ਪੰਜਾਬ ਬਚਾਓ ਯਾਤਰਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 3 ਜਨਵਰੀ (ਸ਼ਾਹ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਜਿੱਥੇ ਸ਼ਹੀਦੀ ਹਫ਼ਤੇ ਦੌਰਾਨ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਸੂਬੇ ਦੇ 117 ਹਲਕਿਆਂ ਵਿਚ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਵੀ […]
By : Makhan Shah
ਚੰਡੀਗੜ੍ਹ, 3 ਜਨਵਰੀ (ਸ਼ਾਹ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਜਿੱਥੇ ਸ਼ਹੀਦੀ ਹਫ਼ਤੇ ਦੌਰਾਨ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਸੂਬੇ ਦੇ 117 ਹਲਕਿਆਂ ਵਿਚ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ।
ਕੋਰ ਕਮੇਟੀ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਹਾਲਾਤਾਂ ਤੋਂ ਜਾਗਰੂਕ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਵਰੀ ਦੇ ਅਖ਼ੀਰਲੇ ਹਫ਼ਤੇ ਵਿਚ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਜਾਵੇਗੀ।
ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਐਮ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਆਖਿਆ ਕਿ ਦੋ ਸਾਲਾਂ ਵਿਚ ਹੀ ਆਪ ਸਰਕਾਰ ਨੇ ਪੰਜਾਬ ਦਾ ਆਹ ਹਾਲ ਕਰ ਦਿੱਤਾ, ਪਤਾ ਨਹੀਂ ਅਗਲੇ ਤਿੰਨ ਸਾਲਾਂ ਵਿਚ ਕੀ ਹੋਵੇਗਾ।
ਦੱਸ ਦਈਏ ਕਿ ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਮਹਿਲਾ ਕਾਨਫਰੰਸ ਕਰਨ ਦਾ ਵੀ ਐਲਾਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ
ਕੈਬ ਡਰਾਈਵਰਾਂ ਨੇ ਅੱਜ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਉਹ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਇਸ ਕਾਨੂੰਨ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖਾਲੀ ਮੈਦਾਨ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਕਈ ਥਾਵਾਂ ’ਤੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਟੈਕਸੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਹਿੱਟ ਐਂਡ ਰਨ ਕੇਸ ਦਾ ਵਿਰੋਧ ਕਰ ਰਹੇ ਹਨ। ਉਹ ਕਾਨੂੰਨ ਵਿੱਚ 10 ਸਾਲ ਦੀ ਕੈਦ ਅਤੇ 7 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਦਾ ਵਿਰੋਧ ਕਰ ਰਿਹਾ ਹੈ। ਉਧਰ, ਸਰਕਾਰ ਨਾਲ ਟਰੱਕ ਅਪਰੇਟਰ ਅਤੇ ਡਰਾਈਵਰ ਦੀ ਗੱਲਬਾਤ ਤੋਂ ਬਾਅਦ ਟੈਕਸੀ ਚਾਲਕਾਂ ਦਾ ਰਵੱਈਆ ਨਰਮ ਹੈ। ਫਿਰ ਵੀ ਅੱਜ ਉਹ ਜਥੇਬੰਦੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ। ਪਰ ਅੱਜ ਤੱਕ ਉਨ੍ਹਾਂ ਨੇ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਹਨ।
ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੀਆਂ ਲਗਭਗ 4000 ਟੈਕਸੀਆਂ ਸ਼ਹਿਰ ਦੇ ਅੰਦਰ ਚਲਦੀਆਂ ਹਨ। ਲੋਕ ਇਸ ਦੀ ਵਰਤੋਂ ਟ੍ਰਾਈ ਸਿਟੀ ਵਿਚ ਘੁੰਮਣ ਲਈ ਕਰਦੇ ਹਨ। ਜ਼ਿਆਦਾਤਰ ਨੌਕਰੀ ਕਰਨ ਵਾਲੀਆਂ ਔਰਤਾਂ ਅਤੇ ਵਿਦਿਆਰਥੀ ਇਨ੍ਹਾਂ ਦੀ ਵਰਤੋਂ ਕਰਦੇ ਹਨ। ਮੁਹਾਲੀ ਅਤੇ ਪੰਚਕੂਲਾ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਸਿਟੀ ਬੱਸ ਸੇਵਾ ਨਾਮਾਤਰ ਹੀ ਹੈ। ਅਜਿਹੇ ਖੇਤਰਾਂ ਵਿੱਚ ਇਹ ਟੈਕਸੀਆਂ ਸਭ ਤੋਂ ਵੱਧ ਵਰਤੀਆਂ ਜਾਂਦੀਆਂ ਹਨ।