Road Safety Force ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਕਰੇਗੀ ‘ਸੜਕ ਸੁਰੱਖਿਆ ਫੋਰਸ’
ਵਿੱਤ ਮੰਤਰੀ ਹਰਪਾਲ ਚੀਮਾ ਨੇ ਫ਼ੈਸਲਿਆਂ ਦੀ ਦਿੱਤੀ ਜਾਣਕਾਰੀਦਿੱਲੀ ਹਵਾਈ ਅੱਡੇ ’ਤੇ ਬਣੇਗਾ ਪੰਜਾਬ ਸਰਕਾਰ ਦਾ ਸਹਾਇਤਾ ਕੇਂਦਰਹਰ ਜ਼ਿਲ੍ਹੇ ਦੇ ਵੱਡੇ ਪਾਰਕ ’ਚ ਬਣੇਗਾ ਸ਼ਹੀਦ ਸਮਾਰਕ ਚੰਡੀਗੜ੍ਹ (ਹਮਦਰਦ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਇਸ ਮੀਟਿੰਗ […]
By : Editor Editor
ਵਿੱਤ ਮੰਤਰੀ ਹਰਪਾਲ ਚੀਮਾ ਨੇ ਫ਼ੈਸਲਿਆਂ ਦੀ ਦਿੱਤੀ ਜਾਣਕਾਰੀ
ਦਿੱਲੀ ਹਵਾਈ ਅੱਡੇ ’ਤੇ ਬਣੇਗਾ ਪੰਜਾਬ ਸਰਕਾਰ ਦਾ ਸਹਾਇਤਾ ਕੇਂਦਰ
ਹਰ ਜ਼ਿਲ੍ਹੇ ਦੇ ਵੱਡੇ ਪਾਰਕ ’ਚ ਬਣੇਗਾ ਸ਼ਹੀਦ ਸਮਾਰਕ
ਚੰਡੀਗੜ੍ਹ (ਹਮਦਰਦ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ।
ਇਸ ਮੀਟਿੰਗ ਦੌਰਾਨ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਬਣਾਏ ਜਾਣ ਜਾਣ ਦੀ ਮਨਜ਼ੂਰੀ ਤੋਂ ਇਲਾਵਾ ਹਰ ਜ਼ਿਲ੍ਹੇ ਵਿਚ ਸ਼ਹੀਦ ਸਮਾਰਕ ਬਣਾਉਣ ਅਤੇ ਦਿੱਲੀ ਹਵਾਈ ਅੱਡੇ ’ਤੇ ਪੰਜਾਬ ਸਰਕਾਰ ਦੇ ਸਹਾਇਤਾ ਕੇਂਦਰ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ।
ਪੰਜਾਬ ਕੈਬਨਿਟ ਦੌਰਾਨ ਲਏ ਗਏ ਅਹਿਮ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਐ, ਜਿਸ ਦੇ ਚਲਦਿਆਂ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਨੇ, ਜਿਨ੍ਹਾਂ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ।
ਉਨ੍ਹਾਂ ਆਖਿਆ ਕਿ ਸੜਕ ਸੁਰੱਖਿਆ ਫੋਰਸ ਬਣਾਈ ਜਾਵੇਗੀ, ਜਿਸ ਵਿਚ ਪਹਿਲੇ ਫੇਜ਼ ਦੌਰਾਨ 1500 ਜਵਾਨ ਲਗਾਏ ਜਾਣਗੇ ਅਤੇ ਬਾਅਦ ਵਿਚ ਇਹ ਗਿਣਤੀ ਵਧਾ ਕੇ 5 ਹਜ਼ਾਰ ਤੱਕ ਕੀਤੀ ਜਾਵੇਗੀ।
ਦੱਸ ਦਈਏ ਕਿ ਸੜਕ ਸੁਰੱਖਿਆ ਫੋਰਸ ਬਣਾਉਣ ਬਾਰੇ ਕੁੱਝ ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ। ਉਨ੍ਹਾਂ ਆਖਿਆ ਸੀ ਕਿ ਇਹ ਸੜਕ ਸੁਰੱਖਿਆ ਫੋਰਸ ਰੋਡ ’ਤੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿਚ ਸਹਾਈ ਹੋਵੇਗੀ।