ਪੰਜਾਬ ਵਿਚ ਇੱਕ ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ
ਚੰਡੀਗੜ੍ਹ, 21 ਮਾਰਚ, ਨਿਰਮਲ : ਪੰਜਾਬ ਵਿਚ ਇੱਕ ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਪੰਜਾਬ ਵਿਚ ਅਪ੍ਰੈਲ ਤੋਂ ਸਕੂਲਾਂ ਵਿਚ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਦੇ ਲਈ ਸਿੱਖਿਆ ਵਿਭਾਗ ਨੇ ਇਸ ਵਾਰ ਵੱਡੇ ਪੱਧਰ ’ਤੇ ਤਿਆਰੀ ਕੀਤੀ ਹੈ। ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਦੇ ਲਈ ਸਾਰੇ ਸਕੂਲਾਂ ਵਿਚ ਕਿਤਾਬਾਂ ਪਹੁੰਚਾਉਣ […]
By : Editor Editor
ਚੰਡੀਗੜ੍ਹ, 21 ਮਾਰਚ, ਨਿਰਮਲ : ਪੰਜਾਬ ਵਿਚ ਇੱਕ ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਪੰਜਾਬ ਵਿਚ ਅਪ੍ਰੈਲ ਤੋਂ ਸਕੂਲਾਂ ਵਿਚ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਦੇ ਲਈ ਸਿੱਖਿਆ ਵਿਭਾਗ ਨੇ ਇਸ ਵਾਰ ਵੱਡੇ ਪੱਧਰ ’ਤੇ ਤਿਆਰੀ ਕੀਤੀ ਹੈ। ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਦੇ ਲਈ ਸਾਰੇ ਸਕੂਲਾਂ ਵਿਚ ਕਿਤਾਬਾਂ ਪਹੁੰਚਾਉਣ ਦਾ ਕੰਮ ਆਖਰੀ ਪੜਾਅ ਵਿਚ ਹੈ। 28 ਮਾਰਚ ਨੂੰ ਰਾਜ ਦੇ 19 ਹਜ਼ਾਰ ਸਕੂਲਾਂ ਵਿਚ ਮੈਗਾ ਪੀਟੀਐਮ ਹੋਵੇਗੀ। ਜਦ ਕਿ ਸੂਬੇ ਵਿਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲੇਗਾ।
ਸਿੱਖਿਆ ਵਿਭਾਗ ਮੁਤਾਬਕ ਰਾਜ ਦੇ ਸਾਰੇ ਸਕੂਲਾਂ ਵਿਚ 26 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਜਮਾਤਾਂ ਦੇ ਪੇਪਰ ਖਤਮ ਹੋ ਚੁੱਕੇ ਹਨ। ਸਾਰੇ ਸਕੂਲਾਂ ਨੁੂੰ ਨਤੀਜੇ ਤਿਆਰ ਕਰਨ ਦੇ ਲਈ ਕਿਹਾ ਗਿਆ ਹੈ। ਹੁਣ 28 ਮਾਰਚ ਨੂੰ ਮੈਗਾ ਪੀਟੀਐਮ ਰੱਖੀ ਗਈ ਹੈ। ਪੀਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਰਹੇਗਾ। ਇਸ ਦੌਰਾਨ ਮਾਪੇ ਵੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਪੋਰਟ 72 ਘੰਟਿਆਂ ਦੇ ਅੰਦਰ ਸੌਂਪੀ ਜਾਵੇਗੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਵਿਅਕਤੀ ਇਲਾਜ ਅਧੀਨ ਹਨ। ਮਰਨ ਵਾਲੇ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ।
ਸਵੇਰੇ 4 ਵਜੇ ਦੇ ਕਰੀਬ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਨ ਦਿੜਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜਬਾ, ਸੀਨੀਅਰ ਮੈਡੀਕਲ ਅਫਸਰ ਦਿੜਬਾ ਅਤੇ ਈਟੀਓ ਦਿੜਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।