ਸੈਕਰਾਮੈਂਟੋ :ਅੰਤਰਰਾਸ਼ਟਰੀ ਕਾਨਫਰੰਸ 19 ਮਈ ਨੂੰ
ਨਿਰਮਲ ਸੈਕਰਾਮੈਂਟੋ, 11 ਅਪ੍ਰੈਲ (ਰਾਜ ਗੋਗਨਾ )- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਸਾਲਾਨਾ ਪੰਜਾਬੀ ਕਾਨਫਰੰਸ 19 ਮਈ, 2024 ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਦਲਵੀਰ ਦਿਲ ਨਿੱਜਰ ਅਤੇ ਜਨਰਲ ਸਕੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰ […]
By : Editor Editor
ਨਿਰਮਲ
ਸੈਕਰਾਮੈਂਟੋ, 11 ਅਪ੍ਰੈਲ (ਰਾਜ ਗੋਗਨਾ )- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਸਾਲਾਨਾ ਪੰਜਾਬੀ ਕਾਨਫਰੰਸ 19 ਮਈ, 2024 ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਦਲਵੀਰ ਦਿਲ ਨਿੱਜਰ ਅਤੇ ਜਨਰਲ ਸਕੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰ ਅਤੇ ਬੁੱਧੀਜੀਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਇਸ ਮੌਕੇ ਪੰਜਾਬੀ ਸਾਹਿਤ ਬਾਰੇ ਪਰਚੇ ਪੜ੍ਹੇ ਜਾਣਗੇ। ਕਵੀ ਸੰਮੇਲਨ ਹੋਵੇਗਾ। ਪੰਜਾਬੀ ਮਾਂ ਬੋਲੀ ਬਾਰੇ ਵਿਚਾਰ-ਚਰਚਾ ਹੋਵੇਗੀ। ਇਸ ਤੋਂ ਇਲਾਵਾ ਗੀਤ-ਸੰਗੀਤ ਵੀ ਹੋਵੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰਾਂ ਨੂੰ ਇਸ ਕਾਨਫਰੰਸ ਵਿਚ ਪਹੁੰਚਣ ਲਈ ਸੁਨੇਹੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਕਾਨਫਰੰਸ ਵਿਖੇ ਪੂਜਾ ਰੈਸਟੋਰੇਂਟ 1223 Merkely Ave. West Sacramento, 95691 ਹੋਵੇਗੀ। ਹੋਰ ਜਾਣਕਾਰੀ ਲਈ ਆਪ 916-628-2210 ਜਾਂ 916-320-9444 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮੰਗਲਵਾਰ ਸਵੇਰੇ ਦੋ ਵਕੀਲਾਂ ਵਿਚਾਲੇ ਝੜਪ ਹੋ ਗਈ। ਦਰਅਸਲ, ਇਕ ਵਕੀਲ ਨੇ ਦੂਜੇ ਨੂੰ ਦੇਖ ਕੇ ‘ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਗੀਤ ਗਾਇਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਮਾਮਲੇ ਵਿੱਚ ਇੱਕ ਵਕੀਲ ਦੇ ਚਿਹਰੇ ਉੱਤੇ ਸੱਟਾਂ ਵੀ ਲੱਗੀਆਂ।
ਹਾਲਾਂਕਿ ਇਸ ਮਾਮਲੇ ਵਿੱਚ ਹੋਰ ਵਕੀਲਾਂ ਵੱਲੋਂ ਦੋਵਾਂ ਧਿਰਾਂ ਵਿੱਚ ਆਪਸੀ ਸਮਝੌਤਾ ਹੋ ਗਿਆ ਸੀ, ਜਿਸ ਕਾਰਨ ਇਸ ਕੇਸ ਵਿੱਚ ਕੋਈ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਅਸਲ ਵਿੱਚ ਅਜਿਹਾ ਕੀ ਸੀ ਕਿ ਅਦਾਲਤ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਵੱਲੋਂ ਸਾਗਰ ਦਾ ਨਾਂ ਉਸ ਦੇ ਨਾਲ ਜੋੜ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਗੀਤ ‘ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਕਾਫੀ ਮਸ਼ਹੂਰ ਹੋ ਰਿਹਾ ਹੈ। ਇਸ ਸਬੰਧੀ ਹਰ ਰੋਜ਼ ਸੋਸ਼ਲ ਮੀਡੀਆ ’ਤੇ ਨਵੀਆਂ-ਨਵੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ।
ਮੰਗਲਵਾਰ ਨੂੰ ਇਕ ਵਕੀਲ ਦੂਜੇ ਵਕੀਲ ਦੇ ਨੇੜੇ ਆ ਗਿਆ ਅਤੇ ਮਜ਼ਾਕ ਵਿਚ ਸਾਗਰ ਦੀ ਵਹੁਟੀ ਵਾਲਾ ਗੀਤ ਗਾਉਣਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ ਪਰ ਬਾਅਦ ’ਚ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਲੜਾਈ ਵਿੱਚ ਇੱਕ ਵਕੀਲ ਦੇ ਚਿਹਰੇ ਉੱਤੇ ਸੱਟਾਂ ਵੀ ਲੱਗੀਆਂ।
ਲੜਾਈ ਨੂੰ ਦੇਖ ਕੇ ਆਸ-ਪਾਸ ਮੌਜੂਦ ਹੋਰ ਵਕੀਲ ਵੀ ਇਕੱਠੇ ਹੋ ਗਏ ਅਤੇ ਦੋਵਾਂ ਧਿਰਾਂ ਨੂੰ ਵੱਖ ਕਰ ਦਿੱਤਾ। ਹਾਲਾਂਕਿ ਕੁਝ ਸਮੇਂ ਬਾਅਦ ਹੋਰ ਵਕੀਲਾਂ ਨੇ ਦੋਵਾਂ ਧਿਰਾਂ ਦਾ ਆਪਸੀ ਸਮਝੌਤਾ ਕਰਵਾ ਕੇ ਮਾਮਲਾ ਰਫਾ-ਦਫਾ ਕਰਵਾ ਦਿੱਤਾ। ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਇਕ ਵਕੀਲ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਪਰ ਬਾਅਦ ’ਚ ਮਾਮਲਾ ਖਤਮ ਹੋ ਗਿਆ ਹੈ।