ਰੂਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਮੁੜ ਕੀਤੀ ਤਾਰੀਫ਼
ਮਾਸਕੋ, 5 ਅਕਤੂਬਰ, ਹ.ਬ. : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇੱਕ ਵਾਰ ਫਿਰ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਬਹੁਤ ਬੁੱਧੀਮਾਨ ਵਿਅਕਤੀ ਹਨ। ਸਾਡੇ ਉਨ੍ਹਾਂ ਨਾਲ ਬਹੁਤ ਚੰਗੇ ਸਿਆਸੀ ਸਬੰਧ ਹਨ। ਆਰਟੀ ਦੀ ਰਿਪੋਰਟ ਮੁਤਾਬਕ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਮੋਦੀ ਦੀ ਅਗਵਾਈ ’ਚ ਭਾਰਤ ਤੇਜ਼ੀ ਨਾਲ ਵਿਕਾਸ ਕਰ […]
By : Hamdard Tv Admin
ਮਾਸਕੋ, 5 ਅਕਤੂਬਰ, ਹ.ਬ. : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇੱਕ ਵਾਰ ਫਿਰ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਬਹੁਤ ਬੁੱਧੀਮਾਨ ਵਿਅਕਤੀ ਹਨ। ਸਾਡੇ ਉਨ੍ਹਾਂ ਨਾਲ ਬਹੁਤ ਚੰਗੇ ਸਿਆਸੀ ਸਬੰਧ ਹਨ। ਆਰਟੀ ਦੀ ਰਿਪੋਰਟ ਮੁਤਾਬਕ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਮੋਦੀ ਦੀ ਅਗਵਾਈ ’ਚ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ।
ਵਿੱਤੀ ਸੁਰੱਖਿਆ ’ਤੇ ਓਲੰਪੀਆਡ ਨੂੰ ਸੰਬੋਧਨ ਕਰਦੇ ਹੋਏ ਪੁਤਿਨ ਨੇ ਉਮੀਦ ਜਤਾਈ ਕਿ ਰੂਸ ਅਤੇ ਭਾਰਤ ਵਿੱਤੀ ਸੁਰੱਖਿਆ ਅਤੇ ਸਾਈਬਰ ਅਪਰਾਧ ਦੇ ਖੇਤਰ ’ਚ ਮਿਲ ਕੇ ਕੰਮ ਕਰਨਗੇ। ਭਾਰਤ ਅਤੇ ਰੂਸ ਸਦੀਆਂ ਤੋਂ ਦੋਸਤ ਅਤੇ ਭਾਈਵਾਲ ਰਹੇ ਹਨ। ਅਸੀਂ ਯਕੀਨੀ ਤੌਰ ’ਤੇ ਦੋਵਾਂ ਦੇਸ਼ਾਂ ਦੁਆਰਾ ਤੈਅ ਕੀਤੇ ਏਜੰਡੇ ਨੂੰ ਹਾਸਲ ਕਰਾਂਗੇ।
ਪੁਤਿਨ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਕਰੀਬ ਇਕ ਮਹੀਨਾ ਪਹਿਲਾਂ ਭਾਰਤ ਨੇ ਜੀ-20 ਸੰਮੇਲਨ ਦੌਰਾਨ ਨਵੀਂ ਦਿੱਲੀ ਐਲਾਨਨਾਮੇ ’ਚ ਯੂਕਰੇਨ ’ਚ ਸ਼ਾਂਤੀ ਸਥਾਪਤ ਕਰਨ ਦਾ ਜ਼ਿਕਰ ਕੀਤਾ ਸੀ। ਹਾਲਾਂਕਿ ਇਸ ’ਚ ਰੂਸ ’ਤੇ ਜੰਗ ਦਾ ਦੋਸ਼ ਨਹੀਂ ਲੱਗਾ। ਮਾਸਕੋ ਨੇ ਇਸ ਘੋਸ਼ਣਾ ਪੱਤਰ ਅਤੇ ਜੀ-20 ਦੀ ਭਾਰਤ ਦੀ ਪ੍ਰਧਾਨਗੀ ਦਾ ਸਮਰਥਨ ਕੀਤਾ ਸੀ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਤਿਨ ਨੇ ਭਾਰਤ ਜਾਂ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਮੇਕ ਇਨ ਇੰਡੀਆ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਚੰਗਾ ਕੰਮ ਕਰ ਰਹੇ ਹਨ।