ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਮਿਲੀ ਰਾਹਤ, ਸੰਮਨਾਂ 'ਤੇ ਲਗਾਈ ਰੋਕ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਦਿੱਲੀ ਦੀ ਇੱਕ ਅਦਾਲਤ ਤੋਂ ਸੁਨੀਤਾ ਕੇਜਰੀਵਾਲ ਖਿਲਾਫ ਜਾਰੀ ਸੰਮਨ 'ਤੇ ਰੋਕ ਲਗਾ ਦਿੱਤੀ ਹੈ। ਉਸ ਨੂੰ ਦੋ ਵੋਟਰ ਆਈਡੀ ਰੱਖਣ ਦੇ ਦੋਸ਼ ਵਿੱਚ ਅਦਾਲਤ ਨੇ […]

By : Editor (BS)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਦਿੱਲੀ ਦੀ ਇੱਕ ਅਦਾਲਤ ਤੋਂ ਸੁਨੀਤਾ ਕੇਜਰੀਵਾਲ ਖਿਲਾਫ ਜਾਰੀ ਸੰਮਨ 'ਤੇ ਰੋਕ ਲਗਾ ਦਿੱਤੀ ਹੈ। ਉਸ ਨੂੰ ਦੋ ਵੋਟਰ ਆਈਡੀ ਰੱਖਣ ਦੇ ਦੋਸ਼ ਵਿੱਚ ਅਦਾਲਤ ਨੇ ਸੰਮਨ ਜਾਰੀ ਕੀਤਾ ਸੀ।
ਜਸਟਿਸ ਅਮਿਤ ਬਾਂਸਲ ਨੇ ਸੰਮਨਾਂ 'ਤੇ 1 ਫਰਵਰੀ 2024 ਤੱਕ ਰੋਕ ਲਗਾ ਦਿੱਤੀ ਹੈ। ਇਹ ਸੰਮਨ 29 ਅਗਸਤ 2023 ਨੂੰ ਦਿੱਲੀ ਭਾਜਪਾ ਆਗੂ ਹਰੀਸ਼ ਖੁਰਾਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਜਾਰੀ ਕੀਤੇ ਗਏ ਸਨ। ਖੁਰਾਣਾ ਨੇ ਦੋਸ਼ ਲਾਇਆ ਹੈ ਕਿ ਸੁਨੀਤਾ ਦੋ ਵੱਖ-ਵੱਖ ਹਲਕਿਆਂ ਵਿੱਚ ਵੋਟਰ ਵਜੋਂ ਰਜਿਸਟਰਡ ਹੈ। ਉਸ ਦਾ ਨਾਂ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਅਤੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਵੋਟਰ ਵਜੋਂ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਪ੍ਰਤੀਨਿਧਤਾ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਹੈ।
ਤੀਸ ਹਜ਼ਾਰੀ ਅਦਾਲਤ ਵਿੱਚ ਮੈਟਰੋਪੋਲੀਟਨ ਮੈਜਿਸਟਰੇਟ ਨੇ ਸੁਨੀਤਾ ਕੇਜਰੀਵਾਲ ਦੇ ਖਿਲਾਫ ਸ਼ਿਕਾਇਤਾਂ ਅਤੇ ਗਵਾਹਾਂ ਨੂੰ ਵਿਚਾਰਨ ਤੋਂ ਬਾਅਦ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਕਿਹਾ ਸੀ ਕਿ ਸੁਨੀਤਾ ਕੇਜਰੀਵਾਲ ਖ਼ਿਲਾਫ਼ ਪਹਿਲੀ ਨਜ਼ਰੇ ਕੇਸ ਬਣਾਇਆ ਗਿਆ ਹੈ। ਸੁਨੀਤਾ ਨੂੰ 18 ਨਵੰਬਰ 2023 ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੰਮਨ ਨੂੰ ਚੁਣੌਤੀ ਦਿੰਦੇ ਹੋਏ ਸੁਨੀਤਾ ਕੇਜਰੀਵਾਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸੁਨੀਤਾ ਦੀ ਤਰਫੋਂ ਹਾਈ ਕੋਰਟ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਰੇਬੇਕਾ ਜੌਹਨ ਨੇ ਕਿਹਾ ਕਿ ਆਰਪੀਏ ਤਹਿਤ ਅਪਰਾਧ ਉਦੋਂ ਹੀ ਸਾਹਮਣੇ ਆਉਂਦਾ ਹੈ ਜਦੋਂ ਕੋਈ ਵਿਅਕਤੀ ਝੂਠਾ ਹਲਫ਼ਨਾਮਾ ਦਾਇਰ ਕਰਦਾ ਹੈ। ਇਸ ਮਾਮਲੇ 'ਚ ਖੁਰਾਣਾ ਨੇ ਅਜਿਹਾ ਕੁਝ ਵੀ ਰਿਕਾਰਡ 'ਤੇ ਨਹੀਂ ਰੱਖਿਆ ਹੈ ਜਿਸ ਤੋਂ ਪਤਾ ਚੱਲ ਸਕੇ ਕਿ ਉਸ ਨੇ ਝੂਠਾ ਐਲਾਨ ਕੀਤਾ ਸੀ।


