Begin typing your search above and press return to search.

ਸੁਨੀਲ ਜਾਖੜ ਨੇ ਆਖ਼ਰ ਕੀ ਕਿਹਾ ਕਿਸਾਨ ਮੋਰਚੇ ਬਾਰੇ, ਪੜ੍ਹੋ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਸੰਗਠਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਇਸ ਸਮੇਂ ਪੂਰਾ ਦੇਸ਼ ਅਤੇ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਹੈ ਪਰ ਉਨ੍ਹਾਂ ਨੂੰ ਵਰਤ ਕੇ ਕੋਈ ਇਸ ਸਮੇਂ ਪੰਜਾਬ ਤੇ ਕਿਸਾਨਾਂ ਦਾ ਨੁਕਸਾਨ ਨਾ ਕਰਵਾ ਜਾਵੇ।

Read what Sunil Jakhar finally said about Kisan Morche

Editor (BS)By : Editor (BS)

  |  18 Feb 2024 4:20 AM GMT

  • whatsapp
  • Telegram
  • koo

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਸੰਗਠਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਇਸ ਸਮੇਂ ਪੂਰਾ ਦੇਸ਼ ਅਤੇ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਹੈ ਪਰ ਉਨ੍ਹਾਂ ਨੂੰ ਵਰਤ ਕੇ ਕੋਈ ਇਸ ਸਮੇਂ ਪੰਜਾਬ ਤੇ ਕਿਸਾਨਾਂ ਦਾ ਨੁਕਸਾਨ ਨਾ ਕਰਵਾ ਜਾਵੇ।

ਅੱਜ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ ਅਤੇ ਭਾਰਤ ਸਰਕਾਰ ਇਸ ਸਬੰਧੀ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਚੱਲ ਰਹੀ ਗਲਬਾਤ ਰਾਹੀਂ ਮਸਲੇ ਦੇ ਹੱਲ ਨਿਕਲ ਆਵੇਗਾ ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਮਸਲੇ ਦੇ ਨਾਜੁਕਤਾ ਨੂੰ ਸਮਝਣ ਕਿਉਂਕਿ ਕਿਤੇ ਅਜਿਹਾ ਨਾ ਹੋਵੇ ਕਿ ਦੇਸ਼ ਭਰ ਵਿਚ ਜੋ ਕਿਸਾਨ ਨਾਲ ਅੱਜ ਹਮਦਰਦੀ ਦੀ ਭਾਵਨਾ ਹੈ ਉਸਨੂੰ ਸੱਟ ਵੱਜੇ।ਉਨ੍ਹਾਂ ਨੇ ਕਿਹਾ ਕਿ ਕਿਸਾਨ ਖੁਦ ਵੀ ਜਾਗਰੂਕ ਹੋਣ ਤੇ ਇਹ ਸਵੈ ਮੰਥਨ ਕਰਨ ਕਿ ਕਿਤੇ ਸਾਨੂੰ ਕੋਈ ਇਸਤੇਮਾਲ ਤਾਂ ਨਹੀਂ ਕਰ ਰਿਹਾ ਹੈ।  ਭਾਜਪਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਕਿਸਾਨ ਹੁੰਦਾ ਹੈ, ਉਸਦੀ ਪਾਰਟੀ ਜਾਂ ਧਰਮ ਕੋਈ ਵੀ ਹੋਵੇ ਉਹ ਕਿਸਾਨ ਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਕਿਸਾਨ ਹਨ ਅਤੇ ਇਸ ਅੰਦੋਲਣ ਨੂੰ ਕਿਸੇ ਧਰਮ ਜਾਂ ਸੂੁਬੇ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਭਾਵੁਕਤਾ ਦੀ ਬਜਾਏ ਜਿੰਮੇਵਾਰੀ ਵਾਲਾ ਵਿਹਾਰ ਕੀਤਾ ਜਾਵੇ ਨਹੀਂ ਤਾਂ ਸ਼ਰਾਰਤੀ ਅਨਸਰ ਅਜਿਹੇ ਨਾਜੁਕ ਮੌਕੇ ਆਪਣਾ ਕਾਰਾ ਕਰ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਰਾਰਤੀ ਅਨਸਰਾਂ ਕਰਕੇ ਹੀ ਸਰਕਾਰਾਂ ਨੂੰ ਸੁਰੱਖਿਆ ਇੰਤਜਾਮ ਕਰਨੇ ਪੈਂਦੇ ਹਨ ਜੇਕਰ ਅਜਿਹਾ ਡਰ ਨਾ ਹੋਵੇ ਤਾਂ ਕਿਸੇ ਨੂੰ ਆਉਣ ਜਾਣ ਦੀ ਕਿਤੇ ਕੋਈ ਰੁਕਾਵਟ ਨਹੀਂ ਹੋ ਸਕਦੀ।   ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਬੇਸ਼ਕ ਇਸ ਵਿਚ ਜਿਸ ਕਿਸਮ ਦੀਆਂ ਪੰਚਾਇਤੀਆਂ ਵਿਚਕਾਰ ਪੈ ਗਈਆਂ ਹਨ ਤਾਂ ਵੀ ਇਸ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ ਅਤੇ ਨਿਕਲ ਕੇ ਰਹੇਗਾ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਤਰੱਕੀ ਦੇ ਜੋ ਚਾਰ ਪਿੱਲਰ: ਗਰੀਬ, ਕਿਸਾਨ, ਯੁਵਾ ਅਤੇ ਔਰਤਾਂ ਨੂੰ ਮੰਨਦੇ ਹਨ ਉਨ੍ਹਾਂ ਵਿਚੋਂ ਦੋ ਗਰੀਬ ਅਤੇ ਕਿਸਾਨ ਦਾ ਮਸਲਾ ਇਸ ਨਾਲ ਜੁੜਿਆ ਹੋਇਆ ਹੈ ਤਾਂ ਫਿਰ ਭਾਰਤ ਸਰਕਾਰ ਇੰਨ੍ਹਾਂ ਦੇ ਮਸਲੇ ਦਾ ਹੱਲ ਕਰਨ ਤੋਂ ਪਿੱਛੇ ਥੋੜਾ ਹਟੇਗੀ। ਇਸ ਲਈ ਜਰੂਰੀ ਹੈ ਕਿ ਗੱਲਬਾਤ ਰਾਹੀਂ ਸਾਰਥਕ ਹੱਲ ਕੱਢਿਆ ਜਾਵੇ ਅਤੇ ਉਨ੍ਹਾਂ ਤਾਕਤਾਂ ਤੋਂ ਕਿਸਾਨ ਜਰੂਰ ਸੁਚੇਤ ਰਹਿਣ ਜੋ ਉਨ੍ਹਾਂ ਦਾ ਮੋਢਾ ਵਰਤਨ ਦੀ ਤਾਕ ਵਿਚ ਹਨ।  ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ     ਗ੍ਰਹਿ ਮੰਤਰਾਲੇ ਨੇ 24 ਫਰਵਰੀ ਤੱਕ ਮਿਆਦ ਵਧਾਈ ਮੋਹਾਲੀ : ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੀ ਇੰਟਰਨੈੱਟ ਬੰਦ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।  ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਉਪ ਨਿਯਮ 1 ਅਤੇ ਨਿਯਮ 2 ਤਹਿਤ ਜਾਰੀ ਕੀਤੇ ਗਏ ਹਨ।  ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ। ਐਸ.ਏ.ਐਸ.ਨਗਰ ਥਾਣਾ ਲਾਲੜੂ ਬਠਿੰਡਾ ਥਾਣਾ ਸੰਗਤ ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ ਮਾਨਸਾ ਥਾਣਾ ਸਰਦੂਲਗੜ੍ਹ ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ। ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ ਇਸ ਤੋਂ ਪਹਿਲਾਂ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਸੀ।
Next Story
ਤਾਜ਼ਾ ਖਬਰਾਂ
Share it