ਸੀਐਮ ਸਮੇਤ ਕੈਬਨਿਟ ਮੰਤਰੀਆਂ ਦੀ ਗ੍ਰਾਂਟ ’ਚ ਕਟੌਤੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ, ਜਿਨ੍ਹਾਂ ਵਿਚ ਸੀਐਮ ਮਾਨ ਸਮੇਤ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿਚ ਕਟੌਤੀ ਦਾ ਫ਼ੈਸਲਾ ਵੀ ਸ਼ਾਮਲ ਐ, ਜਿਸ ਤਹਿਤ ਮੁੱਖ ਮੰਤਰੀ ਦੀ ਸਾਲਾਨਾ 50 ਕਰੋੜ ਰੁਪਏ ਦੀ ਗ੍ਰਾਂਟ ਘਟਾ ਕੇ 37 ਕਰੋੜ ਰੁਪਏ ਕੀਤੀ ਗਈ, […]
By : Editor (BS)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ, ਜਿਨ੍ਹਾਂ ਵਿਚ ਸੀਐਮ ਮਾਨ ਸਮੇਤ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿਚ ਕਟੌਤੀ ਦਾ ਫ਼ੈਸਲਾ ਵੀ ਸ਼ਾਮਲ ਐ, ਜਿਸ ਤਹਿਤ ਮੁੱਖ ਮੰਤਰੀ ਦੀ ਸਾਲਾਨਾ 50 ਕਰੋੜ ਰੁਪਏ ਦੀ ਗ੍ਰਾਂਟ ਘਟਾ ਕੇ 37 ਕਰੋੜ ਰੁਪਏ ਕੀਤੀ ਗਈ, ਜਦਕਿ ਕੈਬਨਿਟ ਮੰਤਰੀਆਂ ਦੀ ਡੇਢ ਕਰੋੜ ਰੁਪਏ ਤੋਂ ਘਟਾ ਕੇ ਇਕ ਕਰੋੜ ਕਰ ਦਿੱਤੀ ਗਈ ਐ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹੋਰ ਵੀ ਕਈ ਅਹਿਮ ਫ਼ੈਸਲੇ ਕੀਤੇ ਗਏ।
ਪੰਜਾਬ ਕੈਬਨਿਟ ਵੱਲੋਂ ਅੱਜ ਕਈ ਅਹਿਮ ਫ਼ੈਸਲੇ ਕੀਤੇ ਗਏ, ਜਿਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਿੱਥੇ ਗ੍ਰਾਂਟ ਵਿਚ ਕਟੌਤੀ ਬਾਰੇ ਜਾਣਕਾਰੀ ਦਿੱਤੀ, ਉਥੇ ਹੀ ਉਨ੍ਹਾਂ ਨੇ ਕੈਬਨਿਟ ਦੇ ਹੋਰ ਫੈਸਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਖੇਡਾਂ ਵਤਨ ਪੰਜਾਬ ਦੀਆਂ 29 ਅਗਸਤ ਤੋਂ ਸ਼ੁਰੂ ਹੋਣ ਜਾ ਰਹੀਆਂ ਨੇ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਿੱਸਾ ਲੈਣਗੇ।
ਦੱਸ ਦਈਏ ਕਿ ਇਸ ਦੌਰਾਨ ਚਾਰ ਕੈਦੀਆਂ ਦੀ ਅਗਾਊਂ ਰਿਹਾਈ ਦੀ ਅਰਜ਼ੀ ਮਨਜ਼ੂਰ ਕੀਤੀ ਗਈ, ਜਦਕਿ ਇਕ ਕੈਦ ਦੀ ਰਿਹਾਈ ਰਿਪੋਰਟ ਨੂੰ ਖਾਰਜ ਕਰ ਦਿੱਤਾ ਗਿਆ।
ਬਿਊਰੋ ਰਿਪੋਰਟ, ਹਮਦਰਦ ਟੀਵੀ