ਗਿ. ਰਘਬੀਰ ਸਿੰਘ ਖ਼ਿਲਾਫ਼ SGPC ਹੋਈ ਸਖ਼ਤ, ਗਿਆਨੀ ਜੀ ਦੋਸ਼ ਸਿੱਧ ਕਰਨ, ਨਹੀਂ ਤਾਂ ਹੋਵੇਗੀ ਕਾਰਵਾਈ: ਐਡਵੋਕੇਟ ਧਾਮੀ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਕੁਝ ਸਖ਼ਤ ਰੌਂਅ 'ਚ ਵਿਖਾਈ ਦਿੱਤੇ। ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਲਟੀਮੇਟਮ ਦਿੱਤਾ

By : [email protected]
ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਲਿਆ ਗੰਭੀਰ ਨੋਟਿਸ
ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਕੁਝ ਸਖ਼ਤ ਰੌਂਅ 'ਚ ਵਿਖਾਈ ਦਿੱਤੇ। ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਕੱਲ੍ਹ ਬੁੱਧਵਾਰ ਨੂੰ ਜਲੰਧਰ 'ਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸਿਰਫ਼ ਕਿਸੇ ਦੀ ਦਿੱਤੀ ਹੋਈ ਸਕ੍ਰਿਪਟ ਪੜ੍ਹੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੇ ਉਹ ਲਾਏ ਦੋਸ਼ 72 ਘੰਟਿਆਂ ਅੰਦਰ ਸਿੱਧ ਨਹੀਂ ਕਰ ਸਕੇ, ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਥੇ ਦੱਸ ਦੇਈਏ ਕਿ ਗਿ. ਰਘਬੀਰ ਸਿੰਘ ਆਉਂਦੀ 2 ਅਪ੍ਰੈਲ ਤੱਕ ਛੁੱਟੀ 'ਤੇ ਹਨ। ਉਨ੍ਹਾਂ ਕਿਹਾ ਕਿ ਗਿ. ਰਘਬੀਰ ਸਿੰਘ ਵੱਲੋਂ ਲਾਏ ਦੋਸ਼ ਬਿਲਕੁਲ ਝੂਠੇ ਹਨ।
ਐਡਵੋਕੇਟ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਵੀ ਗੰਭੀਰ ਨੋਟਿਸ ਲਿਆ।
ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਉਤੇ ਵਿਚਾਰ–ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗਿਆਨੀ ਰਘਬੀਰ ਸਿੰਘ ਤੇ ਗਿ. ਸੁਲਤਾਨ ਸਿੰਘ ਖ਼ਿਲਾਫ਼ ਲਾਏ ਦੋਸ਼ਾਂ ਉਤੇ ਵੀ ਚਰਚਾ ਹੋਈ। ਮੀਟਿੰਗ ਦੌਰਾਨ ਇਨ੍ਹਾਂ ਦੋਵੇਂ ਪੰਥਕ ਸ਼ਖ਼ਸੀਅਤਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕਰਨ ਬਾਰੇ ਵੀ ਵਿਚਾਰ–ਵਟਾਂਦਰਾ ਹੋਇਆ। ਇਸ ਮੀਟਿੰਗ ਤੋਂ ਬਾਅਦ ਹੀ ਐਡਵੋਕੇਟ ਧਾਮੀ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ।


