇਸ ਸਮੇਂ ਦੌਰਾਨ ਪੂਰਾ ਹੋ ਸਕੇ।
ਇਸ ਤਰ੍ਹਾਂ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ। SYL ਦਾ ਪ੍ਰਾਜੈਕਟ ਸ਼ੁਰੂ ਕਰਨਾ, ਜ਼ਮੀਨ ਐਕੁਆਇਰ ਕਰਨਾ ਅਤੇ ਉਸਾਰੀ ਦਾ ਕੰਮ ਸ਼ੁਰੂ ਕਰਨਾ ਅਕਾਲੀ ਦਲ ਦੇ ਦੂਜੇ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਵੱਲੋਂ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ। ਖਾੜਕੂਵਾਦ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹੀ ਜ਼ਿੰਮੇਵਾਰ ਹਨ।