ਮੋਗਾ ਵਿਚ ਗੋਲੀਬਾਰੀ ਦੌਰਾਨ ਸਰਪੰਚ ਅਤੇ ਸਾਥੀ ਦੀ ਮੌਤ
ਮੋਗਾ ਵਿੱਚ ਇੱਕ ਮਹੀਨੇ ਦੇ ਅੰਦਰ ਦੂਜੇ ਕਾਂਗਰਸੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਮੋਗਾ, 4 ਦਸੰਬਰ, ਨਿਰਮਲ : ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਅੱਜ ਸਵੇਰੇ 6 ਵਜੇ ਦੇ ਕਰੀਬ ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਗੋਲੀ ਲੱਗਣ ਕਾਰਨ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਮੌਤ ਹੋ […]
By : Editor Editor
ਮੋਗਾ ਵਿੱਚ ਇੱਕ ਮਹੀਨੇ ਦੇ ਅੰਦਰ ਦੂਜੇ ਕਾਂਗਰਸੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
ਮੋਗਾ, 4 ਦਸੰਬਰ, ਨਿਰਮਲ : ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਅੱਜ ਸਵੇਰੇ 6 ਵਜੇ ਦੇ ਕਰੀਬ ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਗੋਲੀ ਲੱਗਣ ਕਾਰਨ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ, ਦੂਜਾ ਮ੍ਰਿਤਕ ਬੇਅਕਤੀ ਰਣਜੀਤ ਸਿੰਘ ਇਸੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਅੱਜ ਸਵੇਰੇ ਜਦੋਂ ਸਰਪੰਚ ਆਪਣੇ ਸਾਥੀਆਂ ਨਾਲ ਸਹਿਰ ਗਿਆ ਸੀ ਤਾਂ ਰਸਤੇ ਵਿੱਚ ਦੂਜੀ ਧਿਰ ਨਾਲ ਬਹਿਸ ਹੋ ਗਈ ਅਤੇ ਗੋਲੀ ਚਲਾ ਦਿੱਤੀ ਗਈ। ਗੋਲੀ ਚਲਾਉਣ ਵਾਲਾ ਉਕਤ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੋਗਾ ਦੇ ਐਸਐਸਪੀ ਮਾਮਲੇ ਦੀ ਜਾਂਚ ਕਰ ਰਹੇ ਹਨ।