ਮਨੀ ਲਾਂਡਰਿੰਗ ਕੇਸ ’ਚ ਸਤਿੰਦਰ ਜੈਨ ਨੂੰ ਮਿਲੀ ਰਾਹਤ
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਮਨੀ ਲਾਂਡਰਿੰਗ ਮਾਮਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜੈਨ ਦੀ ਅੰਤਰਿਮ ਜ਼ਮਾਨਤ ਵਿੱਚ 6 ਨਵੰਬਰ ਤੱਕ ਵਾਧਾ ਕਰ ਦਿੱਤਾ। ਸਰਵਉੱਚ ਅਦਾਲਤ ਨੇ ਮੈਡੀਕਲ ਆਧਾਰ ’ਤੇ ਜੈਨ ਦੀ ਅੰਤਰਿਮ ਜ਼ਮਾਨਤ ਵਧਾਈ ਹੈ। ਫਿਲਹਾਲ ਸਤਿੰਦਰ […]
By : Hamdard Tv Admin
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਮਨੀ ਲਾਂਡਰਿੰਗ ਮਾਮਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜੈਨ ਦੀ ਅੰਤਰਿਮ ਜ਼ਮਾਨਤ ਵਿੱਚ 6 ਨਵੰਬਰ ਤੱਕ ਵਾਧਾ ਕਰ ਦਿੱਤਾ। ਸਰਵਉੱਚ ਅਦਾਲਤ ਨੇ ਮੈਡੀਕਲ ਆਧਾਰ ’ਤੇ ਜੈਨ ਦੀ ਅੰਤਰਿਮ ਜ਼ਮਾਨਤ ਵਧਾਈ ਹੈ।
ਫਿਲਹਾਲ ਸਤਿੰਦਰ ਜੈਨ ਅੰਤਰਿਮ ਜ਼ਮਾਨਤ ’ਤੇ ਹੈ। ਹੁਣ ਜੈਨ ਦੀ ਨਿਯਮਤ ਜ਼ਮਾਨਤ ’ਤੇ ਸੁਪਰੀਮ ਕੋਰਟ ’ਚ 6 ਨਵੰਬਰ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਨੇ 26 ਮਈ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਖ਼ਰਾਬ ਸਿਹਤ ਦੇ ਆਧਾਰ ’ਤੇ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਅਪੋਲੋ ਹਸਪਤਾਲ ’ਚ ਸਤਿੰਦਰ ਜੈਨ ਦੀ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਕੀਤਾ ਗਿਆ। ਉਦੋਂ ਤੋਂ ਉਹ ਲਗਾਤਾਰ ਜ਼ਮਾਨਤ ’ਤੇ ਹਨ।
ਦੱਸ ਦੇਈਏ ਕਿ 24 ਅਗਸਤ, 2017 ਨੂੰ ਸੀ.ਬੀ.ਆਈ. ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਤੇਂਦਰ ਜੈਨ, ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਸੀ।
ਇਸ ਐਫ.ਆਈ.ਆਰ. ਦੇ ਆਧਾਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਤਿੰਦਰ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਉਦੋਂ ਤੋਂ ਜੈਨ ਮੁਸ਼ਕਲਾਂ ਵਿੱਚ ਘਿਰੇ ਹੋਏ ਹਨ।