Begin typing your search above and press return to search.

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ ਹੈ। ਫ਼ਿਲਹਾਲ ਭਾਰਤੀ ਦੀ ਸਿਹਤ ਵਿਗੜਨ ਨੂੰ ਲੈ ਕੇ ਲੋਕਾਂ ਨੂੰ ਝਟਕਾ ਲੱਗਿਆ ਹੈ। ਦਰਅਸਲ, ਹਾਲ ਹੀ 'ਚ ਭਾਰਤੀ ਸਿੰਘ ਨੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਹਸਪਤਾਲ 'ਚ ਨਜ਼ਰ ਆ ਰਹੀ […]

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ
X

Editor EditorBy : Editor Editor

  |  3 May 2024 1:07 PM IST

  • whatsapp
  • Telegram

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ ਹੈ। ਫ਼ਿਲਹਾਲ ਭਾਰਤੀ ਦੀ ਸਿਹਤ ਵਿਗੜਨ ਨੂੰ ਲੈ ਕੇ ਲੋਕਾਂ ਨੂੰ ਝਟਕਾ ਲੱਗਿਆ ਹੈ। ਦਰਅਸਲ, ਹਾਲ ਹੀ 'ਚ ਭਾਰਤੀ ਸਿੰਘ ਨੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਹਸਪਤਾਲ 'ਚ ਨਜ਼ਰ ਆ ਰਹੀ ਹੈ। ਦਰਅਸਲ, ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਰਦ 'ਚ ਸੀ। ਉਸ ਨੂੰ ਅਚਾਨਕ ਢਿੱਡ ਦਰਦ ਹੋਇਆ ਅਤੇ ਡਾਕਟਰ ਕੋਲ ਜਾਣਾ ਪਿਆ।

3 ਦਿਨਾਂ ਤੋਂ ਹਸਪਤਾਲ 'ਚ ਦਰਦ ਨਾਲ ਤੜਪ ਰਹੀ
ਭਾਰਤੀ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਦਰਦ 'ਚ ਸੀ। ਉਸ ਨੂੰ ਅਚਾਨਕ ਪੇਟ ਦਰਦ ਹੋਇਆ ਅਤੇ ਡਾਕਟਰ ਕੋਲ ਜਾਣਾ ਪਿਆ। ਭਾਰਤੀ ਨੇ ਹਸਪਤਾਲ ਤੋਂ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਉਸਨੇ ਪ੍ਰਸ਼ੰਸਕਾਂ ਨੂੰ ਆਪਣੀ ਹਾਲਤ ਬਾਰੇ ਦੱਸਿਆ। ਭਾਰਤੀ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਦਿਨਾਂ ਤੋਂ ਪੇਟ ਵਿੱਚ ਦਰਦ ਸੀ। ਪਹਿਲਾਂ ਤਾਂ ਉਨ੍ਹਾਂ ਨੇ ਸੋਚਿਆ ਕਿ ਇਹ ਐਸਿਡਿਟੀ ਹੈ। ਦਰਦ ਕਾਰਨ ਨਾ ਤਾਂ ਭਾਰਤੀ ਸਿੰਘ ਅਤੇ ਨਾ ਹੀ ਉਸ ਦਾ ਪਤੀ ਹਰਸ਼ ਲਿੰਬਾਚੀਆ ਤਿੰਨ ਦਿਨਾਂ ਤੋਂ ਸੌਂ ਸਕੇ ਹਨ।

ਦੱਸ ਦਈਏ ਕਿ ਵੀਡੀਓ 'ਚ ਭਾਰਤੀ ਸਿੰਘ ਆਪਣੇ ਪੁੱਤਰ ਗੋਲਾ ਨੂੰ ਯਾਦ ਕਰਕੇ ਰੋ ਰਹੀ ਹੈ। ਉਸ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਪੁੱਤਰ ਦੇ ਜਨਮ ਤੋਂ ਬਾਅਦ ਕਦੇ ਵੀ ਇੰਨੇ ਲੰਬੇ ਸਮੇਂ ਤੋਂ ਦੂਰ ਨਹੀਂ ਰਹੀ ਹੈ ਅਤੇ ਉਹ ਸਿਰਫ਼ ਇਹ ਚਾਹੁੰਦੀ ਹੈ ਕਿ ਕਿਸੇ ਵੀ ਮਾਂ ਨੂੰ ਆਪਣੇ ਬੱਚੇ ਤੋਂ ਦੂਰ ਨਾ ਰਹਿਣਾ ਪਵੇ। ਭਾਰਤੀ ਸਿੰਘ ਨੇ ਦੱਸਿਆ ਕਿ ਜਦੋਂ ਵੀ ਅਸੀਂ ਆਲੇ-ਦੁਆਲੇ ਨਹੀਂ ਹੁੰਦੇ ਤਾਂ ਗੋਲਾ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰਦਾ ਹੈ ਅਤੇ ਮੰਮੀ-ਡੈਡੀ ਨੂੰ ਇਕੱਠੇ ਬੁਲਾਉਂਦਾ ਹੈ। ਦੱਸਣਯੋਗ ਹੈ ਕਿ ਭਾਰਤੀ ਸਿੰਘ ਇਨ੍ਹੀਂ ਦਿਨੀਂ 'ਡਾਂਸ ਦੀਵਾਨੇ ਸੀਜ਼ਨ 4' ਨੂੰ ਹੋਸਟ ਕਰ ਰਹੀ ਹੈ, ਜਿਸ 'ਚ ਮਾਧੁਰੀ ਦੀਕਸ਼ਿਤ ਅਤੇ ਸੁਨੀਲ ਸ਼ੈੱਟੀ ਜੱਜ ਹਨ। ਕਾਮੇਡੀਅਨ ਭਾਰਤੀ ਸਿੰਘ ਇਸ ਤੋਂ ਪਹਿਲਾਂ 'ਸਾ ਰੇ ਗਾ ਮਾ ਪਾ ਲਿੱਲ ਚੈਂਪਸ', 'ਖਤਰਾ ਖਤਰਾ ਖਤਰਾ', 'ਇੰਡੀਆਜ਼ ਗੌਟ ਟੈਲੇਂਟ' ਅਤੇ ਕਈ ਹੋਰ ਟੀਵੀ ਸ਼ੋਅ ਹੋਸਟ ਕਰ ਚੁੱਕੀ ਹੈ।

ਇਹ ਵੀ ਪੜ੍ਹੋ:-

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।

ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।

ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

Next Story
ਤਾਜ਼ਾ ਖਬਰਾਂ
Share it