Begin typing your search above and press return to search.

ਸੰਜੇ ਸਿੰਘ ਨੂੰ ਜੇਲ੍ਹ ’ਚ ਹੀ ਮਨਾਉਣੀ ਪਏਗੀ ਦੀਵਾਲੀ

ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝਟਕਾ ਲੱਗਾ ਐ। ਉਨ੍ਹਾਂ ਇਹ ਦੀਵਾਲੀ ਜੇਲ੍ਹ ਵਿੱਚ ਹੀ ਮਨਾਉਣੀ ਪਏਗੀ। ਜੀ ਹਾਂ, ਕਿਉਂਕਿ ਕੋਰਟ ਨੇ ਕਥਿਤ ਸ਼ਰਾਬ ਘੋਟਾਲਾ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਦੇ ਚਲਦਿਆਂ ਉਨ੍ਹਾਂ ਨੂੰ ਫਿਲਹਾਲ ਜੇਲ੍ਹ ਵਿੱਚ ਹੀ […]

ਸੰਜੇ ਸਿੰਘ ਨੂੰ ਜੇਲ੍ਹ ’ਚ ਹੀ ਮਨਾਉਣੀ ਪਏਗੀ ਦੀਵਾਲੀ
X

Editor EditorBy : Editor Editor

  |  10 Nov 2023 10:19 AM IST

  • whatsapp
  • Telegram

ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝਟਕਾ ਲੱਗਾ ਐ। ਉਨ੍ਹਾਂ ਇਹ ਦੀਵਾਲੀ ਜੇਲ੍ਹ ਵਿੱਚ ਹੀ ਮਨਾਉਣੀ ਪਏਗੀ। ਜੀ ਹਾਂ, ਕਿਉਂਕਿ ਕੋਰਟ ਨੇ ਕਥਿਤ ਸ਼ਰਾਬ ਘੋਟਾਲਾ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਦੇ ਚਲਦਿਆਂ ਉਨ੍ਹਾਂ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਏਗਾ।


ਦਿੱਲੀ ਦੀ ਆਬਾਕਾਰੀ ਨੀਤੀ ਵਿੱਚ ਕਥਿਤ ਘੋਟਾਲਾ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਜੇ ਸਿੰਘ ਨੂੰ ਅੱਜ ਰਾਊਜ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ। ਸਮਰਥਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ, ਪਰ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਸੁਣਵਾਈ ਦੌਰਾਨ ਜੱਜ ਨੇ ਸਿੰਘ ਵਿਰੁੱਧ ਪੰਜਾਬ ਵਿੱਚ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਮੁਕੱਦਮੇ ਵਿੱਚ ਆਏ ਪ੍ਰੋਡਕਸ਼ਨ ਵਾਰੰਟ ਬਾਰੇ ਪੁੱਛਿਆ, ਜਿਸ ’ਤੇ ਉਨ੍ਹਾਂ ਨੇ ਵਕੀਲ ਨੇ ਕੋਰਟ ਨੂੰ ਦਸਿਆ ਕਿ ਇਸ ਮਾਮਲੇ ਵਿੱਚ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ, ਪਰ ਪੇਸ਼ ਨਾ ਹੋਣ ਕਾਰਨ ਵਾਰੰਟ ਜਾਰੀ ਕਰ ਦਿੱਤਾ ਗਿਆ। ਕੋਰਟ ਨੇ ਇਸ ਕੇਸ ਵਿੱਚ ਉਨ੍ਹਾਂ ਨੂੰ ਪੇਸ਼ ਲਈ ਨਿਰਦੇਸ਼ ਦਿੱਤਾ ਹੈ।


ਰਾਊਜ ਐਵੇਨਿਊ ਕੋਰਟ ਦੇ ਸਪੈਸ਼ਲ ਜੱਜ ਐਮ ਕੇ ਨਾਗਪਾਲ ਨੇ ਸੱਜੇ ਸਿੰਘ ਨੂੰ ਮਜੀਠੀਆ ਕੇਸ ਵਿੱਚ ਜਾਰੀ ਪ੍ਰੋਡਕਸ਼ਨ ਵਾਰੰਟ ’ਚ ਪੇਸ਼ੀ ਲਈ 18 ਨਵੰਬਰ ਨੂੰ ਅੰਮ੍ਰਿਤਸਰ ਜਾਣ ਦੀ ਆਗਿਆ ਦੇ ਦਿੱਤੀ। ਉਹ ਸੁਰੱਖਿਆ ਕਰਮੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ ਜਾ ਸਕਦੇ ਹਨ। ਨਾਲ ਹੀ ਸੰਸਦ ਮੈਂਬਰ ਸੰਜੇ ਸਿੰਘ ਦੀ ਖਰਾਬ ਸਿਹਤ ਦਾ ਵੀ ਹਵਾਲਾ ਦਿੱਤਾ ਗਿਆ, ਪਰ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।
ਅਦਾਲਤ ਵਿੱਚ ਪੇਸ਼ੀ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਫਸਾਉਣ ਦੀ ਬਹੁਤ ਵੱਡੀ ਸਾਜ਼ਿਸ਼ ਚੱਲ ਰਹੀ ਹੈ, ਸਿਰਫ਼ ਗ੍ਰਿਫ਼ਤਾਰੀ ਨਹੀਂ, ਕੇਜਰੀਵਾਲ ਨਾਲ ਵੱਡੀ ਘਟਨਾ ਵੀ ਵਾਪਰ ਸਕਦੀ ਹੈ।


ਉੱਧਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਵੀ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ੀ ਹੋਈ। ਸ਼ਰਾਬ ਘੋਟਾਲਾ ਕੇਸ ਵਿੱਚ ਉਨ੍ਹਾਂ ਨੂੰ ਇਸੇ ਸਾਲ ਫਰਵਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੀ ਪਤਨੀ ਬਿਮਾਰ ਹੈ ਅਤੇ ਆਪਣੀ ਨੂੰ ਮਿਲਣ ਲਈ ਉਨ੍ਹਾਂ ਨੇ ਕੋਰਟ ਤੋਂ ਸਮਾਂ ਮੰਗਿਆ ਸੀ। ਅਦਾਲਤ ਨੇ ਇਸ ਦੀ ਪ੍ਰਵਾਨਗੀ ਦੇ ਦਿੱਤੀ। ਇਸ ਦੇ ਚਲਦਿਆਂ ਉਹ ਭਲਕੇ ਯਾਨੀ ਸ਼ਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਪਤਨੀ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਨੇ ਆਪਣੀ ਪਤਨੀ ਨੂੰ ਮਿਲਣ ਲਈ ਅੰਤਰਿਮ ਜ਼ਮਾਨਤ ਮੰਗੀ ਸੀ।

Next Story
ਤਾਜ਼ਾ ਖਬਰਾਂ
Share it