Begin typing your search above and press return to search.

ਰੂਸੀ ਫੌਜੀ ਜਹਾਜ਼ ਯੂਕਰੇਨ ਸਰਹੱਦ ਨੇੜੇ ਹਾਦਸਾਗ੍ਰਸਤ, 65 ਲੋਕਾਂ ਦੀ ਮੌਤ

ਕੀਵ : ਰੂਸ ਦਾ ਇੱਕ ਜਹਾਜ਼ ਯੂਕਰੇਨ ਦੀ ਸਰਹੱਦ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਘੱਟੋ-ਘੱਟ 65 ਲੋਕਾਂ ਦੀ ਮੌਤ ਹੋ ਗਈ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਰੂਸ ਦੇ ਰੱਖਿਆ ਮੰਤਰਾਲੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਰੂਸ ਦਾ ਇਲਯੂਸ਼ਿਨ-76 ਜਹਾਜ਼ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਇਲਾਕੇ ਬੇਲਗੋਰੋਡ ਵਿੱਚ ਹਾਦਸਾਗ੍ਰਸਤ ਹੋ […]

ਰੂਸੀ ਫੌਜੀ ਜਹਾਜ਼ ਯੂਕਰੇਨ ਸਰਹੱਦ ਨੇੜੇ ਹਾਦਸਾਗ੍ਰਸਤ, 65 ਲੋਕਾਂ ਦੀ ਮੌਤ
X

Editor (BS)By : Editor (BS)

  |  24 Jan 2024 11:01 AM IST

  • whatsapp
  • Telegram

ਕੀਵ : ਰੂਸ ਦਾ ਇੱਕ ਜਹਾਜ਼ ਯੂਕਰੇਨ ਦੀ ਸਰਹੱਦ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਘੱਟੋ-ਘੱਟ 65 ਲੋਕਾਂ ਦੀ ਮੌਤ ਹੋ ਗਈ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਰੂਸ ਦੇ ਰੱਖਿਆ ਮੰਤਰਾਲੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਰੂਸ ਦਾ ਇਲਯੂਸ਼ਿਨ-76 ਜਹਾਜ਼ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਇਲਾਕੇ ਬੇਲਗੋਰੋਡ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।

ਰਿਪੋਰਟਾਂ ਮੁਤਾਬਕ ਜਹਾਜ਼ ਯੂਕਰੇਨੀ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਸੀ, ਜਿਨ੍ਹਾਂ ਨੂੰ ਜੰਗੀ ਕੈਦੀਆਂ ਵਜੋਂ ਅਗਵਾ ਕਰ ਲਿਆ ਗਿਆ ਸੀ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ, 'ਕ੍ਰੈਸ਼ ਹੋਏ ਜਹਾਜ਼ 'ਚ ਯੂਕਰੇਨੀ ਫੌਜ ਦੇ 65 ਸੈਨਿਕ ਸਵਾਰ ਸਨ, ਜਿਨ੍ਹਾਂ ਨੂੰ ਅਦਲਾ-ਬਦਲੀ ਲਈ ਬੇਲਗੋਰੋਡ ਲਿਜਾਇਆ ਜਾ ਰਿਹਾ ਸੀ। ਜਹਾਜ਼ ਵਿੱਚ ਚਾਲਕ ਦਲ ਦੇ 6 ਮੈਂਬਰ ਅਤੇ ਤਿੰਨ ਐਸਕਾਰਟ ਵੀ ਸਵਾਰ ਸਨ।

ਇਸ ਜਹਾਜ਼ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਫਿਲਹਾਲ ਰੂਸ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸ ਤੋਂ ਇਲਾਵਾ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਯਬਲੋਨੋਵੋ ਪਿੰਡ ਦੇ ਕੋਲ ਤੇਜ਼ੀ ਨਾਲ ਹੇਠਾਂ ਆਉਂਦਾ ਹੈ ਅਤੇ ਫਿਰ ਜ਼ਬਰਦਸਤ ਧਮਾਕਾ ਹੋਣ ਤੋਂ ਬਾਅਦ ਇਸ 'ਚ ਅੱਗ ਲੱਗ ਜਾਂਦੀ ਹੈ। ਕੁਝ ਹੀ ਸਮੇਂ ਦੇ ਅੰਦਰ, ਤੇਜ਼ ਅੱਗ ਦੀਆਂ ਲਪਟਾਂ ਨਿਕਲਦੀਆਂ ਹਨ ਅਤੇ ਜਹਾਜ਼ ਪੂਰੀ ਤਰ੍ਹਾਂ ਤਬਾਹ ਹੋ ਜਾਂਦਾ ਹੈ।

ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ

ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।

Next Story
ਤਾਜ਼ਾ ਖਬਰਾਂ
Share it