ਚੰਡੀਗੜ੍ਹ ਤੋਂ ਸੰਜੇ ਟੰਡਨ ਬਣੇ ਬੀਜੇਪੀ ਦੇ ਉਮੀਦਵਾਰ

ਚੰਡੀਗੜ੍ਹ ਤੋਂ ਸੰਜੇ ਟੰਡਨ ਬਣੇ ਬੀਜੇਪੀ ਦੇ ਉਮੀਦਵਾਰ


ਚੰਡੀਗੜ੍ਹ, 10 ਅਪ੍ਰੈਲ, ਨਿਰਮਲ: ਬੀਜੇਪੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਸੰਜੇ ਟੰਡਨ ਨੂੰ ਅਪਣਾ ਉਮੀਦਵਾਰ ਬਣਾਇਆ ਹੈ। ਵਰਤਮਾਨ ਵਿਚ ਸਾਂਸਦ ਕਿਰਣ ਖੇਰ ਦਾ ਪਤਾ ਕੱਟ ਗਿਆ ਹੈ। ਚੰਡੀਗੜ੍ਹ ਵਿਚ ਪਿਛਲੇ ਦੋ ਵਾਰ ਤੋਂ ਬਾਲੀਵੁਡ ਸਟਾਰ ਕਿਰਣ ਖੇਰ ਸਾਂਸਦ ਹਨ। ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਉਮੀਦਵਾਰ ਬਣਾਇਆ ਸੀ। 2019 ਵਿਚ ਉਨ੍ਹਾਂ 2 ਲੱਖ ਤੋਂ ਜ਼ਿਆਦਾ ਵੋਟਾਂ ਮਿਲੀਆਂ ਸਨ। ਇਸ ਵਿਚ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੂੰ ਹਰਾਇਆ ਸੀ। । ਇਸ ਤੋਂ ਪਹਿਲਾਂ 2014 ਵਿਚ 1.91 ਲੱਖ ਵੋਟਾਂ ਦੇ ਕਰੀਬ ਵੋਟ ਲੈ ਕੇ ਜਿੱਤੇ ਸੀ। ਇਸ ਵਾਰ ਵੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਪਵਨ ਕੁਮਾਰ ਬਾਂਸਲ ਨੂੰ ਚੋਣਾਂ ਵਿਚ ਹਰਾਇਆ ਸੀ।

ਇਹ ਵੀ ਪੜ੍ਹੋ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ’ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ’ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਪੂਰਤੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਦੀ ਤਰੀਕ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ’ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ’ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ 17 ਅਗਸਤ 2022 ਨੂੰ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਵੈਕਸੀਨੇਸ਼ਨ ਅਤੇ ਐਲੋਪੈਥੀ ਦੇ ਖ਼ਿਲਾਫ਼ ਨੈਗੇਟਿਵ ਪ੍ਰਚਾਰ ਕੀਤਾ। ਖੁਦ ਦੀ ਆਯੁਰਵੈਦਿਕ ਦਵਾਈਆਂ ਨਾਲ ਕੁਝ ਬਿਮਾਰੀਆਂ ਦੇ ਇਲਾਜ ਦਾ ਝੂਠਾ ਦਾਅਵਾ ਕੀਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…