ਗਲਤ ਬਿੱਲ ਜਾਰੀ ਕਰਨ 'ਤੇ 5 ਕਰੋੜ ਰੁਪਏ ਜੁਰਮਾਨਾ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ […]
By : Editor (BS)
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ 65,443 ਬਿੱਲਾਂ 'ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।