Begin typing your search above and press return to search.

ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

- ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ ਚੰਡੀਗੜ, 15 ਮਾਰਚ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
X

Editor EditorBy : Editor Editor

  |  15 March 2024 11:27 AM IST

  • whatsapp
  • Telegram

- ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ

ਚੰਡੀਗੜ, 15 ਮਾਰਚ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ।

ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ

ਪਤਨੀ ਨੇ ਅਪਣੇ ਹੀ ਪਤੀ ਨੂੰ ਪੇ੍ਰਮੀ ਹੱਥੋਂ ਮਰਵਾ ਦਿੱਤਾ।
ਦੱਸਦੇ ਚਲੀਏ ਕਿ ਲੁਧਿਆਣਾ ਦੇ ਕਿਲਾ ਰਾਏਪੁਰ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਕਈ ਨਿਸ਼ਾਨ ਮਿਲੇ ਹਨ। ਉਸ ਦੀ ਲਾਸ਼ ਪਿੰਡ ਸੀਲੋਂ ਕਲਾਂ ਰੋਡ ’ਤੇ ਨਹਿਰ ਦੇ ਪੁਲ ਖਾਨਪੁਰ ਕੋਲ ਪਈ ਮਿਲੀ। ਮ੍ਰਿਤਕ ਦਾ ਨਾਂ ਹਰਜੀਤ ਸਿੰਘ ਹੈ। ਪੁਲਸ ਮੁਤਾਬਕ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ।

ਥਾਣਾ ਡੇਹਲੋਂ ਵਿਖੇ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਜੀਤ ਸਿੰਘ ਆਪਣੇ ਪਰਿਵਾਰ ਸਮੇਤ ਉਸ ਕੋਲ ਰਹਿੰਦਾ ਹੈ। ਉਸ ਦਾ ਇੱਕ ਦੋਸਤ ਸਾਜਿਦ ਆਲਮ ਬੰਗਾਲ ਦਾ ਰਹਿਣ ਵਾਲਾ ਹੈ। ਉਹ ਆਪਣੇ ਭਰਾ ਹਰਜੀਤ ਸਿੰਘ ਨਾਲ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ। ਉਹ ਇੱਕ ਥਾਂ ’ਤੇ ਇਕੱਠੇ ਕੰਮ ਕਰਦੇ ਹਨ।

ਉਸ ਨੇ ਪੁਲਸ ਨੂੰ ਦੱਸਿਆ ਕਿ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਦੇ ਕਿਲਾ ਰਾਏਪੁਰ ਵਾਸੀ ਸਾਜਿਦ ਆਲਮ ਨਾਲ ਨਾਜਾਇਜ਼ ਸਬੰਧ ਸਨ। ਇਸ ਬਾਰੇ ਹਰਜੀਤ ਨੂੰ ਪਤਾ ਲੱਗ ਗਿਆ ਸੀ। ਹਰਵਿੰਦਰ ਨੇ ਆਪਣੇ ਪ੍ਰੇਮੀ ਸਾਜਿਦ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਦਾ ਕਤਲ ਕਰਵਾ ਦਿੱਤਾ।

ਬੀਤੇ ਦਿਨ 14 ਮਾਰਚ ਨੂੰ ਸਵੇਰੇ 9.30 ਵਜੇ ਹਰਜੀਤ ਸਿੰਘ ਦੀ ਲਾਸ਼ ਨਹਿਰ ਦੇ ਪੁਲ ਖਾਨਪੁਰ ਤੋਂ ਪਿੰਡ ਸੀਲੋਂ ਕਲਾਂ ਨੂੰ ਜਾਂਦੀ ਸੜਕ ’ਤੇ ਨਹਿਰ ਦੇ ਕੰਢੇ ਪਈ ਮਿਲੀ ਸੀ। ਆਸ-ਪਾਸ ਦੇ ਲੋਕਾਂ ਨੇ ਰੌਲਾ ਪਾਇਆ। ਇਨ੍ਹਾਂ ਲੋਕਾਂ ਨੇ ਹਰਜੀਤ ਸਿੰਘ ਦੀ ਪਛਾਣ ਕੀਤੀ। ਪਰਿਵਾਰ ਵਾਲੇ ਜਦੋਂ ਮੌਕੇ ’ਤੇ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਹਰਜੀਤ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ।

ਡੇਹਲੋਂ ਥਾਣੇ ਦੇ ਇੰਸਪੈਕਟਰ ਰਵਿੰਦਰ ਕੁਮਾਰ ਅਨੁਸਾਰ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਉਰਫ ਮਨੀ ਅਤੇ ਉਸ ਦੇ ਪ੍ਰੇਮੀ ਸਾਜਿਦ ਆਲਮ ਨੇ ਯੋਜਨਾ ਤਹਿਤ ਹਰਜੀਤ ਦਾ ਕਤਲ ਕੀਤਾ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਆਈਪੀਸੀ ਦੀ ਧਾਰਾ 302,34, 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it