ਜਾਣੋ, ਸਕੂਲ ਆਫ ਐਮੀਨੈਂਸ ’ਚ ਕੀ ਹੋਵੇਗਾ ਖ਼ਾਸ?
ਅੰਮ੍ਰਿਤਸਰ, 13 ਸਤੰਬਰ (ਸ਼ਾਹ) : ਅੰਮ੍ਰਿਤਸਰ ਦੇ ਛੇਹਰਟਾ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸੇ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਲੋਕ ਸਭਾ ਚੋਣਾਂ […]
By : Editor (BS)
ਅੰਮ੍ਰਿਤਸਰ, 13 ਸਤੰਬਰ (ਸ਼ਾਹ) : ਅੰਮ੍ਰਿਤਸਰ ਦੇ ਛੇਹਰਟਾ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
ਇਸੇ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਪ੍ਰਚਾਰ ਮੁਹਿੰਮ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਉਦਘਾਟਨ ਮਗਰੋਂ ਰਣਜੀਤ ਅਵੈਨਿਊ ਦੇ ਗਰਾਊਂਡ ਵਿਚ ਪਹਿਲੀ ਵਿਸ਼ਾਲ ਪ੍ਰਚਾਰ ਰੈਲੀ ਕੀਤੀ ਜਾਵੇਗੀ। ਸੋ ਆਓ ਤੁਹਾਨੂੰ ਦੱਸਦੇ ਆਂ ਕਿ ਸਕੂਲ ਆਫ਼ ਐਮੀਨੈਂਸ ਦੇ ਕੀ ਫ਼ਾਇਦੇ ਹੋਣਗੇ।
ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਸਕੂਲ ਆਫ ਐਮੀਨੈਂਸ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ, ਜਿਸ ਨਾਲ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਦਾ ਮੌਕਾ ਮਿਲ ਸਕੇਗਾ।
ਆਪ ਸਰਕਾਰ ਨੇ 177 ’ਸਕੂਲ ਆਫ ਐਮੀਨੈਂਸ’ ਦਾ ਵਾਅਦਾ ਕੀਤਾ ਸੀ, ਜਿਨ੍ਹਾਂ ’ਚੋਂ 63 ਸਕੂਲਾਂ ’ਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਨ੍ਹਾਂ ਸਕੂਲਾਂ ਦੇ ਸੁਚਾਰੂ ਚੰਗ ਨਾਲ ਕੰਮਕਾਜ ਲਈ ਪੰਜਾਬ ਸਰਕਾਰ ਨੇ 65 ਕਰੋੜ ਰੁਪਏ ਜਾਰੀ ਕੀਤੇ ਹਨ।
ਸਕੂਲ ਟੈਕਨਾਲੋਜੀ ਅਧਾਰਿਤ ਅਧਿਆਪਨ ’ਤੇ ਆਧਾਰਿਤ ਹੋਣਗੇ
ਸਕੂਲ ਆਫ ਐਮੀਨੈਂਸ ਅਤਿ-ਆਧੁਨਿਕ ਲੈਬਸ ਤੇ ਲਾਇਬ੍ਰੇਰੀਆਂ ਨਾਲ ਲੈਸ ਹੋਣਗੇ, ਜਿਸ ਨਾਲ ਬੱਚਿਆਂ ਦੇ ਗਿਆਨ ਵਿਚ ਵਾਧਾ ਹੋਵੇਗਾ।
ਸਕੂਲਾਂ ’ਚ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਪੇਸ਼ੇਵਰ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ, ਜੋ ਬੱਚਿਆਂ ਨੂੰ ਕਿੱਤਾ ਮੁਖੀ ਖੇਤਰ ਵਿਚ ਮਜ਼ਬੂਤੀ ਪ੍ਰਦਾਨ ਕਰੇਗੀ।
J55, N55“, N41, 3”5“, ਅਤੇ 3L1“ ਦੀ ਤਿਆਰੀ ਲਈ ਕੋਚਿੰਗ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅਤਿ-ਆਧੁਨਿਕ ਖੇਡ ਸਹੂਲਤਾਂ ਸਕੂਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ।
ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਧਾਉਣ ਲਈ ਐਕਸਪੋਜ਼ਰ ਦੌਰੇ ਕਰਵਾਏ ਜਾਣਗੇ।
ਸਕੂਲ ਆਫ ਐਮੀਨੈਂਸ ਵਿੱਚ 100 ਫ਼ੀਸਦੀ ਅਧਿਆਪਨ ਅਸਾਮੀਆਂ ਭਰੀਆਂ ਗਈਆਂ ਹਨ।
4.80 ਕਰੋੜ ਵਿਦਿਆਰਥੀਆਂ ਦੀ ਵਿਸ਼ੇਸ਼ ਵਰਦੀਆਂ ਲਈ ਅਲਾਟ ਕੀਤੇ ਗਏ ਹਨ।
ਵਿਦਿਆਰਥੀਆਂ ਦੀ ਸਿਖਲਾਈ ਲਈ ਵਿਸ਼ੇਸ਼ ਵਿਜ਼ਿਟਿੰਗ ਫੈਕਲਟੀ ਉਪਲਬਧ ਹੋਵੇਗੀ।
ਸਰਕਾਰ ਵੱਲੋਂ ਜਨਵਰੀ 2023 ਵਿੱਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।
200 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰ ਨੇ ਇਨ੍ਹਾਂ ਸਕੂਲਾਂ ਦੀ ਸ਼ੁਰੂਆਤ ਕੀਤੀ ਹੈ।
1 ਲੱਖ ਤੋਂ ਵੱਧ ਵਿਦਿਆਰਥੀਆਂ ਨੇ entrance ਟੈਸਟ ਲਈ ਰਜਿਸਟਰੇਸ਼ਨ ਕਰਵਾਈ ਹੈ।
ਸਾਲ 2023-24 ਲਈ 8200 ਵਿਦਿਆਰਥੀਆਂ ਨੇ ਸਕੂਲਾਂ ’ਚ ਦਾਖਲਾ ਲਿਆ ਹੈ।
ਸਰਕਾਰੀ ਸਕੂਲਾਂ ’ਚ re-imagine ਸਿੱਖਿਆ ਮੁਹੱਈਆ ਕਰਵਾਉਣਾ ਮੁੱਖ ਟੀਚਾ ਹੈ।
ਸਕੂਲ ਆਫ਼ ਐਮੀਨੈਂਸ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿੱਥੇ ਇੱਕ ਕੰਪਿਊਟਰ ਲੈਬ ਅਤੇ ਅੰਗਰੇਜ਼ੀ ਭਾਸ਼ਾ ’ਚ ਲਿਸਨਿੰਗ ਨੂੰ ਸੁਣਨ ਵਾਲੀ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਕੰਪਿਊਟਰ ਲੈਬਾਂ ਵਿੱਚ ਅਜਿਹੀ ਜਾਣਕਾਰੀ ਅਤੇ ਸਿਖਲਾਈ ਦਿੱਤੀ ਜਾਵੇਗੀ।
ਜਿਸ ਤਰ੍ਹਾਂ ਆਈਲੈਟਸ ਲਈ ਅੰਗਰੇਜ਼ੀ ਦੀ ਸਿਖਲਾਈ ਦਿੱਤੀ ਜਾਵੇਗੀ, ਉਸੇ ਤਰ੍ਹਾਂ ਸਕੂਲਾਂ ਵਿੱਚ ਵੀ ਅੰਗਰੇਜ਼ੀ ਸੁਣਨ ਦੀ ਸਿਖਲਾਈ ਦਿੱਤੀ ਜਾਵੇਗੀ। ਅੰਗਰੇਜ਼ੀ ਸਿੱਖਣ ਦੇ ਨਾਲ-ਨਾਲ ਬੱਚੇ ਉਸ ਤੋਂ ਪਹਿਲਾਂ ਦੇ ਸ਼ਬਦਾਂ ਦਾ ਵੀ ਧਿਆਨ ਕਰ ਰਹੇ ਹਨ। ਅਧਿਆਪਕ ਅਤੇ ਵਿਦਿਆਰਥੀ ਦੋਵੇਂ ਹੀ ਬਹੁਤ ਉਤਸ਼ਾਹਿਤ ਹਨ।