ਜਥੇਦਾਰ ਗੜਗੱਜ ਵੱਲੋਂ ਧਰਮ ਪ੍ਰਚਾਰ ਲਹਿਰ ਦਾ ਆਗਾਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਅਜਨਾਲਾ ਦੇ ਪਿੰਡ ਗੱਗੋ ਮਾਹਲ ਵਿਖੇ ਸਥਿਤ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਢੋਲ ਨਗਾਰਿਆਂ ਦੀ ਗੂੰਜ ਵਿਚ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਲਹਿਰ ਦਾ ਮੰਤਵ ਸਿੱਖੀ ਤੋਂ ਬੇਮੁਖ ਹੋਏ ਲੋਕਾਂ ਨੂੰ ਵਾਪਸ ਸਿੱਖੀ ਦੇ ਨਾਲ ਜੋੜਨਾ ਹੈ।

ਅਜਨਾਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਅਜਨਾਲਾ ਦੇ ਪਿੰਡ ਗੱਗੋ ਮਾਹਲ ਵਿਖੇ ਸਥਿਤ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਢੋਲ ਨਗਾਰਿਆਂ ਦੀ ਗੂੰਜ ਵਿਚ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਲਹਿਰ ਦਾ ਮੰਤਵ ਸਿੱਖੀ ਤੋਂ ਬੇਮੁਖ ਹੋਏ ਲੋਕਾਂ ਨੂੰ ਵਾਪਸ ਸਿੱਖੀ ਦੇ ਨਾਲ ਜੋੜਨਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਜਨਾਲਾ ਦੇ ਪਿੰਡ ਗੱਗੋ ਮਾਹਲ ਤੋਂ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕਰਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਇਹ ਪ੍ਰੋਗਰਾਮ ਲਗਾਤਾਰ ਇਕ ਸਾਲ ਤੱਕ ਚੱਲਣਗੇ, ਜਿਸ ਦੇ ਤਹਿਤ ਹਰ ਪਿੰਡ ਵਿਚ ਜਾ ਕੇ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਧਰਮ ਪ੍ਰਚਾਰ ਮੁਹਿੰਮ ਤਹਿਤ ਸਿੱਖੀ ਤੋਂ ਬੇਮੁਖ ਹੋਏ ਲੋਕਾਂ ਨੂੰ ਮੁੜ ਤੋਂ ਸਿੱਖੀ ਦੇ ਨਾਲ ਜੋੜਿਆ ਜਾਵੇਗਾ।
ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤ ਮੌਜੂਦ ਸੀ।