ਸਲਮਾਨ ਫਾਇਰਿੰਗ ਮਾਮਲਾ : ਅਨੁਜ ਥਾਪਨ ਦਾ ਮੁੜ ਹੋਇਆ ਪੋਸਟਮਾਰਟਮ
ਫਰੀਦਕੋਟ, 10 ਮਈ, ਨਿਰਮਲ : ਮੁੰਬਈ ’ਚ ਫਿਲਮ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ’ਚ ਖੁਦਕੁਸ਼ੀ ਕਰਨ ਵਾਲੇ ਅਬੋਹਰ ਦੇ ਅਨੁਜ ਥਾਪਨ ਦੀ ਲਾਸ਼ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਡਾਕਟਰਾਂ ਦੇ ਬੋਰਡ ਦੀ ਦੇਖ-ਰੇਖ ’ਚ ਪੋਸਟਮਾਰਟਮ ਕੀਤਾ ਗਿਆ। ਭਾਵੇਂ ਮੁੰਬਈ ਪੁਲਸ ਨੇ ਪੋਸਟਮਾਰਟਮ […]
By : Editor Editor
ਫਰੀਦਕੋਟ, 10 ਮਈ, ਨਿਰਮਲ : ਮੁੰਬਈ ’ਚ ਫਿਲਮ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ’ਚ ਖੁਦਕੁਸ਼ੀ ਕਰਨ ਵਾਲੇ ਅਬੋਹਰ ਦੇ ਅਨੁਜ ਥਾਪਨ ਦੀ ਲਾਸ਼ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਡਾਕਟਰਾਂ ਦੇ ਬੋਰਡ ਦੀ ਦੇਖ-ਰੇਖ ’ਚ ਪੋਸਟਮਾਰਟਮ ਕੀਤਾ ਗਿਆ।
ਭਾਵੇਂ ਮੁੰਬਈ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਸੀ ਪਰ ਮ੍ਰਿਤਕ ਦੇ ਪਰਿਵਾਰ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਨੂੰ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ।
ਜਾਣਕਾਰੀ ਮੁਤਾਬਕ ਮਹਾਰਾਸ਼ਟਰ ਪੁਲਸ ਨੇ ਗੋਲੀਬਾਰੀ ਮਾਮਲੇ ’ਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛਗਿੱਛ ਕਰਨ ’ਤੇ ਅਬੋਹਰ ਦੇ ਰਹਿਣ ਵਾਲੇ ਅਨੁਜ ਥਾਪਨ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ’ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਸੀ। ਪਰ ਇੱਕ ਦਿਨ ਬਾਅਦ ਹੀ ਅਨੁਜ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਕਰ ਲਈ।
ਜਿਸ ਤੋਂ ਬਾਅਦ ਅਨੁਜ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ ਪਰ ਦੂਜੇ ਪਾਸੇ ਅਨੁਜ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਨੁਜ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਇੱਕ ਸਾਜ਼ਿਸ਼ ਦੇ ਤਹਿਤ ਕਤਲ ਕੀਤਾ ਗਿਆ ਹੈ। ਜਿਸ ਕਾਰਨ ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਨੁਜ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਸੀ।
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀਰਵਾਰ ਦੁਪਹਿਰ ਅਨੁਜ ਦੀ ਲਾਸ਼ ਅਬੋਹਰ ਤੋਂ ਫਰੀਦਕੋਟ ਲਿਆਂਦੀ ਗਈ, ਜਿੱਥੇ ਉਸ ਦੇ ਵਿਸਰੇ ਨੂੰ ਲੈ ਕੇ ਫਾਜ਼ਿਲਕਾ ਅਤੇ ਫਰੀਦਕੋਟ ਪੁਲਸ ਵਿਚਾਲੇ ਚਾਰ ਘੰਟੇ ਤੱਕ ਝਗੜਾ ਹੁੰਦਾ ਰਿਹਾ ਪਰ ਬਾਅਦ ’ਚ ਫਰੀਦਕੋਟ ਪੁਲਸ ਦੀ ਸਹਿਮਤੀ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਗਿਆ।
ਇਸ ਮੌਕੇ ਅਨੁਜ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ ਅਤੇ ਉਸ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਨਹੀਂ ਸੀ ਅਤੇ ਉਸ ਦੀ ਗ੍ਰਿਫਤਾਰੀ ਵੀ ਗੈਰ-ਕਾਨੂੰਨੀ ਢੰਗ ਨਾਲ ਕੀਤੀ ਗਈ ਸੀ। ਉਨ੍ਹਾਂ ਪੂਰੇ ਘਟਨਾਕ੍ਰਮ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।
ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।
ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।
ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।