Begin typing your search above and press return to search.

ਅਟਾਰਨੀ ਜਨਰਲ ਨੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਲਿਖਿਆ ਪੱਤਰ, ਬਾਈਡਨ ਨੂੰ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਓ

ਵਾਸ਼ਿੰਗਟਨ, 15 ਫਰਵਰੀ (ਰਾਜ ਗੋਗਨਾ)-ਜੋਅ ਬਿਡੇਨ ਨੂੰ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਉਣ ਬਾਰੇ ਵੈਸਟ ਵਰਜੀਨੀਆ ਸੂਬੇ ਦੇ ਅਟਾਰਨੀ ਜਨਰਲ ਪੈਟਰਿਕ ਮੋਰੀਸੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (81) ਨੂੰ ਉਨ੍ਹਾਂ ਦੀ ਉਮਰ ਅਤੇ ਯਾਦਦਾਸ਼ਤ ਦੀ ਆਲੋਚਨਾ ਕਾਰਨ ਅਹੁਦੇ ਤੋਂ ਹਟਾਉਣ ਲਈ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪੱਤਰ ਲਿਖਿਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (81) […]

ਅਟਾਰਨੀ ਜਨਰਲ ਨੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਲਿਖਿਆ ਪੱਤਰ, ਬਾਈਡਨ ਨੂੰ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਓ
X

Editor EditorBy : Editor Editor

  |  15 Feb 2024 8:42 AM IST

  • whatsapp
  • Telegram

ਵਾਸ਼ਿੰਗਟਨ, 15 ਫਰਵਰੀ (ਰਾਜ ਗੋਗਨਾ)-ਜੋਅ ਬਿਡੇਨ ਨੂੰ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਉਣ ਬਾਰੇ ਵੈਸਟ ਵਰਜੀਨੀਆ ਸੂਬੇ ਦੇ ਅਟਾਰਨੀ ਜਨਰਲ ਪੈਟਰਿਕ ਮੋਰੀਸੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (81) ਨੂੰ ਉਨ੍ਹਾਂ ਦੀ ਉਮਰ ਅਤੇ ਯਾਦਦਾਸ਼ਤ ਦੀ ਆਲੋਚਨਾ ਕਾਰਨ ਅਹੁਦੇ ਤੋਂ ਹਟਾਉਣ ਲਈ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪੱਤਰ ਲਿਖਿਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (81) ਸਾਲ ਨੂੰ ਉਨ੍ਹਾਂ ਦੀ ਉਮਰ ਅਤੇ ਯਾਦਦਾਸ਼ਤ ਦੀ ਆਲੋਚਨਾ ਕਾਰਨ ਅਹੁਦੇ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਦੇ ਲਈ ਉਨ੍ਹਾਂ ਨੇ ਬੀਤੇਂ ਦਿਨੀਂ ਮੰਗਲਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪੱਤਰ ਲਿਖ ਕੇ 25ਵੇਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ ਦੀ ਅਪੀਲ ਵੀ ਕੀਤੀ ਹੈ। ਪੱਤਰ ਵਿੱਚ, ਯੂ.ਐਸ. ਦੇ ਵਿਸ਼ੇਸ਼ ਵਕੀਲ ਰੌਬਰਟ ਹਰਰ ਨੇ ਪਿਛਲੇ ਹਫ਼ਤੇ ਇੱਕ ਰਿਪੋਰਟ ਵੀ ਜਾਰੀ ਕੀਤੀ ਸੀ ਜਿਸ ਵਿੱਚ ਰਾਸ਼ਟਰਪਤੀ ਜੋਅ ਬਿਡੇਨ ਦੀ ਯਾਦਦਾਸ਼ਤ ਵਿੱਚ ਕਈ ਤਰੁੱਟੀਆਂ ਪਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਲੰਬੇ ਸਮੇਂ ਤੋਂ ਬਿਡੇਨ ਦੀ ਯਾਦਦਾਸ਼ਤ ’ਚ ਬਦਲਾਅ ਨੂੰ ਦੇਖ ਰਹੇ ਹਨ ਅਤੇ ਬਿਡੇਨ ਦੀ ਯਾਦਦਾਸ਼ਤ ’ਚ ਦਿਨੋ ਦਿਨ ਕਮੀਆਂ ਸਪੱਸ਼ਟ ਹੋ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੁਲਿਸ ਕਾਰਵਾਈ ’ਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ। ਸਿਹਤ ਮੰਤਰੀ ਬੁੱਧਵਾਰ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਣ ਲਈ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਵੱਲੋਂ ਜਿਨ੍ਹਾਂ ਹਸਪਤਾਲਾਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਵਿੱਚ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਰਹੱਦ ’ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਨਾਲ ਤਿਆਰ ਰੱਖਣ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਸਰਹੱਦ ਦੇ ਨੇੜੇ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹੜਤਾਲ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਕਿਸਾਨਾਂ ’ਤੇ ਬੇਲੋੜੀ ਪੁਲਿਸ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਤੋਂ ਰੋਕੇ। ਉਨ੍ਹਾਂ ਹਰਿਆਣਾ ਸਰਕਾਰ ਦੀ ਭੂਮਿਕਾ ਨੂੰ ਅਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਕੌਮੀ ਮਾਰਗ ਦੇਸ਼ ਦੀ ਸੰਪਤੀ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣਾ ਪੈਂਦਾ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਉਠਾਉਣ ਲਈ ਰਾਸ਼ਟਰੀ ਰਾਜਧਾਨੀ ਪਹੁੰਚਣ ਤੋਂ ਨਾ ਰੋਕੇ।

Next Story
ਤਾਜ਼ਾ ਖਬਰਾਂ
Share it