ਪੰਜਾਬ ਵਿਚ ਲੁਟੇਰਿਆਂ ਨੇ ਐਨਆਰਆਈ ਦੇ ਪਿਤਾ ਨੂੰ ਬਣਾਇਆ ਅਪਣਾ ਸ਼ਿਕਾਰ
ਅੰਮ੍ਰਿਤਸਰ, 5 ਦਸੰਬਰ, ਨਿਰਮਲ : ਪੰਜਾਬ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਘਟਨਾ ਅੰਮ੍ਰਿਤਸਰ ਵਿਚ ਵਾਪਰ ਗਈ। ਅੰਮ੍ਰਿਤਸਰ ਵਿਚ ਬਾਈਕ ’ਤੇ ਆਏ ਦੋ ਲੁਟੇਰਿਆਂ ਨੇ ਘਰ ਦੇ ਬਾਹਰ ਧੁੱਪ ਵਿਚ ਬੈਠੇ ਬਜ਼ੁਰਗ ਵਿਅਕਤੀ ਦਾ ਮੋਬਾਈਲ ਫੋਨ ਖੋਹ ਲਿਆ। ਲੁਟੇਰਿਆਂ ਦੀ ਇਹ ਹਰਕਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। […]
By : Editor Editor
ਅੰਮ੍ਰਿਤਸਰ, 5 ਦਸੰਬਰ, ਨਿਰਮਲ : ਪੰਜਾਬ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਘਟਨਾ ਅੰਮ੍ਰਿਤਸਰ ਵਿਚ ਵਾਪਰ ਗਈ। ਅੰਮ੍ਰਿਤਸਰ ਵਿਚ ਬਾਈਕ ’ਤੇ ਆਏ ਦੋ ਲੁਟੇਰਿਆਂ ਨੇ ਘਰ ਦੇ ਬਾਹਰ ਧੁੱਪ ਵਿਚ ਬੈਠੇ ਬਜ਼ੁਰਗ ਵਿਅਕਤੀ ਦਾ ਮੋਬਾਈਲ ਫੋਨ ਖੋਹ ਲਿਆ। ਲੁਟੇਰਿਆਂ ਦੀ ਇਹ ਹਰਕਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਥਾਣੇ ਅਧੀਨ ਪੈਂਦੇ ਗਾਰਡਨ ਐਨਕਲੇਵ ਦੀ ਹੈ।
ਵਿਦੇਸ਼ ਵਿਚ ਰਹਿੰਦੇ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਘਰ ਦੇ ਬਾਹਰ ਧੁੱਪ ਵਿਚ ਬੈਠੇ ਸਨ। ਇਸ ਦੌਰਾਨ ਬਾਈਕ ਤੇ ਦੋ ਨੌਜਵਾਨ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸਨ। ਬਾਈਕ ਤੇ ਸਵਾਰ ਲੁਟੇਰਿਆਂ ਨੇ ਉਸ ਦੇ ਪਿਤਾ ਦੇ ਨਜ਼ਦੀਕ ਆ ਕੇ ਮੋਬਾਈਲ ਫੋਨ ਖੋਹ ਲਿਆ। ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ।
ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਹੁਤ ਬਜ਼ੁਰਗ ਹਨ। ਘਟਨਾ ਤੋਂ ਬਾਅਦ ਉਨ੍ਹਾਂ ਨੇ ਫੋਨ ’ਤੇ ਇਸ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਕਰਮਜੀਤ ਸਿੰਘ ਨੇ ਸੋਸ਼ਲ ਮੀਡੀਆ ਅਤੇ ਈ-ਮੇਲ ਰਾਹੀਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਉਸ ਨੇ ਆਪਣੇ ਮੋਬਾਈਲ ਤੋਂ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਕਢਵਾ ਲਈ ਹੈ।
ਕਰਮਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਖੋਹ ਕਰਨ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਸਨ। ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਕਰਮਜੀਤ ਨੇ ਉਮੀਦ ਜਤਾਈ ਹੈ ਕਿ ਪੁਲਿਸ ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ।