Begin typing your search above and press return to search.

ਸਰਪੰਚ ਦੇ ਮੁੰਡੇ ’ਤੇ ਹਮਲਾ, ਗੰਭੀਰ ਜ਼ਖ਼ਮੀ

ਪਟਿਆਲਾ, 30 ਦਸੰਬਰ, ਨਿਰਮਲ : ਪਿੰਡ ਨਵਾਂ ਬਾਰਨ ਦੇ ਕਾਂਗਰਸੀ ਸਰਪੰਚ ਰਾਮ ਸਿੰਘ ਦੇ ਲੜਕੇ ’ਤੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਪੰਚ ਰਾਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਨਰਿੰਦਰ ਸਿੰਘ (27) ਸਵੇਰੇ ਅੱਠ ਵਜੇ ਦੇ ਕਰੀਬ ਆਪਣੇ ਘਰ ਤੋਂ ਥੋੜ੍ਹੀ ਦੂਰ ਸਥਿਤ ਦੁਕਾਨ ਦੀ […]

ਸਰਪੰਚ ਦੇ ਮੁੰਡੇ ’ਤੇ ਹਮਲਾ, ਗੰਭੀਰ ਜ਼ਖ਼ਮੀ
X

Editor EditorBy : Editor Editor

  |  30 Dec 2023 5:18 AM IST

  • whatsapp
  • Telegram

ਪਟਿਆਲਾ, 30 ਦਸੰਬਰ, ਨਿਰਮਲ : ਪਿੰਡ ਨਵਾਂ ਬਾਰਨ ਦੇ ਕਾਂਗਰਸੀ ਸਰਪੰਚ ਰਾਮ ਸਿੰਘ ਦੇ ਲੜਕੇ ’ਤੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਪੰਚ ਰਾਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਨਰਿੰਦਰ ਸਿੰਘ (27) ਸਵੇਰੇ ਅੱਠ ਵਜੇ ਦੇ ਕਰੀਬ ਆਪਣੇ ਘਰ ਤੋਂ ਥੋੜ੍ਹੀ ਦੂਰ ਸਥਿਤ ਦੁਕਾਨ ਦੀ ਸਫ਼ਾਈ ਕਰ ਰਿਹਾ ਸੀ। ਧੁੰਦ ਦਾ ਫਾਇਦਾ ਚੁੱਕ ਕੇ ਇਕ ਨਕਾਬਪੋਸ਼ ਵਿਅਕਤੀ ਦੁਕਾਨ ਅੰਦਰ ਵੜ ਗਿਆ ਤੇ ਨਰਿੰਦਰ ਸਿੰਘ ’ਤੇ ਹਥੌੜੇ ਨਾਲ ਜਾਨਲੇਵਾ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
ਨਰਿੰਦਰ ਸਿੰਘ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਸਰਪੰਚ ਨੇ ਦੋਸ਼ ਲਾਇਆ ਇਹ ਹਮਲਾ ਘਰ ਨੇੜੇ ਰਹਿੰਦੇ ਇੱਕ ਵਿਅਕਤੀ ਵੱਲੋਂ ਹੀ ਕੀਤਾ ਗਿਆ ਹੈ ਜਿਸ ਦੀ ਤਸਵੀਰ ਸੀਸੀਟੀਵੀ ’ਚ ਰਿਕਾਰਡ ਹੋ ਗਈ ਹੈ। ਨਰਿੰਦਰ ਸਿੰਘ ਦੇ ਸਿਰ ਵਿਚ ਕਈ ਟਾਂਕੇ ਲੱਗੇ ਹਨ ਅਜੇ ਵੀ ਹਾਲਤ ਗੰਭੀਰ ਬਣੀ ਹੋਈ ਹੈ। ਥਾਣਾ ਅਨਾਜ ਮੰਡੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡਾ. ਜਤਿੰਦਰ ਸਿੰਘ ਮੱਟੂ ਸੂਬਾ ਪ੍ਰਧਾਨ ਬਾਬਾ ਭੀਮਰਾਓ ਅੰਬੇਡਕਰ ਫੈਡਰੇਸ਼ਨ ਨੇ ਦਲਿਤ ਸਮਾਜ ਨਾਲ ਸਬੰਧਿਤ ਸਰਪੰਚ ਰਾਮ ਸਿੰਘ ਦੇ ਬੇਟੇ ਤੇ ਹੋਏ ਹਮਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਹਮਲਾ ਕਰਨ ਵਾਲੇ ਸਖ਼ਤ ਸਜ਼ਾ ਦਿਵਾਉਣ ਲਈ ਉਹ ਪੀੜਤ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਡਾ. ਮੱਟੂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੁਲਿਸ ਪ੍ਰਸ਼ਾਸਨ ਹਮਲਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗਾ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਦੇ ਕਪੂਰਥਲਾ ’ਚ ਇਕ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਕਾਰਨ ਦਹਿਸ਼ਤ ਫੈਲ ਗਈ। ਕੁਝ ਦਿਨ ਪਹਿਲਾਂ 5 ਕਰੋੜ ਰੁਪਏ ਦੀ ਫਿਰੌਤੀ ਦੀ ਵੀ ਮੰਗ ਕੀਤੀ ਗਈ ਸੀ। ਮੁਲਜ਼ਮ ਨੇ ਆਪਣੀ ਪਛਾਣ ਲਾਰੇਂਸ ਬਿਸ਼ਨੋਈ ਦੇ ਭਰਾ ਵਜੋਂ ਦੱਸੀ ਸੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਭਾਰਤੀ ਦੇ ਘਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। 14 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ ਐਨਆਰਆਈ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸ ਸਮੇਂ ਥਾਣਾ ਕੋਤਵਾਲੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਹੁਣ ਵੀਰਵਾਰ ਰਾਤ ਨੂੰ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ।
ਪਰਵਾਸੀ ਭਾਰਤੀ ਪਰਿਵਾਰ ਨੂੰ 14 ਨਵੰਬਰ ਸ਼ਾਮ 7:30 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ।
ਕਾਲਰ ਨੇ ਲਾਰੇਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਸ ਨੇ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਸੀ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਕਪੂਰਥਲਾ ਦੀ ਐਸਐਸਪੀ ਵਤਸਲਾ ਗੁਪਤਾ ਖੁਦ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ।
ਸ਼ੁੱਕਰਵਾਰ ਨੂੰ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ’ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 49 ਗੈਂਗਸਟਰਾਂ ਦੇ ਐਨਕਾਊਂਟਰ ਨੂੰ ਉਨ੍ਹਾਂ ਸਾਰੇ ਅਪਰਾਧੀ ਅਨਸਰਾਂ ਲਈ ਇੱਕ ਖੁੱਲੀ ਚੇਤਾਵਨੀ ਕਰਾਰ ਦਿੱਤਾ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ ’ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ। ਏਡੀਜੀਪੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਪੁਲਸ ਕਾਰਵਾਈ ਜਾਰੀ ਰਹੇਗੀ। ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ।
Next Story
ਤਾਜ਼ਾ ਖਬਰਾਂ
Share it