ਬਰਖਾਸਤ ਏਆਈਜੀ ਰਾਜਜੀਤ ਸਿੰਘ ਐਸਟੀਐਫ ਦਫ਼ਤਰ ਪੁੱਜੇ
ਚੰਡੀਗੜ੍ਹ, 20 ਅਕਤੂਬਰ, ਨਿਰਮਲ : ਬਰਖਾਸਤ ਰਾਜਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਦੇ ਸਾਹਮਣੇ ਪੇਸ਼ ਹੋ ਕੇ ਜਾਂਚ ਵਿਚ ਸ਼ਾਮਲ ਹੋਇਆ ਕਿਉਂਕਿ ਉਸ ਵਿਰੁੱਧ ਪਹਿਲਾ ਕੇਸ ਐਸਟੀਐਫ ਵਿਚ ਹੀ ਦਰਜ ਕੀਤਾ ਗਿਆ ਸੀ। ਐਸਟੀਐਫ ਨੇ ਪਹਿਲਾਂ ਜਾਂਚ ਲਈ ਪੂਰੀ ਤਿਆਰੀ ਕਰ ਲਈ ਸੀ। ਐਸਟੀਐਫ ਨੇ ਕੁਝ ਦਿਨ ਪਹਿਲਾਂ ਹੀ ਉਸ ਦੇ ਸਾਥੀ ਇੰਸਪੈਕਟਰ ਇੰਦਰਪ੍ਰੀਤ ਸਿੰਘ ਤੋਂ […]
By : Hamdard Tv Admin
ਚੰਡੀਗੜ੍ਹ, 20 ਅਕਤੂਬਰ, ਨਿਰਮਲ : ਬਰਖਾਸਤ ਰਾਜਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਦੇ ਸਾਹਮਣੇ ਪੇਸ਼ ਹੋ ਕੇ ਜਾਂਚ ਵਿਚ ਸ਼ਾਮਲ ਹੋਇਆ ਕਿਉਂਕਿ ਉਸ ਵਿਰੁੱਧ ਪਹਿਲਾ ਕੇਸ ਐਸਟੀਐਫ ਵਿਚ ਹੀ ਦਰਜ ਕੀਤਾ ਗਿਆ ਸੀ। ਐਸਟੀਐਫ ਨੇ ਪਹਿਲਾਂ ਜਾਂਚ ਲਈ ਪੂਰੀ ਤਿਆਰੀ ਕਰ ਲਈ ਸੀ। ਐਸਟੀਐਫ ਨੇ ਕੁਝ ਦਿਨ ਪਹਿਲਾਂ ਹੀ ਉਸ ਦੇ ਸਾਥੀ ਇੰਸਪੈਕਟਰ ਇੰਦਰਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਸੀ।
ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਵਿੱਚ ਸ਼ਾਮਲ ਹੋਇਆ। ਤਿੰਨਾਂ ਮਾਮਲਿਆਂ ਵਿੱਚ ਅਦਾਲਤਾਂ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜਾਂਚ ਵਿੱਚ ਸ਼ਾਮਲ ਹੋਇਆ। ਇਸ ਦੌਰਾਨ ਉਨ੍ਹਾਂ ਦੇ ਵਕੀਲ ਵੀ ਉਨ੍ਹਾਂ ਦੇ ਨਾਲ ਸੀ। ਮਾਰਚ ਤੋਂ ਬਾਅਦ ਅੱਜ ਰਾਜਜੀਤ ਸਿੰਘ ਲੋਕਾਂ ਦੇ ਸਾਹਮਣੇ ਆ ਗਏ ਹਨ। ਉਨ੍ਹਾਂ ਦਾ ਹੁਲੀਆ ਪੂਰੀ ਤਰ੍ਹਾਂ ਬਦਲਿਆ ਹੋਇਆ ਹੈ।
ਮਾਰਚ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਏ ਸੀ। ਹਾਲਾਂਕਿ ਉਸ ਨੇ ਆਪਣੀ ਕਾਨੂੰਨੀ ਲੜਾਈ ਜਾਰੀ ਰੱਖੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਸ ਨੂੰ ਫੜਨ ਲਈ ਕਈ ਕੋਸ਼ਿਸ਼ਾਂ ਵੀ ਕੀਤੀਆਂ। ਇਸ ਦੌਰਾਨ ਲਗਭਗ 700 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ 300 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।
ਰਾਜਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਦੇ ਸਾਹਮਣੇ ਪੇਸ਼ ਹੋਇਆ ਅਤੇ ਜਾਂਚ ਵਿਚ ਸ਼ਾਮਲ ਹੋਇਆ ਕਿਉਂਕਿ ਉਸ ਵਿਰੁੱਧ ਪਹਿਲਾ ਕੇਸ ਐਸਟੀਐਫ ਵਿਚ ਹੀ ਦਰਜ ਕੀਤਾ ਗਿਆ ਸੀ। ਐਸਟੀਐਫ ਨੇ ਪਹਿਲਾਂ ਜਾਂਚ ਲਈ ਪੂਰੀ ਤਿਆਰੀ ਕਰ ਲਈ ਸੀ। ਐਸਟੀਐਫ ਨੇ ਕੁਝ ਦਿਨ ਪਹਿਲਾਂ ਹੀ ਉਸ ਦੇ ਸਾਥੀ ਇੰਸਪੈਕਟਰ ਇੰਦਰਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਹੈ। ਐਸਟੀਐਫ ਦੀ ਟੀਮ ਉਸ ਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਕੇ ਆਈ। ਉਹ ਕਰੀਬ 4 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।