ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਕਾਬੂ

ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਕਾਬੂ


ਦੋਰਾਹਾ, 5 ਦਸੰਬਰ, ਨਿਰਮਲ : ਥਾਣਾ ਦੋਰਾਹਾ ਨੇੜੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ’ਚ ਗੁਰਦੀਪ ਸਿੰਘ (38) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਲੰਡਾ, ਥਾਣਾ ਦੋਰਾਹਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੇਅਦਬੀ ਦੀ ਇਸ ਘਟਨਾ ਦਾ ਉਸ ਵਕਤ ਪਤਾ ਲੱਗਾ ਜਦੋਂ ਉਕਤ ਮੁਲਜ਼ਮ ਦੀ ਕਿਸੇ ਵੱਲੋਂ ਬੇਅਦਬੀ ਕਰਦੇ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਇਸ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਨੌਜਵਾਨਾਂ ਨੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ’ਤੇ ਥਾਣਾ ਮੁਖੀ ਵਿਜੇ ਕੁਮਾਰ ਤੇ ਥਾਣੇਦਾਰ ਸਿਕੰਦਰਰਾਜ ਸਿੰਘ ਵੱਲੋਂ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਵਾਸੀ ਦੋਰਾਹਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਦੋਰਾਹਾ ਵਿਖੇ ਮਾਮਲਾ ਦਰਜ ਕੀਤਾ ਹੈ।

Related post

ਕੇਂਦਰ ਸਰਕਾਰ ਪੰਜਾਬ ’ਚ ਚਲਾਵੇਗੀ 2 ਸਪੈਸ਼ਲ ਟਰੇਨਾਂ

ਕੇਂਦਰ ਸਰਕਾਰ ਪੰਜਾਬ ’ਚ ਚਲਾਵੇਗੀ 2 ਸਪੈਸ਼ਲ ਟਰੇਨਾਂ

ਨਵੀਂ ਦਿੱਲੀ, 4 ਮਈ, ਨਿਰਮਲ : ਪੰਜਾਬ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਦੀ ਸਹੂਲਤ ਲਈ ਕੇਂਦਰ ਸਰਕਾਰ 9, 12,…
ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਲੁਧਿਆਣਾ, 4 ਮਈ, ਨਿਰਮਲ : ਬੀਤੀ ਦੇਰ ਸ਼ਾਮ ਲੁਧਿਆਣਾ ਹੇਅਰ ਸੈਲੂਨ ਵਿੱਚ ਵਾਲ ਕਟਵਾਉਣ ਗਏ ਇੱਕ ਨੌਜਵਾਨ ’ਤੇ ਚਾਰ ਨੌਜਵਾਨਾਂ ਨੇ…
ਜਾਸੂਸੀ ਦੇ ਦੋਸ਼ ਵਿਚ ਹੁਸ਼ਿਆਰਪੁਰ ਤੋਂ ਨੌਜਵਾਨ ਗ੍ਰਿਫਤਾਰ

ਜਾਸੂਸੀ ਦੇ ਦੋਸ਼ ਵਿਚ ਹੁਸ਼ਿਆਰਪੁਰ ਤੋਂ ਨੌਜਵਾਨ ਗ੍ਰਿਫਤਾਰ

ਹੁਸ਼ਿਆਰਪੁਰ, 4 ਮਈ, ਨਿਰਮਲ : ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਫਗਵਾੜਾ ਰੋਡ ’ਤੇ ਰੇਲਵੇ ਕਰਾਸਿੰਗ ਨੇੜਿਓਂ ਕਾਬੂ ਕੀਤਾ। ਤਰਨਤਾਰਨ…