ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿਚ ਗੈਂਗਸਟਰਾਂ ਦਾ ਰਿਮਾਂਡ ਵਧਿਆ
ਜਲੰਧਰ, 9 ਦਸੰਬਰ, ਨਿਰਮਲ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿੱਚ ਐਨਆਈਏ ਦੇ ਰਿਮਾਂਡ ’ਤੇ ਚੱਲ ਰਹੇ ਅਰਸ਼ ਡੱਲਾ ਅਤੇ ਸੁੱਖਾ ਦੁਨੇਕੇ ਦੇ ਸ਼ਾਰਪ ਸ਼ੂਟਰਾਂ ਦੇ ਰਿਮਾਂਡ ਵਿੱਚ 15 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਐਨਆਈਏ ਸ਼ੂਟਰ ਹੈਰੀ ਰਾਜਪੁਰਾ ਅਤੇ ਹੈਰੀ ਮੋਡ ਨੂੰ 15 ਦਸੰਬਰ ਨੂੰ ਅਦਾਲਤ ਵਿੱਚ ਪੇਸ਼ […]
By : Editor Editor
ਜਲੰਧਰ, 9 ਦਸੰਬਰ, ਨਿਰਮਲ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿੱਚ ਐਨਆਈਏ ਦੇ ਰਿਮਾਂਡ ’ਤੇ ਚੱਲ ਰਹੇ ਅਰਸ਼ ਡੱਲਾ ਅਤੇ ਸੁੱਖਾ ਦੁਨੇਕੇ ਦੇ ਸ਼ਾਰਪ ਸ਼ੂਟਰਾਂ ਦੇ ਰਿਮਾਂਡ ਵਿੱਚ 15 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਐਨਆਈਏ ਸ਼ੂਟਰ ਹੈਰੀ ਰਾਜਪੁਰਾ ਅਤੇ ਹੈਰੀ ਮੋਡ ਨੂੰ 15 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
ਦੱਸ ਦੇਈਏ ਕਿ ਦੋਵੇਂ ਸ਼ੂਟਰ 28 ਨਵੰਬਰ ਤੋਂ ਐਨਆਈਏਦੇ ਰਿਮਾਂਡ ’ਤੇ ਸਨ। ਇਸ ਤੋਂ ਪਹਿਲਾਂ ਦੋਵਾਂ ਦਾ ਸਿਰਫ਼ 8 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਦੋਵਾਂ ਤੋਂ ਅੱਤਵਾਦੀ ਸੰਗਠਨ ਦੇ ਸਬੰਧ ’ਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਕਾਰਨ ਅਜੇ ਤੱਕ ਪੁੱਛਗਿੱਛ ਖਤਮ ਨਹੀਂ ਹੋਈ ਹੈ। ਐਨਆਈਏ ਦਿੱਲੀ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। 15 ਦਸੰਬਰ ਨੂੰ ਮੁਲਜ਼ਮ ਨੂੰ ਦਿੱਲੀ ਦੀ ਐਨਆਈਏ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ 14 ਮਾਰਚ 2022 ਨੂੰ ਪੰਜਾਬ ਦੇ ਜਲੰਧਰ ਸ਼ਹਿਰ ਨਕੋਦਰ ਵਿੱਚ ਇੱਕ ਕਬੱਡੀ ਮੈਚ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹਰਿਆਣਾ ਦੇ ਮਸ਼ਹੂਰ ਗੈਂਗਸਟਰ ਕੌਸ਼ਲ ਚੌਧਰੀ ਅਤੇ ਉਸ ਦੇ ਗੈਂਗ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਕੌਸ਼ਲ ਦੇ ਸ਼ਾਰਪ ਸ਼ੂਟਰ ਵਿਕਾਸ ਮਹਾਲੇ ਅਤੇ ਫੌਜੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਮੁਲਜ਼ਮ ਹਰਜੀਤ ਸਿੰਘ ਉਰਫ ਹੈਰੀ ਮੋਡ ਮੂਲ ਰੂਪ ਵਿੱਚ ਮੌੜ ਕਲਾਂ, ਬਠਿੰਡਾ ਦਾ ਰਹਿਣ ਵਾਲਾ ਹੈ। ਇਸੇ ਤਰ੍ਹਾਂ ਹੈਰੀ ਰਾਜਪੁਰਾ ਦਾ ਪੂਰਾ ਨਾਂ ਰਾਜਵਿੰਦਰ ਸਿੰਘ ਹੈ ਜੋ ਕਿ ਮੂਲ ਰੂਪ ਵਿੱਚ ਰਾਜਪੁਰਾ, ਪਟਿਆਲਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵੀ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ।