ਕਾਰ ਨੇ ਦੋ ਐਕਟਿਵਾ ਸਵਾਰ ਲੋਕਾਂ ਨੂੰ ਮਾਰੀ ਟੱਕਰ
ਮੋਗਾ, 7 ਜਨਵਰੀ (ਤਨਮੇਯ ਸਾਮੰਤਾ) : ਮੋਗਾ ਵਿਖੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਐਕਟਿਵਾ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਦਸੇ ਦੀ ਇਕ ਸੀਸਟੀਵੀ ਵੀਡੀਓ […]
By : Makhan Shah
ਮੋਗਾ, 7 ਜਨਵਰੀ (ਤਨਮੇਯ ਸਾਮੰਤਾ) : ਮੋਗਾ ਵਿਖੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਐਕਟਿਵਾ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਦਸੇ ਦੀ ਇਕ ਸੀਸਟੀਵੀ ਵੀਡੀਓ ਵੀ ਸਾਹਮਣੇ ਆਈ ਐ, ਜਿਸ ਵਿਚ ਕਾਰ ਨੂੰ ਟੱਕਰ ਮਾਰਦੇ ਹੋਏ ਸਾਫ਼ ਦੇਖਿਆ ਜਾ ਸਕਦਾ ਏ।
ਮੋਗਾ ਦੇ ਗਾਂਧੀ ਰੋਡ ’ਤੇ ਇਕ ਤੇਜ਼ ਰਫ਼ਤਾਰ ਕਰੇਟਾ ਕਾਰ ਨੇ ਦੋ ਐਕਟਿਵਾ ਸਵਾਰ ਲੋਕਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਅਤੇ ਫਿਰ ਹਾਲਤ ਜ਼ਿਆਦਾ ਗੰਭੀਰ ਹੋਣ ’ਤੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਏ। ਹਾਦਸੇ ਦੀ ਇਹ ਸਾਰੀ ਘਟਨਾ ਉਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ, ਜਿਸ ਤੋਂ ਬਾਅਦ ਇਕ ਐਕਟਿਵਾ ਸਵਾਰ ਦੇ ਦੋਵੇਂ ਪੈਰ ਟੁੱਟ ਗਏ, ਜਦਕਿ ਦੂਜਾ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਕਾਰ ਚਾਲਕ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਦੱਸ ਦਈਏ ਕਿ ਪੁਲਿਸ ਵੱਲੋਂ ਸੀਸੀਟੀਵੀ ਦੇ ਆਧਾਰ ’ਤੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਏ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ।
ਇਹ ਖ਼ਬਰ ਵੀ ਪੜ੍ਹੋ :
ਡੇਡੀਆਪਾੜਾ, 7 ਜਨਵਰੀ (ਸ਼ਾਹ) : ਆਮ ਆਦਮੀ ਪਾਰਟੀ ਵੱਲੋਂ ਪੀਐਮ ਮੋਦੀ ਦੇ ਗ੍ਰਹਿ ਰਾਜ ਗੁਜਰਾਤ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਗਏ।
ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦੇ ਡੇਡੀਆਪਾੜਾ ਤੋਂ ਵਿਧਾਇਕ ਚੇਤਰ ਵਸਾਵਾ ਦੇ ਸਮਰਥਨ ਵਿਚ ਨੇਤ੍ਰੰਗ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੀਐਮ ਮੋਦੀ ਵੱਲੋਂ ਜਨਤਾ ਨੂੰ ਜੁਮਲੇ ਸੁਣਾ ਕੇ ਗੁੰਮਰਾਹ ਕੀਤਾ ਜਾ ਰਿਹਾ ਏ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਮੌਜੂਦ ਲੋਕਾਂ ਨੂੰ ਡਾਕੂਆਂ ਦੀ ਇਕ ਕਹਾਣੀ ਸੁਣਾ ਕੇ ਮੋਦੀ ਸਰਕਾਰ ’ਤੇ ਤਿੱਖਾ ਤੰਜ ਕੀਤਾ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਆਖਿਆ ਕਿ ਅਸੀਂ ਇਕ ਅਜਿਹੇ ਵਿਅਕਤੀ ਦਾ ਸਮਰਥਨ ਕਰਨ ਲਈ ਆਏ ਜੋ ਆਦਿਵਾਸੀਆਂ ਦੀ ਲੜਾਈ ਲੜ ਰਿਹਾ ਏ। ਉਨ੍ਹਾਂ ਇਹ ਵੀ ਆਖਿਆ ਕਿ ਜੋ ਵੀ ਲੋਕਾਂ ਦੀ ਲੜਾਈ ਲੜਦਾ ਏ, ਉਸ ਨੂੰ ਜੇਲ੍ਹ ਜਾਣਾ ਪੈਂਦਾ ਏ ਅਤੇ ਇਹ ਪਹਿਲਾਂ ਤੋਂ ਹੀ ਹੁੰਦਾ ਆਇਆ ਏ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਚਲਦਿਆਂ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਏ ਅਤੇ ਗੁਜਰਾਤ ਦੀ ਭਰੂਚ ਸੀਟ ਤੋਂ ਆਪ ਵਿਧਾਇਕ ਚੇਤਰ ਵਸਾਵਾ ਨੂੰ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਗਿਆ ਏ ਜੋ ਮੌਜੂਦਾ ਸਮੇਂ ਡੇਡੀਆਪਾੜਾ ਹਲਕੇ ਤੋਂ ਵਿਧਾਇਕ ਨੇ।